'ਆਪ' ਮਹਿਲਾ ਵਿੰਗ ਨੇ ਕੀਤਾ ਬੀਜੇਪੀ ਦਫਤਰ ਦਾ ਘਿਰਾਓ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
Published : Aug 29, 2021, 5:23 pm IST
Updated : Aug 29, 2021, 6:22 pm IST
SHARE ARTICLE
 AAP women's wing protest
AAP women's wing protest

ਪੁਲਿਸ ਵੱਲੋਂ ਹਿਰਾਸਤ 'ਚ ਲਏ ਜਾਣ ਮਗਰੋਂ ਵੀ ਆਪ ਦੀਆਂ ਕਾਰਕੁੰਨਾਂ, ਪ੍ਰਸ਼ਾਸਨ ਅਤੇ ਪੁਲਿਸ ਦੇ ਖਿਲਾਫ਼ ਨਾਅਰੇਬਾਜ਼ੀ ਕਰ ਰਹੀਆਂ ਸਨ।

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਵੱਲੋਂ ਪੰਜਾਬ ਸਮੇਤ ਦੇਸ਼ ’ਚ ਔਰਤਾਂ ਅਤੇ ਕਿਸਾਨਾਂ ਖਿਲਾਫ਼ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਅਤੇ ਹਮਲੇ ਕਰਨ ਵਿਰੁਧ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਦਾ ਘਿਰਾਓ ਕੀਤਾ ਗਿਆ। ਮਹਿਲਾਂ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਅਤੇ ਭਾਜਪਾ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜੀ ਕੀਤੀ

 AAP women's wing protest  AAP women's wing protest

ਜਦੋਂ ਕਿ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ‘ਆਪ’ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਯੂਥ ਆਗੂ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ।

 AAP women's wing protest  AAP women's wing protest

ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾ ਦਫ਼ਤਰ ਦਾ ਘਿਰਾਓ ਕਰਨ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀਆਂ ਬੀਬੀਆਂ ਚੰਡੀਗੜ੍ਹ ਦੇ ਸੈਕਟਰ 37 ਵਿੱਚ ਇੱਕਠੀਆਂ ਹੋਈਆਂ ਅਤੇ ਉਨ੍ਹਾਂ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਭਾਜਪਾ ਦਫ਼ਤਰ ਵੱਲ ਮਾਰਚ ਸ਼ੁਰੂ ਕੀਤਾ।

 AAP women's wing protest  AAP women's wing protest

ਇਸ ਮੌਕੇ ਅਨਮੋਲ ਗਗਨ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਕੇਂਦਰੀ ਸਰਕਾਰ ਦੇ ਕਾਰਨ ਭਾਰਤੀ ਜਨਤਾ ਪਾਰਟੀਆਂ ਦੇ ਵਰਕਰ ਗੁੰਡਿਆਂ ਦਾ ਰੂਪ ਧਾਰ ਚੁੱਕੇ ਹਨ। ਭਾਜਪਾ ਦੇ ਇਹ ਗੁੰਡੇ ਪੰਜਾਬ ਸਮੇਤ ਦੇਸ਼ ਭਰ ’ਚ ਔਰਤਾਂ ਨਾਲ ਬਦਸਲੂਕੀ ਕਰਦੇ  ਹਨ ਅਤੇ ਔਰਤਾਂ ’ਤੇ ਜਿਸਮਾਨੀ ਹਮਲੇ ਕਰਦੇ ਹਨ। ਸੂਬਾ ਸਰਕਾਰਾਂ ਇਨ੍ਹਾਂ ਗੁੰਡਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਪਾਸਾ ਵੱਟ ਰਹੀਆਂ ਹਨ।

Photo

ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਸੱਤਾ ਦੇ ਹੰਕਾਰ ’ਚ ਭਾਜਪਾ ਦੇ ਗੁੰਡੇ ਦੇਸ਼ ਦੀਆਂ ਸੁਚੱਜੀਆਂ ਕਦਰਾਂ ਕੀਮਤਾਂ ਭੁੱਲ ਚੁੱਕੇ ਹਨ। ਸੱਤਾਧਾਰੀਆਂ ਦੀ ਪੁਲੀਸ ਵੀ ਔਰਤਾਂ ਤੇ ਕਿਸਾਨਾਂ ’ਤੇ ਅੱਤਿਆਚਾਰ ਕਰਨ ਨੂੰ ਆਪਣੀ ਪ੍ਰਾਪਤੀ ਸਮਝਣ ਲੱਗੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਕਰਨ ਲਈ ਜ਼ਿੰਮੇਵਾਰ ਪੁਲੀਸ ਗੁੰਡਿਆਂ ਦਾ ਸਾਥ ਦੇ ਰਹੀ ਹੈ ਅਤੇ ਸੂਬਾਈ ਅਤੇ ਕੇਂਦਰੀ ਮਹਿਲਾ ਕਮਿਸ਼ਨ ਔਰਤਾਂ ਦੇ ਮਾਮਲਿਆਂ ’ਤੇ ਚੁੱਪਧਾਰੀ ਬੈਠੇ ਹਨ।

ਭਾਜਪਾ ਦੇ ਦਫ਼ਤਰ ਵੱਲ ਜਾ ਰਹੀਆਂ ਮਹਿਲਾ ਵਰਕਰਾਂ ਨੂੰ ਚੰਡੀਗੜ੍ਹ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਾਰੀਆਂ ਰੋਕਾਂ ਨੂੰ ਤੋੜਦੀਆਂ ਹੋਈਆਂ  ਅੱਗੇ ਵਧਦੀਆਂ ਗਈਆਂ। ਪੁਲੀਸ ਨੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਅਤੇ ਲਾਠੀਚਾਰਜ ਕੀਤਾ। ਪੁਲੀਸ ਵੱਲੋਂ ਕੀਤੇ ਲਾਠਚਾਰਜ ਕਾਰਨ ਬਹੁਤ ਸਾਰੀਆਂ ਔਰਤਾਂ ਨੂੰ ਸੱਟਾਂ ਲੱਗੀਆਂ।

Photo

ਇਸ ਰੋਸ ਪ੍ਰਦਰਸ਼ਨ ’ਚ ਪ੍ਰੀਤੀ ਮਲਹੋਤਰਾ, ਸੁਖਵਿੰਦਰ ਗਹਲੋਤ, ਡਾ. ਅਮਨਦੀਪ ਕੌਰ, ਵੀਰਪਾਲ ਕੌਰ ਚਹਿਲ, ਪ੍ਰੀਤੀ ਸਨੌਰ, ਰਜਿੰਦਰਪਾਲ ਛੀਨਾ, ਨਵਜੋਤ ਕੌਰ ਜੋਤੀ, ਸੋਨਾਲੀ ਪੰਡਿਤ, ਬਲਵਿੰਦਰ ਕੌਰ ਧਨੌੜਾ, ਪਰਮਜਸਪਾਲ ਮਾਨ, ਪਲਵਿੰਦਰ ਕੌਰ, ਸੰਤੋਸ਼ ਕਟਾਰੀਆ,ਤੇਜੀ ਸੰਧੂ, ਕਸ਼ਮੀਰ ਕੌਰ, ਕਮਲਜੀਤ ਕੌਰ, ਸਿੰਪਲ ਨਾਇਰ, ਰੁਪਿੰਕਰ ਕੌਰ, ਰੇਖਾ ਰਾਣੀ, ਵੀਰਪਾਲ ਕੌਰ, ਜਸਵੰਤ ਕੌਰ, ਊਸ਼ਾ ਰਾਣੀ, ਬਲਜਿੰਦਰ ਕੌਰ ਤੁੰਗਵਾਲੀ, ਸਵਰਨਜੀਤ ਕੌਰ ਬਲਟਾਣਾ, ਮਾਸਟਰ ਡੀਨ, ਮਨਦੀਪ ਕੌਰ, ਟੀਨਾ ਚੌਧਰੀ ਆਦਿ ਆਗੂ ਵੀ ਸ਼ਾਮਲ ਸਨ।

SHARE ARTICLE

ਏਜੰਸੀ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement