ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇਕ ਹਫ਼ਤੇ ’ਚ 370 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Published : Aug 29, 2022, 7:29 pm IST
Updated : Aug 29, 2022, 7:31 pm IST
SHARE ARTICLE
Sukhchain Singh Gill
Sukhchain Singh Gill

ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

 

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਸੂਬੇ ਵਿਚ ਨਸ਼ਾ ਤਸਕਰਾਂ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰਨ ਦੇ ਸਿੱਟੇ ਵਜੋਂ ਇਹ ਸਾਹਮਣੇ ਆਇਆ ਹੈ ਕਿ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਭਾਰਤ ਵਿੱਚ ਨਸ਼ਾ ਤਸਕਰੀ ਦਾ ਨਵਾਂ ਰਸਤਾ ਬਣੀਆਂ ਹਨ। ਪਿਛਲੇ ਦੋ ਮਹੀਨਿਆਂ ਵਿੱਚ, ਪੰਜਾਬ ਪੁਲਿਸ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਸਮੁੰਦਰੀ ਬੰਦਰਗਾਹਾਂ ਰਾਹੀਂ ਲਿਆਂਦੀ 185.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇਹ ਖੇਪਾਂ ਪੰਜਾਬ ਵਿੱਚ ਭੇਜੀਆਂ ਜਾਣੀਆਂ ਸਨ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਤਾਜ਼ਾ ਕਾਰਵਾਈ ਦੌਰਾਨ ਐਸਬੀਐਸ ਨਗਰ ਪੁਲਿਸ ਨੇ ਐਤਵਾਰ ਨੂੰ ਗੁਜਰਾਤ ਦੇ ਭੁਜ ਤੋਂ ਆ ਰਹੇ ਇੱਕ ਟਰੱਕ ‘ਚੋਂ  38 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ - ਜੋ ਕਿ ਨਿਸ਼ਚਿਤ ਤੌਰ ‘ਤੇ ਗੁਜਰਾਤ ਦੇ ਸਮੁੰਦਰੀ ਰਸਤੇ ਰਾਹੀਂ ਭਾਰਤ ਦੀਆਂ ਸਰਹੱਦਾਂ ਵਿੱਚ ਦਾਖਲ ਹੋਈ ਸੀ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਆਈਜੀਪੀ ਨੇ ਅੱਗੇ ਕਿਹਾ ਕਿ ਇਹ ਬਰਾਮਦਗੀ ਪਿਛਲੇ ਹਫਤੇ ਸੂਬੇ ਵਿੱਚ ਬਰਾਮਦ ਕੀਤੀ ਗਈ 13.51 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ ਹੈ, ਜਿਸ ਨਾਲ ਹੈਰੋਇਨ ਦੀ ਹਫਤਾਵਾਰੀ ਬਰਾਮਦਗੀ 51.51 ਕਿਲੋਗ੍ਰਾਮ ਹੋ ਗਈ ਹੈ।

ਇਸ ਤੋਂ ਪਹਿਲਾਂ 12 ਜੁਲਾਈ ਨੂੰ ਏਟੀਐਸ ਗੁਜਰਾਤ ਨਾਲ ਸਾਂਝੀ ਕਾਰਵਾਈ ਦੌਰਾਨ, ਪੰਜਾਬ ਪੁਲਿਸ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ‘ਤੇ ਕੰਟੇਨਰ ‘ਚੋਂ  75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦੋਂ ਕਿ ਮਹਾਰਾਸ਼ਟਰ ਪੁਲਿਸ ਨਾਲ ਇਸੇ ਤਰਾਂ ਦੀ ਕਾਰਵਾਈ ਦੌਰਾਨ 15 ਜੁਲਾਈ ਨੂੰ  ਮੁੰਬਈ ਦੇ ਨਾਹਵਾ ਸੇਵਾ ਪੋਰਟ ‘ਤੇ ਕੰਟੇਨਰ ‘ਚੋਂ  72.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।

ਨਸ਼ਿਆਂ ਦੀ ਬਰਾਮਦੀ ਸਬੰਧੀ ਆਪਣੀ ਹਫਤਾਵਾਰੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਹਫਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 283 ਐਫਆਈਆਰਜ ਦਰਜ ਕਰਕੇ 370 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ ਦੇਣ ਦੇ ਨਾਲ ਹੀ ਸਰਹੱਦੀ ਸੂਬੇ ਪੰਜਾਬ ਤੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਦੇ ਨਾਲ-ਨਾਲ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਘੇਰਾਬੰਦੀ ਅਤੇ ਤਲਾਸੀ ਮੁਹਿੰਮ ਚਲਾ ਕੇ  1.09 ਕਰੋੜ ਰੁਪਏ ਦੀ ਡਰੱਗ ਮਨੀ, 13 ਕਿਲੋ ਅਫੀਮ, 12 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 1.36 ਲੱਖ ਨਸੀਲੀਆਂ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਸਮੇਤ ਹੋਰ ਨਸੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 5 ਜੁਲਾਈ, 2022 ਨੂੰ ਸੁਰੂ ਕੀਤੀ ਵਿਸੇਸ ਮੁਹਿੰਮ ਉਪਰੰਤ ਇਸ ਹਫਤੇ ਐੱਨਡੀਪੀਐੱਸ ਕੇਸਾਂ ਵਿੱਚ 17 ਹੋਰ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ਨਾਲ ਗਿ੍ਰਫਤਾਰੀਆਂ ਦੀ ਕੁੱਲ ਗਿਣਤੀ 247 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ/ਐਸਐਸਪੀਜ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸੀ ਮੁਹਿੰਮ ਸੁਰੂ ਕਰਨ ਦੇ ਸਖਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ ਰਾਸ਼ੀ ਬਰਾਮਦ ਕੀਤੀ ਜਾ ਸਕੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement