ਹਰਜੋਤ ਸਿੰਘ ਬੈਂਸ ਦੀ ਨਵੀਂ ਪਹਿਲ, ਸਕੂਲ ਦੀ ਅਸਲ ਸਥਿਤੀ ਜਾਣਨ ਲਈ ਵਿਦਿਆਰਥੀਆਂ ਨੂੰ ਲਿਆਂਦਾ ਸਕੱਤਰੇਤ
Published : Aug 29, 2023, 6:51 pm IST
Updated : Aug 29, 2023, 6:51 pm IST
SHARE ARTICLE
ANOTHER INNOVATIVE INITIATIVE: HARJOT SINGH BAINS TAKES GOVERNMENT SCHOOL STUDENTS TO PUNJAB SECRETARIAT
ANOTHER INNOVATIVE INITIATIVE: HARJOT SINGH BAINS TAKES GOVERNMENT SCHOOL STUDENTS TO PUNJAB SECRETARIAT

ਸਿੱਖਿਆ ਮੰਤਰੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਕੀਤਾ ਦੌਰਾ

 

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਸਕੂਲ ਦੀ ਮਾੜੀ ਸਥਿਤੀ ਨੂੰ ਦੇਖ ਕੇ ਉਨ੍ਹਾਂ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਸਹੀ ਸਥਿਤੀ ਜਾਣਨ ਲਈ ਅਪਣਾ ਦੌਰਾ ਵਿਚਕਾਰ ਹੀ ਛੱਡ ਕੇ ਛੇਵੀਂ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਪਣੇ ਨਾਲ ਸਿਵਲ ਸਕੱਤਰੇਤ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ ਤੋਂ ਬਾਥਰੂਮਾਂ ਦੀ ਸਥਿਤੀ, ਪੜ੍ਹਾਈ ਦੀ ਸਥਿਤੀ, ਵਰਦੀਆਂ ਸਬੰਧੀ, ਕਿਤਾਬਾਂ ਸਬੰਧੀ, ਟੈਸਟਾਂ ਬਾਰੇ, ਸਿਲੇਬਸ ਤੇ ਸਕੂਲ ਵਿਚ ਕਰਵਾਈਆਂ ਜਾਂਦੀਆਂ ਸਹਿ ਵਿਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ: ਜਲੰਧਰ ਦੇ ਸਕੂਲ ਵਿਚ ਐਸਿਡ ਨਾਲ ਝੁਲਸੇ ਦੋ ਵਿਦਿਆਰਥੀ, ਲੈਬ ਦਾ ਸਾਮਾਨ ਸ਼ਿਫਟ ਕਰਦੇ ਸਮੇਂ ਵਾਪਰਿਆ ਹਾਦਸਾ

ਵਿਦਿਆਰਥੀਆਂ ਨੇ ਦਸਿਆ ਕਿ ਸਕੂਲਾਂ ਦੇ ਕਮਰਿਆਂ ਵਿਚ ਰੋਸ਼ਨੀ ਦਾ ਸਹੀ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਲੈਬਾਂ ਵਿਚ ਪ੍ਰਯੋਗ ਕਰਵਾਏ ਜਾਂਦੇ ਹਨ। ਵਿਦਿਆਰਥੀਆਂ ਨੇ ਹੋਰ ਸਮੱਸਿਆਵਾਂ ਦੱਸਦੇ ਹੋਏ ਦਸਿਆ ਕਿ ਬਰਸਾਤ ਦੇ ਦਿਨ੍ਹਾਂ ਵਿਚ ਗੇਟ ਦੇ ਅੱਗੇ ਬਹੁਤ ਪਾਣੀ ਇੱਕਠਾ ਹੋ ਜਾਂਦਾ ਹੈ ਜਿਸ ਕਾਰਨ ਸਕੂਲ ਆਉਣ ਜਾਣ ਵਿਚ ਭਾਰੀ ਦਿੱਕਤਾਂ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਛੁੱਟੀ ਸਮੇਂ ਅਤੇ ਸਵੇਰ ਦੇ ਸਮੇਂ ਸਕੂਲ ਦੇ ਮੁੱਖ ਗੇਟ ਸਾਹਮਣੇ ਬਹੁਤ ਜ਼ਿਆਦਾ ਆਵਾਜਾਈ ਹੋਣ ਕਾਰਨ ਵੀ ਦਿੱਕਤਾਂ ਪੇਸ਼ ਆਉਦੀਆਂ ਹਨ।

ਇਹ ਵੀ ਪੜ੍ਹੋ: ਜੀ-20 ਕਾਨਫਰੰਸ : ਬਾਂਦਰਾਂ ਨੂੰ ਦੂਰ ਰੱਖਣ ਲਈ ਤੈਨਾਤ ਕੀਤੇ ਜਾਣਗੇ ਲੰਗੂਰ ਦੀ ਆਵਾਜ਼ ਕੱਢਣ ਵਾਲੇ

ਇਥੇ ਇਹ ਦੱਸਣਯੋਗ ਹੈ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਚ 3300 ਦੇ ਕਰੀਬ ਵਿਦਿਆਰਥੀ ਨੂੰ 2 ਸਿਫਟਾਂ ਵਿਚ ਸਿੱਖਿਆ ਦਿਤੀ ਜਾਂਦੀ ਹੈ। ਵਿਦਿਆਰਥੀਆਂ ਤੋਂ ਜਾਣਕਾਰੀ ਹਾਸਲ ਕਰਨ ਉਪਰੰਤ ਸਕੂਲ ਸਿੱਖਿਆ ਮੰਤਰੀ ਵਲੋਂ ਸਿੱਖਿਆ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਤੁਰੰਤ ਮੀਟਿੰਗ ਸੱਦੀ ਗਈ ਜਿਸ ਵਿਚ ਵਿਦਿਆਰਥੀਆਂ ਨੇ ਸਾਰੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ  

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਕੁੱਝ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਆਦਿ ਨਾ ਮਿਲਣ ਬਾਰੇ ਜਾਂਚ ਕਰਕੇ ਸਬੰਧਤ ਜ਼ਿੰਮੇਵਾਰ ਅਧਿਆਪਕਾਂ ਵਿਰੁਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement