ਭਾਰੀ ਮੀਂਹ ਕਾਰਨ ਅੰਮ੍ਰਿਤਸਰ ਵਿਚ ਹੋਈਆਂ ਦੋ ਇਮਾਰਤਾਂ ਢਹਿ-ਢੇਰੀ
Published : Aug 29, 2020, 2:25 am IST
Updated : Aug 29, 2020, 2:25 am IST
SHARE ARTICLE
image
image

ਭਾਰੀ ਮੀਂਹ ਕਾਰਨ ਅੰਮ੍ਰਿਤਸਰ ਵਿਚ ਹੋਈਆਂ ਦੋ ਇਮਾਰਤਾਂ ਢਹਿ-ਢੇਰੀ

ਅੰਮ੍ਰਿਤਸਰ, 28 ਅਗੱਸਤ (ਪ.ਪ) : ਅੰਮ੍ਰਿਤਸਰ 'ਚ ਬੀਤੀ ਦੇਰ ਰਾਤ ਮੂਸਲਾਧਾਰ ਬਾਰਸ਼ ਕਹਿਰ ਬਣ ਕੇ ਵਰ੍ਹੀ। ਬਾਰਸ਼ ਕਾਰਨ ਸ਼ਹਿਰ ਦੀਆਂ 2 ਇਮਾਰਤਾਂ ਢਹਿ ਗਈਆਂ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕਾਂ ਨੇ ਭੱਜ ਕੇ ਅਪਣੀ ਜਾਨ ਬਚਾਈ। ਇਸ ਦੌਰਾਨ ਇਕ ਬਜ਼ੁਰਗ ਬੀਬੀ ਵੀ ਜ਼ਖ਼ਮੀ ਹੋ ਗਈ। ਮੌਕੇ 'ਤੇ ਸਥਾਨਕ ਥਾਣਿਆਂ ਦੀ ਪੁਲਿਸ ਅਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ। ਜਾਣਕਾਰੀ ਮੁਤਾਬਕ ਇਕ ਇਮਾਰਤ ਲੋਹਗੜ੍ਹ ਚੌਕ ਨੇੜੇ ਡਿਗੀ, ਜਿਸ ਕਾਰਨ ਬਜ਼ੁਰਗ ਬੀਬੀ ਮਲਬੇ ਹੇਠਾਂ ਦੱਬ ਗਈ, ਜਿਸ ਨੂੰ ਫ਼ਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਤੋਂ ਬਾਅਦ ਬਾਹਰ ਕਢਿਆ ਅਤੇ ਉਸ ਨੂੰ ਬਚਾ ਲਿਆ।
ਦੂਜੀ ਇਮਾਰਤ ਸੁਲਤਾਨਵਿੰਡ ਰੋਡ ਬਰਸਾਤੀ ਨਾਲੇ ਨੇੜੇ ਗਲੀ ਨੰਬਰ-2 ਅਤੇ 3 'ਚ ਢਹਿ ਗਈ, ਜਿਸ ਤੋਂ ਬਾਅਦ 3 ਲੋਕਾਂ ਨੇ ਭੱਜ ਕੇ ਅਪਣੀ ਜਾਨ ਬਚਾਈ ਅਤੇ 3 ਲੋਕ ਮਲਬੇ ਹੇਠਾਂ ਦੱਬ ਗਏ, ਜਿਨ੍ਹਾਂ 'ਚੋਂ 2 ਨੂੰ ਬਾਹਰ ਕੱimageimageਢ ਲਿਆ ਗਿਆ ਹੈ। ਦਸਣਯੋਗ ਹੈ ਕਿ ਉਕਤ ਇਮਾਰਤ 'ਚ ਕਿਰਾਏਦਾਰ ਰਹਿ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement