
ਇੰਸਪੈਕਟਰ ਪ੍ਰਦੀਪ ਸਿੰਘ ਨੂੰ ਦੋਸ਼ੀ ਬਣਾਏ ਜਾਣ ਦੀ ਕੀਤੀ ਮੰਗ
ਕੋਟਕਪੂਰਾ - ਬਹਿਬਲ ਕਲਾਂ ਗੋਲੀਕਾਂਡ 'ਚ ਨਵਾਂ ਮੋੜ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਨੇ ਬਹਿਬਲਕਲਾਂ ਗੋਲੀ ਕਾਂਡ ਵਿਚ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਹੈ। ਦੱਸ ਦਈਏ ਕਿ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਨੇ ਪਟੀਸ਼ਨ ਦਾਇਰ ਕੀਤੀ ਹੈ।
ਜਿਸ ਵਿਚ ਉਨ੍ਹਾਂ ਨੇ ਸਰਕਾਰੀ ਗਵਾਹ ਦੀ ਥਾਂ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਐੱਸਆਈਟੀ ਵੱਲੋਂ ਦਾਇਰ ਚਾਰਜਸ਼ੀਟ 'ਤੇ ਵੀ ਪੁੱਛਗਿੱਛ ਕੀਤੀ। ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਕਮੇਟੀ ਵੱਲੋਂ ਪ੍ਰਦੀਪ ਸਿੰਘ ਨੂੰ ਇਸ ਕੇਸ ਵਿਚ ਸਰਕਾਰੀ ਗਵਾਹ ਬਣਾਇਆ ਗਿਆ ਸੀ।