ਅਮਰੀਕਾ ਵਿਚ ਗੁਰਦਵਾਰਾ ਸਾਹਿਬ ਨੇੜੇ ਗੋਲੀਬਾਰੀ, ਤਿੰਨ ਲੋਕ ਜ਼ਖ਼ਮੀ ਘਟਨਾ ਦੋ ਸਿੱਖ ਧੜਿਆਂ ਵਿਚਾਲੇ ਹੋਏ ਝਗੜੇ ਦਾ ਨਤੀਜਾ ਦਸੀ ਜਾ ਰਹੀ ਹ
Published : Aug 29, 2022, 1:26 am IST
Updated : Aug 29, 2022, 1:26 am IST
SHARE ARTICLE
image
image

ਅਮਰੀਕਾ ਵਿਚ ਗੁਰਦਵਾਰਾ ਸਾਹਿਬ ਨੇੜੇ ਗੋਲੀਬਾਰੀ, ਤਿੰਨ ਲੋਕ ਜ਼ਖ਼ਮੀ ਘਟਨਾ ਦੋ ਸਿੱਖ ਧੜਿਆਂ ਵਿਚਾਲੇ ਹੋਏ ਝਗੜੇ ਦਾ ਨਤੀਜਾ ਦਸੀ ਜਾ ਰਹੀ ਹੈ

 


ਵਾਸ਼ਿੰਗਟਨ, 28 ਅਗੱਸਤ : ਅਮਰੀਕਾ ਦੇ ਕੈਲੀਫ਼ੋਰਨੀਆ ਵਿਚ ਗੁਰਦਵਾਰਾ ਸਾਹਿਬ ਨੇੜੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਸਟਾਕਟਨ ਦੀ ਹੈ | ਸਥਾਨਕ ਪੁਲਿਸ ਨੇ ਗੋਲੀਬਾਰੀ ਦੀ ਘਟਨਾ ਦੀ ਪੁਸ਼ਟੀ ਕੀਤੀ ਹੈ | ਅਧਿਕਾਰੀਆਂ ਨੂੰ  ਸਨਿਚਰਵਾਰ ਨੂੰ  ਸਥਾਨਕ ਸਮੇਂ ਅਨੁਸਾਰ ਸ਼ਾਮ 6:42 ਵਜੇ ਇਸ ਘਟਨਾ ਸਬੰਧੀ ਜਾਣਕਾਰੀ ਮਿਲੀ | ਇਸ ਘਟਨਾ 'ਚ ਤਿੰਨ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ  ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਪੁਲਿਸ ਮੁਤਾਬਕ ਕੋਈ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਨਹੀਂ ਹੋਇਆ | ਇਹ ਘਟਨਾ ਦੋ ਸਿੱਖ ਧੜਿਆਂ ਵਿਚਾਲੇ ਹੋਏ ਝਗੜੇ ਦਾ ਨਤੀਜਾ ਦੱਸੀ ਜਾ ਰਹੀ ਹੈ | ਗੋਲੀ ਚਲਾਉਣ ਵਾਲਾ ਅਤੇ ਪੀੜਤ ਦੋਵੇਂ ਸਿੱਖ ਹਨ |
ਹਾਲਾਂਕਿ ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਗੁਰਦੁਆਰਾ ਸਾਹਿਬ ਅੰਦਰ ਗੋਲੀਬਾਰੀ ਹੋਈ ਹੈ ਪਰ ਗੁਰਦੁਆਰਾ ਪ੍ਰਸ਼ਾਸਨ ਵਲੋਂ ਇਸ ਦਾ ਖੰਡਨ ਕੀਤਾ ਗਿਆ | ਗੁਰਦੁਆਰਾ ਪ੍ਰਸ਼ਾਸਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਇਹ ਘਟਨਾ ਗੁਰਦੁਆਰਾ ਸਾਹਿਬ ਅੰਦਰ ਨਹੀਂ ਵਾਪਰੀ | ਨਾਲ ਹੀ ਇਹ ਵੀ ਕਿਹਾ ਗਿਆ ਕਿ ਗੋਲੀਬਾਰੀ ਗੁਰਦੁਆਰਾ ਸਾਹਿਬ ਦੀ ਹੱਦ ਤੋਂ ਬਾਹਰ ਸੜਕ 'ਤੇ ਹੋਈ | ਗੁਰਦੁਆਰਾ ਕਮੇਟੀ ਨੇ ਦਸਿਆ ਕਿ ਵੇਟ ਲਿਫ਼ਟਿੰਗ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ | ਗੋਲੀਬਾਰੀ ਦਾ ਵੀ ਇਸ ਨਾਲ ਕੋਈ ਸਬੰਧ ਨਹੀਂ | ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ |
ਇਸ ਮਾਮਲੇ 'ਚ ਪੁਲਿਸ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ | ਇਸ ਨਾਲ ਹੀ ਸੋਸ਼ਲ ਮੀਡੀਆ 'ਤੇ ਇਕ ਵੀਡੀਉ ਸਾਹਮਣੇ ਆਈ ਹੈ, ਜੋ ਗੋਲੀਬਾਰੀ ਦੇ ਸਮੇਂ ਦੀ ਹੈ ਜਿਸ 'ਚ ਸਟੇਜ 'ਤੇ ਪ੍ਰੋਗਰਾਮ ਚਲਦਾ ਨਜ਼ਰ ਆ ਰਿਹਾ ਹੈ | ਇਸ ਦੌਰਾਨ ਕਈ ਰਾਊਾਡ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿਤੀ | ਆਵਾਜ਼ ਸੁਣ ਕੇ ਪੰਡਾਲ 'ਚ ਬੈਠੇ ਲੋਕਾਂ 'ਚ ਹਫ਼ੜਾ-ਦਫ਼ੜੀ ਮਚ ਗਈ | ਫਿਰ ਲੋਕ ਪੰਡਾਲ ਵਿਚੋਂ ਭੱਜਣ ਲੱਗੇ |         (ਏਜੰਸੀ)

 

SHARE ARTICLE

ਏਜੰਸੀ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement