
ਦੋਵਾਂ ਵਿਦਿਆਰਥੀਆਂ ਦੀ ਹਾਲਤ ਖਤਰੇ ਤੋਂ ਬਾਹਰ
ਜਲੰਧਰ: ਸਬ-ਡਵੀਜ਼ਨ ਸ਼ਾਹਕੋਟ ਦੇ ਪਿੰਡ ਬਾਜਵਾ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਮੰਗਲਵਾਰ ਨੂੰ ਦੋ ਵਿਦਿਆਰਥੀ ਐਸਿਡ ਨਾਲ ਝੁਲਸ ਗਏ। ਦਰਅਸਲ ਸਕੂਲ ਵਿਚ ਅਧਿਆਪਕ ਬੱਚਿਆਂ ਕੋਲੋਂ ਸਾਇੰਸ ਲੈਬ ਦਾ ਸਾਮਾਨ ਸ਼ਿਫਟ ਕਰਵਾ ਰਿਹਾ ਸੀ। ਇਸ ਦੌਰਾਨ ਐਸਿਡ ਦੀ ਬੋਤਲ 'ਚ ਧਮਾਕਾ ਹੋਇਆ। ਬੋਤਲ ਫਟਣ ਤੋਂ ਬਾਅਦ ਦੋ ਵਿਦਿਆਰਥੀਆਂ 'ਤੇ ਤੇਜ਼ਾਬ ਡਿੱਗ ਗਿਆ।
ਇਹ ਵੀ ਪੜ੍ਹੋ: ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ
ਅਧਿਆਪਕਾਂ ਵਲੋਂ ਦੋਵਾਂ ਵਿਦਿਆਰਥੀਆਂ ਨੂੰ ਤੁਰਤ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਥੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿਤਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਵਿਦਿਆਰਥੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਇਹ ਵੀ ਪੜ੍ਹੋ: ਨਸ਼ਿਆਂ ਵਿਰੁਧ ਖੰਨਾ ਪੁਲਿਸ ਦੀ ਕਾਰਵਾਈ: 4 ਕੁਇੰਟਲ ਭੁੱਕੀ ਸਣੇ 4 ਤਸਕਰ ਗ੍ਰਿਫ਼ਤਾਰ
ਇਸ ਦੌਰਾਨ ਸਿਵਲ ਹਸਪਤਾਲ ਸ਼ਾਹਕੋਟ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿਰਫ਼ ਸਰਕਾਰੀ ਸਕੂਲਾਂ ਵਿਚ ਹੀ ਕਿਉਂ ਵਾਪਰਦੀਆਂ ਹਨ। ਜੇਕਰ ਸਕੂਲ ਵਿਚ ਹੈਲਪਰ ਮੌਜੂਦ ਹਨ ਤਾਂ ਵਿਦਿਆਰਥੀਆਂ ਨੂੰ ਲੈਬ ਦਾ ਸਾਮਾਨ ਲੈ ਕੇ ਪੁਰਾਣੀ ਇਮਾਰਤ ਤੋਂ ਨਵੀਂ ਇਮਾਰਤ ਵਿਚ ਕਿਉਂ ਭੇਜਿਆ ਜਾ ਰਿਹਾ ਹੈ। ਮਾਪਿਆਂ ਨੇ ਕਿਹਾ ਕਿ ਉਹ ਅਪਣੇ ਬੱਚਿਆਂ ਨੂੰ ਸਕੂਲ ਪੜ੍ਹਨ ਲਈ ਭੇਜਦੇ ਹਨ ਨਾ ਕਿ ਇਹ ਕੰਮ ਕਰਵਾਉਣ ਲਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਕੋਲੋਂ ਇਹ ਕੰਮ ਕਰਵਾਉਣ ਵਾਲੇ ਅਧਿਆਪਕਾਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿਤੀ ਗਈ ਹੈ।