ਗੈਂਗਸਟਰ ਗੋਲਡੀ ਬਰਾੜ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਦਿੱਤੀ ਧਮਕੀ, ਕਿਹਾ- ਅੰਜ਼ਾਮ ਹੋਵੇਗਾ ਬੁਰਾ
Published : Aug 29, 2022, 1:55 pm IST
Updated : Aug 29, 2022, 2:32 pm IST
SHARE ARTICLE
Gangster Goldy Brar
Gangster Goldy Brar

ਵੱਡੀ ਵਾਰਦਾਤ ਕਰਨ ਨੂੰ ਨਾ ਕਰੋ ਮਜਬੂਰ

 

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੁਰਖੀਆਂ ਵਿੱਚ ਆਏ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਅਸਲ 'ਚ ਗੋਲਡੀ ਬਰਾੜ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ਵਿੱਚ ਲਿਖਿਆ ਹੈ ਕਿ ਬਠਿੰਡਾ ਜੇਲ੍ਹ ਵਿੱਚ ਸਾਡੇ ਭਰਾਵਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

PHOTO
PHOTO

 

ਜੇਲ੍ਹ ਦੇ ਡਿਪਟੀ ਸੁਪਰਡੈਂਟ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਤੋਂ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਜਾਵੇਗਾ। ਗੋਲਡੀ ਬਰਾੜ ਨੇ ਆਪਣੀ ਪੋਸਟ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਵੀ ਕਾਰਵਾਈ ਕਰਨ ਲਈ ਕਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਪੋਸਟ 'ਚ ਲਿਖਿਆ ਹੈ, 'ਅੱਜ ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਬਠਿੰਡਾ ਜੇਲ੍ਹ 'ਚ ਬੰਦ ਸਾਡੇ ਭਰਾ ਬੌਬੀ ਮਲਹੋਤਰਾ, ਸਾਰਜ ਸੰਧੂ ਅਤੇ ਜਗਰੋਸ਼ਨ ਹੁੰਦਲ ਨੂੰ ਡਿਪਟੀ ਇੰਦਰਜੀਤ ਕਾਹਲੋਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਉਹ ਸਾਡੇ ਭਰਾਵਾਂ ਤੋਂ ਪੈਸੇ ਮੰਗਦਾ ਹੈ। ਉਹ ਬਿਨਾਂ ਕਾਰਨ ਤੋਂ ਉਨ੍ਹਾਂ ਨੂੰ ਕੁੱਟ ਰਹੇ ਹਨ। ਮੈਂ ਪੰਜਾਬ ਸਰਕਾਰ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦਾ ਹਾਂ ਕਿ ਸਾਡੇ ਭਰਾਵਾਂ ਦੀ ਜੇਲ੍ਹ ਨੂੰ ਬਦਲਿਆ ਜਾਵੇ। ਡਿਪਟੀ ਕਾਹਲੋਂ ਵਿਰੁੱਧ ਕਾਰਵਾਈ ਕੀਤੀ ਜਾਵੇ। ਜੇਕਰ ਸਾਡੇ ਭਰਾਵਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜੇਲ੍ਹ ਪੁਲਿਸ ਦੀ ਹੋਵੇਗੀ।

 

ਪੋਸਟ ਵਿਚ ਲਿਖਿਆ ਹੈ ਕਿ ਪੁਲਿਸ ਸਾਨੂੰ ਦੁਬਾਰਾ ਕੋਈ ਵੱਡਾ ਅਪਰਾਧ ਕਰਨ ਲਈ ਮਜਬੂਰ ਨਾ ਕਰੇ। ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਆਪਣੀ ਡਿਊਟੀ ਨਿਭਾਉਣ। ਜੇਕਰ ਵਿੱਕੀ ਮਿੱਡੂਖੇੜਾ ਅਤੇ ਸੰਦੀਪ ਨੰਗਲ ਅੰਬੀਆ ਨੂੰ ਪਹਿਲਾਂ ਹੀ ਇਨਸਾਫ ਮਿਲ ਗਿਆ ਹੁੰਦਾ ਤਾਂ ਅਸੀਂ ਸਿੱਧੂ ਮੂਸੇਵਾਲਾ ਨੂੰ ਨਾ ਮਾਰਦੇ। ਮੁੱਕਦੀ ਗੱਲ ਇਹ ਹੈ ਕਿ ਜੋ ਕੋਈ ਸਾਡੇ ਵਿਰੁੱਧ ਪੋਸਟਾਂ ਪਾ ਰਿਹਾ ਹੈ ਕਿ ਅਸੀਂ ਬਦਲਾ ਲਵਾਂਗੇ। ਉਹ ਪਹਿਲਾਂ ਆਪਣੀ ਜਾਨ ਬਚਾ ਲਵੇ, ਬਾਕੀ ਬਾਅਦ ਵਿੱਚ ਵੇਖੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement