ਬਿਜਲੀ ਵਿਭਾਗ ਨੇ ਛੇ ਮਹੀਨਿਆਂ ਦੌਰਾਨ 1702 ਉਮੀਦਵਾਰਾਂ ਨੂੰ ਦਿੱਤੀਆਂ ਨੌਕਰੀਆਂ
Published : Aug 29, 2022, 4:52 pm IST
Updated : Aug 29, 2022, 4:52 pm IST
SHARE ARTICLE
Harbhajan Singh ETO
Harbhajan Singh ETO

2314 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਛੇ ਮਹੀਨੇ ਦੇ ਸਮੇਂ ਦੌਰਾਨ ਸੂਬੇ ਦੇ 1702 ਉਮੀਦਵਾਰਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਇਸਦੇ ਨਾਲ ਹੀ 2314 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ।

Harbhajan Singh ETOHarbhajan Singh ETO

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ/ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਿੱਚ ਹੁਣ ਤੱਕ 889 ਲੋਅਰ ਡਵੀਜ਼ਨ ਕਲਰਕ, ਜੂਨੀਅਰ ਇੰਜੀਨੀਅਰ, ਅਸਿਸਟੈਂਟ ਸਬ ਸਟੇਸ਼ਨ ਅਟੈਨਡੈਂਟਾਂ ਆਦਿ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨੌਕਰੀ ਦੌਰਾਨ ਜਾਨ ਗਵਾਉਣ ਵਾਲੇ 86 ਕਰਮਚਾਰੀਆਂ ਦੇ ਵਾਰਿਸਾਂ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਤਰਸ ਦੇ ਆਧਾਰ `ਤੇ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

harbhajan singh etoharbhajan singh eto

ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ ਜੁਲਾਈ, 2022 ਤੱਕ 727 ਜੂਨੀਅਰ ਇੰਜੀਨੀਅਰ (ਸਬ ਸਟੇਸ਼ਨ), ਅਸਿਸਟੈਂਟ ਸਬ ਸਟੇਸ਼ਨ ਅਟੈਨਡੈਂਟਾਂ ਅਤੇ ਅਸਿਸਟੈਂਟ ਲਾਈਨਮੈਨ ਆਦਿ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ। ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ 624 ਨੌਜਵਾਨਾਂ ਨੂੰ ਜੇ.ਈ. ਅਤੇ ਕਲਰਕਾਂ ਦੀਆਂ ਅਸਾਮੀਆਂ ਵਿਰੁੱਧ ਭਰਤੀ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਛੇਤੀ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਦੱਸਿਆ ਕਿ 1690 ਅਸਿਸਟੈਂਟ ਲਾਈਨ ਮੈਨਜ਼ ਨੂੰ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਨੌਜਵਾਨ ਛੇਤੀ ਹੀ ਇਨ੍ਹਾਂ ਅਸਾਮੀਆਂ `ਤੇ ਨਿਯੁਕਤ ਹੋਣਗੇ।

PSPCL's senior executive engineer suspendedPSPCL

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਵਿਰੁੱਧ ਯੋਗ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਸਾਰੇ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਕੁੱਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement