
ਖੇਤੀ ਆਰਡੀਨੈਂਸਾਂ ਵਿਰੁਧ ਨਾਕਾਬੰਦੀ ਮੋਰਚਿਆਂ ਦੇ ਆਖ਼ਰੀ ਦਿਨ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਲਾਮਿਸਾਲ ਹੁੰਗਾਰਾ
ਕਿਸਾਨ ਜਥੇਬੰਦੀ ਵਲੋਂ ਪਟਿਆਲਾ ਅਤੇ ਬਾਦਲ ਵਿਖੇ ਪੱਕੇ ਮੋਰਚੇ ਲਾਉਣ ਦਾ ਐਲਾਨ
ਚੰਡੀਗੜ੍ਹ, 29 ਅਗੱਸਤ (ਸੋਪਕਸਮੈਨ ਸਮਾਚਾਰ ਸੇਵਾ): ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਨੂੰ ਕੋਰੋਨਾ ਦੀ ਆੜ ਹੇਠ ਮੜ੍ਹਨ 'ਤੇ ਤੁਲੀ ਹੋਈ ਕੇਂਦਰ ਸਰਕਾਰ 'ਚ ਹਿੱਸੇਦਾਰ ਭਾਜਪਾ-ਅਕਾਲੀ ਮੰਤਰੀਆਂ, ਐਮ.ਪੀਜ਼, ਐਮ.ਐਲ.ਏ. ਨੂੰ ਪਿੰਡਾਂ 'ਚ ਵੜਨੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਲਾਏ ਗਏ ਨਾਕਾਬੰਦੀ ਧਰਨਿਆਂ ਨੂੰ ਅੱਜ ਪੰਜਵੇਂ ਤੇ ਆਖਰੀ ਦਿਨ ਲਾਮਿਸਾਲ ਹੁੰਗਾਰਾ ਮਿਲਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਅੱਜ ਇਥੇ ਜਾਰੀ ਕੀਤੇ ਗਏ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਦਸਿਆ ਗਿਆ ਕਿ ਪੂਰੇ ਮੋਰਚੇ ਦੌਰਾਨ 13 ਜਿਲ੍ਹਿਆਂ ਦੇ 600 ਤੋਂ ਵਧ ਪਿੰਡਾਂ ਵਿਚ ਮੰਗਾਂ ਦਾ ਪ੍ਰਚਾਰ ਤਾਂ ਕੁਲ ਮਿਲਾ ਕੇ 20 ਲੱਖ ਲੋਕਾਂ ਤਕ ਲਿਜਾਇਆ ਗਿਆ, ਜਿਨ੍ਹਾਂ ਵਿਚੋਂ ਇਕ ਲੱਖ ਤੋਂ ਵੱਧ ਕਿਸਾਨ ਮਜ਼ਦੂਰ ਪਰਵਾਰਾਂ ਸਮੇਤ ਅੱਜ ਵੀ ਕੋਰੋਨਾ ਸਾਵਧਾਨੀਆਂ ਵਰਤਦਿਆਂ ਸ਼ਾਮਲ ਹੋਏ। ਬੀਤੇ ਦਿਨ ਪਿੰਡ ਲੌਂਗੋਵਾਲ 'ਚ ਸੁਆਲ ਪੁੱਛਣ ਲਈ ਰੋਕੇ ਉੱਘੇ ਅਕਾਲੀ ਆਗੂ ਗੋਬਿੰਦ ਸਿੰਘ ਨੇ ਧਰਨਾਕਾਰੀਆਂ ਵਲੋਂ ਕੀਤੇ ਗਏ ਸੁਆਲਾਂ ਦਾ ਕੋਈ ਵੀ ਜੁਆਬ ਨਾ ਦੇਣ ਵਿਚ ਹੀ ਅਪਣਾ ਭਲਾ ਸਮਝਿਆ। ਬਹੁਤੇ ਥਾਂਈਂ ਆਗੂ ਸਫ਼ਾਂ 'ਚ ਸ਼ਾਮਲ ਨੌਜਵਾਨਾਂ ਵਿਚ ਰੋਸ ਤੇ ਜੋਸ਼ ਰੋਹ ਭਰਪੂਰ ਨਾਹਰਿਆਂ ਰਾਹੀਂ ਜ਼ਾਹਰ ਹੋ ਰਿਹਾ ਸੀ। ਕੁੱਝ ਰਹਿੰਦੇ ਪਿੰਡਾਂ ਵਿਚ ਅੱਜ ਵੀ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਕਈ ਪਿੰਡਾਂ ਵਿਚ ਰੋਸ ਮਾਰਚ ਤੇ ਢੋਲ ਮਾਰਚ ਵੀ ਕੀਤੇ ਗਏ। ਧਰਨਾਕਾਰੀਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿਚ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ, ਅimageਮਰੀਕ ਸਿੰਘ ਗੰਢੂਆਂ ਤੇ ਰਾਜਵਿੰਦਰ ਸਿੰਘ ਰਾਮਨਗਰ ਤੋਂ ਇਲਾਵਾ ਵੱਖ ਵੱਖ ਜਿਲ੍ਹਿਆਂ/ਬਲਾਕਾਂ/ਪਿੰਡਾਂ ਦੇ ਆਗੂ