ਪੰਜਾਬ ਸਰਕਾਰ ਨੇ 13225 ਸਰਕਾਰੀ ਸਕੂਲ ਬਣਾਏ ਸਮਾਰਟ ਸਕੂਲ
Published : Aug 29, 2021, 4:38 pm IST
Updated : Aug 29, 2021, 4:38 pm IST
SHARE ARTICLE
Punjab Government converted 13225 Government Schools into Smart Schools
Punjab Government converted 13225 Government Schools into Smart Schools

ਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 13225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। 

ਚੰਡੀਗੜ੍ਹ: ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ 13225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਦੌਰਾਨ ਵੱਡਾ ਦਾਖਲਿਆਂ ’ਚ ਵਾਧਾ ਹੋ ਰਿਹਾ ਹੈ।

Smart SchoolsSmart Schools

ਹੋਰ ਪੜ੍ਹੋ: 'ਸਿਰ ਫੋੜ ਦਿਓ’ ਦਾ ਆਦੇਸ਼ ਦੇਣ ਵਾਲੇ SDM 'ਤੇ ਹੋਵੇਗੀ ਸਖ਼ਤ ਕਾਰਵਾਈ- ਦੁਸ਼ਯੰਤ ਚੌਟਾਲਾ

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 13225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਸਿੰਗਲਾ ਨੇ ਇਹ ਪ੍ਰੋਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿੱਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ।

Vijay Inder Singla Vijay Inder Singla

ਹੋਰ ਪੜ੍ਹੋ: ਰਾਕੇਸ਼ ਟਿਕੈਤ ਦਾ ਸਵਾਲ, 'ਕੀ ਭਾਜਪਾ ਨੇ ਅਪਣੇ ਮੈਨੀਫੈਸਟੋ ਵਿਚ ਸਭ ਵੇਚਣ ਦਾ ਐਲਾਨ ਕੀਤਾ ਸੀ?'

ਬੁਲਾਰੇ ਅਨੁਸਾਰ ਸਮਾਰਟ ਸਕੂਲਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ।

Smart SchoolsSmart Schools

ਹੋਰ ਪੜ੍ਹੋ: ਕਿਸਾਨਾਂ ਕੋਲੋਂ ਮੁਆਫੀ ਮੰਗੇ ਖੱਟਰ, SDM ਨੂੰ ਤੁਰੰਤ ਕੀਤਾ ਜਾਵੇ ਬਰਖ਼ਾਸਤ- ਮੇਘਾਲਿਆ ਰਾਜਪਾਲ

ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement