ਮਾਨ ਸਰਕਾਰ ਲਾਲੜੂ ਵਿਖੇ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਕਰੇਗੀ ਸਥਾਪਤ
Published : Aug 29, 2022, 4:48 pm IST
Updated : Aug 29, 2022, 4:48 pm IST
SHARE ARTICLE
Bhagwant Mann
Bhagwant Mann

ਤਕਰੀਬਨ 20 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਵੇਗਾ

 

ਚੰਡੀਗੜ/ਐਸ.ਏ.ਐਸ.ਨਗਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਉਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾਂ ਇੰਸਟੀਚਿਊਟ ਹੋਵੇਗਾ। ਇਸ ਵਿੱਚ ਨੌਜਵਾਨਾਂ ਨੂੰ ਅੱਗ ਨਾਲ ਵਾਪਰਨ ਵਾਲੀਆਂ ਘਟਨਾਵਾਂ ਨਾਲ ਨਜਿੱਠਣ ਲਈ ਨਵੀਨਤਮ ਤਰੀਕਿਆਂ ਦੀ ਸਿੱਖਿਆ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ  ਕਿ ਇਹ ਹਾਈ ਟੈਕ ਇੰਸਟੀਚਿਊਟ ਐਸ.ਏ.ਐਸ. ਨਗਰ ਦੇ ਲਾਲੜੂ ਕਸਬੇ ਵਿੱਚ ਬਣਾਇਆ ਜਾਵੇਗਾ। ਤਕਰੀਬਨ 20 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਵੇਗਾ ਅਤੇ ਇਹ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ ਵਿਭਾਗ ਦੇ ਅਧੀਨ ਹੋਵੇਗਾ।

 ਉਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਵਿੱਚ ਅਤਿ ਅਧੁਨਿਕ ਤਕਨੀਕਾਂ ਦੀ ਉੱਚ ਦਰਜੇ ਦੀ ਟਰੇਨਿੰਗ ਦਿੱਤੀ ਜਾਵੇਗੀ। ਇਸ ਵਿੱਚ ਅੱਗ ਬੁਝਾਉਣ, ਰੈਸਕਿਊ ਕਰਨ, ਫਾਇਰ ਐਕਟਸ, ਸਟੇਟ ਐਕਟਾਂ, ਨੈਸਨਲ ਬਿਲਡਿੰਗ ਕੋਡ, ਫਾਇਰ ਸੇਫ਼ਟੀ ਸਟੈਡਡਰਜ, ਇੰਡਸਟਰੀਅਲ ਸਟੈਡਡਰਜ, ਐਮਰਜੈਂਸੀ ਰਿਸਪੋਂਸ ਸਿਸਟਮ, ਸਪੈਸਲ ਸਰਵਿਸ ਕਾਲਜ਼, ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਆਦਿ ਦੇ ਕੋਰਸ ਕਰਵਾਏ ਜਾਣਗੇ। ਇਸ ਵਿਚ ਸੇਫ਼ਟੀ ਦੇ ਹਾਈ-ਟੈਕ ਸਮਾਨ ਨਾਲ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ। 

ਨਿੱਜਰ ਅਨੁਸਾਰ ਇਹ ਟ੍ਰੇਨਿੰਗ ਇੰਟਰਨੈਸ਼ਨਲ ਪੱਧਰ ਦੇ ਟਰੇਂਡ ਇੰਸਟਰਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟ੍ਰੇਨਿੰਗ ਵਾਸਤੇ ਪੰਜਾਬ ਫਾਇਰ ਸਰਵਸਿਜ ਵਿੱਚ ਕੰਮ ਕਰ ਰਹੇ ਯੋਗ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਹਨਾਂ ਨੇ ਦੱਸਿਆ ਕਿ ਇਸ ਇੰਸਟੀਚਿਊਟ ਦੇ ਖੁੱਲਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇ ਮੌਕੇ ਵੀ ਪੈਦਾ ਹੋਣਗੇ। ਇਸ ਤੋਂ ਇਲਾਵਾ ਫਾਇਰ ਸਰਵਸਿਜ ਵਿਚ ਪਹਿਲਾਂ ਤੋਂ ਹੀ ਸੇਵਾ ਨਿਭਾ ਰਹੇ ਅਧਿਕਾਰੀ/ਕਰਮਚਾਰੀ ਵੀ ਇਥੋਂ ਅਡਵਾਂਸ ਕੋਰਸ ਕਰ ਸਕਣਗੇ। ਇਸ ਦੇ ਨਾਲ ਉਨਾਂ ਨੂੰ ਵਿਭਾਗੀ ਤਰੱਕੀ ਦੇ ਮੌਕੇ ਉਪਲਬਧ ਹੋਣਗੇ।

SHARE ARTICLE

ਏਜੰਸੀ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement