ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ 'ਤੇ ਬੇਰਿਹਮੀ ਨਾਲ ਹਮਲਾਕਰਨ ਲਈ ਹਰਿਆਣਾ ਸਰਕਾਰ ਦੀ ਕਰੜੀ ਨਿੰਦਾ
Published : Aug 29, 2021, 1:17 am IST
Updated : Aug 29, 2021, 1:17 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ 'ਤੇ ਬੇਰਿਹਮੀ ਨਾਲ ਹਮਲਾ ਕਰਨ ਲਈ ਹਰਿਆਣਾ ਸਰਕਾਰ ਦੀ ਕਰੜੀ ਨਿੰਦਾ

ਚੰਡੀਗੜ੍ਹ, 28 ਅਗੱਸਤ (ਸ.ਸ.ਸ.) : ਹਰਿਆਣਾ ਪੁਲਿਸ ਵਲੋਂ ਕੀਤੀ ਗਈ ਬੇਰਹਿਮ ਕਾਰਵਾਈ 'ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਂਤੀਪੂਰਵਕ ਵਿਰੋਧ ਕਰ ਰਹੇ ਕਿਸਾਨਾਂ 'ਤੇ ਕੀਤੇ ਗਏ ਹਿੰਸਕ ਹਮਲੇ ਲਈ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਜਿਨ੍ਹਾਂ ਵਿਚੋਂ ਬਹੁਤੇ ਕਿਸਾਨ ਲਾਠੀਚਾਰਜ ਕਾਰਨ ਜ਼ਖ਼ਮੀ ਹੋ ਗਏ |
ਉਨ੍ਹਾਂ ਆਖਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਰਿਆਣਾ ਪੁਲਿਸ ਦੇ ਹੱਥੋਂ ਕਿਸਾਨਾਂ ਨੂੰ  ਅਜਿਹੀ ਬੇਰਹਿਮੀ ਦਾ ਸ਼ਿਕਾਰ ਹੋਣਾ ਪਿਆ ਹੋਵੇ | ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਖੱਟਰ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ ਨੂੰ  ਖ਼ਤਮ ਕਰਨ ਲਈ ਇੱਕ ਵਾਰ ਫਿਰ ਜਾਣਬੁੱਝ ਕੇ ਤਾਕਤ ਦੀ ਅੰਨ੍ਹੇਵਾਹ ਵਰਤੋਂ ਕੀਤੀ ਹੈ | ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ  ਮੁਆਫ਼ੀ ਮੰਗਣ ਅਤੇ ਜਖ਼ਮੀ ਹੋਏ ਕਿਸਾਨਾਂ ਦੀ ਸਹਾਇਤਾ ਦੀ ਮੰਗ ਕਰਦਿਆਂ ਕਿਹਾ ਕਿ ਖੱਟਰ ਸਰਕਾਰ ਵਲੋਂ ਕਿਸਾਨਾਂ 'ਤੇ ਇਸ ਤਰ੍ਹਾਂ ਦਾ ਹਮਲਾ ਨਾ ਸਿਰਫ਼ ਅਸਹਿਣਯੋਗ ਹੈ ਬਲਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ | ਕੈਪਟਨ ਅਮਰਿੰਦਰ ਨੇ ਕਿਹਾ, Tਅੰਨਦਾਤਾ ਨਾਲ ਅਜਿਹਾ ਸਲੂਕ ਬਰਦਾਸ਼ਤ ਤੋਂ ਪਰ੍ਹੇ ਹੈ |'' ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨੂੰ  ਅਜਿਹੀਆਂ ਕਾਰਵਾਈਆਂ ਅਤੇ ਕੇਂਦਰ ਵਿਚ ਅਪਣੀ ਸਰਕਾਰ ਦੀ ਕਿਸਾਨਾਂ ਪ੍ਰਤੀ ਉਦਾਸੀਨਤਾ ਲਈ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅਤੇ ਹੋਰਨਾਂ ਸੂਬਿਆਂ ਵਿਚ ਗੰਭੀਰ ਸਿੱਟੇ ਭੁਗਤਣੇ ਪੈਣਗੇ |
ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 


ਚਿੰਤਾਵਾਂ ਵੱਲ ਧਿਆਨ ਦੇਣ ਅਤੇ ਖੇਤੀ ਕਾਨੂੰਨਾਂ, ਜੋ ਸਪੱਸ਼ਟ ਤੌਰ 'ਤੇ ਗੈਰ-ਲੋਕਤੰਤਰੀ ਅਤੇ ਕਿਸਾਨ ਵਿਰੋਧੀ ਹਨ, ਨੂੰ  ਰੱਦ ਕਰਨ ਦੀ ਬਜਾਏ ਭਾਜਪਾ ਲਗਾਤਾਰ ਨੀਵੇਂ ਦਰਜੇ ਦੀਆਂ ਕਾਰਵਾਈਆਂ ਕਰਦੀ ਆਈ ਹੈ, ਜੋ ਇਸ ਹੱਦ ਤੱਕ ਝੁਕ ਗਈ ਕਿ ਅਪਮਾਨਜਨਕ ਨਾਮ ਵਰਤ ਕੇ ਕਿਸਾਨਾਂ ਦਾ ਅਪਮਾਨ ਵੀ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਭਾਜਪਾ ਨੂੰ  ਕਿਸਾਨਾਂ ਨਾਲ ਅਜਿਹੇ ਸਰਮਨਾਕ ਕਾਰੇ ਲਈ ਕਦੇ ਮੁਆਫ ਨਹੀਂ ਕਰਨਗੇ |ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਗਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ |
ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ  ਨਾਕਾਮ ਕਰਨ ਅਤੇ ਉਨ੍ਹਾਂ ਇਰਾਦਿਆਂ ਨੂੰ  ਦਬਾਉਣ ਵਿੱਚ ਅਸਫਲ ਰਹਿਣ ਤੋਂ ਬਾਅਦ, ਹਰਿਆਣਾ ਸਰਕਾਰ ਨੇ ਨਿਰਦੋਸ ਅਤੇ ਸਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਫਿਰ ਤੋਂ ਬੇਰਹਿਮੀ ਨਾਲ ਤਾਕਤ ਦੀ ਵਰਤੋਂ ਕੀਤੀ ਜੋ ਕਿ ਕਾਲੇ ਖੇਤੀ ਕਾਨੂੰਨਾਂ, ਜਿਨ੍ਹਾਂ ਨੂੰ  ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖੇਤੀਬਾੜੀ ਨੂੰ  ਆਪਣੇ ਚਹੀਤੇ ਪੂੰਜੀਪਤੀਆਂ ਦੇ ਹੱਥਾਂ ਵਿੱਚ ਦੇਣ ਲਈ ਵਰਤ ਰਹੀ ਹੈ, ਵਿਰੁੱਧ ਆਪਣੀ ਲੜਾਈ ਵਿੱਚ ਖਰਾਬ ਮੌਸਮ, ਮਹਾਂਮਾਰੀ ਅਤੇ ਹੋਰ ਮੁਸਕਲਾਂ ਦਰਮਿਆਨ ਵੀ ਡਟੇ ਹੋਏ ਹਨ | ਇਸ ਤੋਂ ਪਹਿਲਾਂ ਵੀ ਨਵੰਬਰ 2020 ਵਿੱਚ ਹਰਿਆਣਾ ਪੁਲਿਸ ਨੇ ਕੇਂਦਰੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਵਿੱਚ ਸਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ  ਦਿੱਲੀ ਦੀਆਂ ਸਰਹੱਦਾਂ ਵੱਲ ਮਾਰਚ ਕਰਨ ਤੋਂ ਰੋਕਣ ਲਈ ਬੇਰਹਿਮੀ ਨਾਲ ਉਨ੍ਹਾਂ ਦੀ ਕੁੱਟਮਾਰ ਕੀਤੀ ਸੀ |
ਮੀਟਿੰਗ ਲਈ ਕਰਨਾਲ ਫੇਰੀ 'ਤੇ ਜਾ ਰਹੇ ਖੱਟਰ ਦਾ ਵਿਰੋਧ ਕਰਨ ਲਈ ਗਏ ਕਿਸਾਨਾਂ 'ਤੇ ਲਾਠੀਚਾਰਜ ਕੀਤੇ ਜਾਣ ਦੀਆਂ ਮੀਡੀਆ ਰਿਪੋਰਟਾਂ ਅਤੇ ਵਾਇਰਲ ਵੀਡੀਓ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਵਿਰੋਧ ਕਰ ਰਹੇ ਕਿਸਾਨਾਂ ਦੀ ਕੁੱਟਮਾਰ ਕਰਨ ਦਾ  ਨਿਰਦੇਸ਼ ਦੇਣ ਵਾਲੇ ਆਈਏਐਸ ਅਧਿਕਾਰੀ ਦੀ ਵੀ ਨਿੰਦਾ ਕੀਤੀ | ਉਸ ਨੇ ਉਕਤ ਅਧਿਕਾਰੀ ਨੂੰ  ਤੁਰੰਤ ਬਰਖਾਸਤ ਕਰਨ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ |

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement