18 ਸਾਲ ਪੁਰਾਣੇ ਅਸਲਾ ਬਰਾਮਦ ਮਾਮਲੇ 'ਚ ਜਗਤਾਰ ਸਿੰਘ ਹਵਾਰਾ ਖਿਲਾਫ਼ ਦੋਸ਼ ਤੈਅ
Published : Aug 29, 2023, 9:31 am IST
Updated : Aug 29, 2023, 9:31 am IST
SHARE ARTICLE
Jagtar Singh Hawara
Jagtar Singh Hawara

ਅਦਾਲਤ ਨੇ ਦੋਹਾਂ ਮਾਮਲਿਆਂ ਦੀ ਅਗਲੀ ਸੁਣਵਾਈ ਲਈ 14 ਅਤੇ 18 ਸਤੰਬਰ ਦੀ ਤਰੀਕ ਤੈਅ ਕੀਤੀ ਹੈ।

 

ਮੁਹਾਲੀ -  ਜਗਤਾਰ ਸਿੰਘ ਹਵਾਰਾ ਖਿਲਾਫ਼ ਥਾਣਾ ਸਦਰ ਖਰੜ ਅਤੇ ਥਾਣਾ ਸੋਹਾਣਾ ’ਚ ਦਰਜ ਵਿਸਫੋਟਕ ਸਮੱਗਰੀ ਮਿਲਣ ਅਤੇ ਸਾਜਿਸ਼ ਰਚਣ ਦੇ ਦਰਜ ਮਾਮਲੇ ਦੀ ਸੁਣਵਾਈ ਵਧੀਕ ਜਿਲਾ ਸੈਸ਼ਨ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ ਦੀ ਅਦਾਲਤ ’ਚ ਹੋਈ। ਅਦਾਲਤ ਵਲੋਂ ਥਾਣਾ ਸਦਰ ਖਰੜ ’ਚ ਦਰਜ ਮਾਮਲੇ ’ਚ ਜਗਤਾਰ ਸਿੰਘ ਹਵਾਰਾ ਖਿਲਾਫ਼ ਧਾਰਾ-ਆਰਮਜ਼ ਐਕਟ, 120ਬੀ ਅਤੇ 4,5 ਐਕਸਪਲੋਸਿਵ ਸਬਸਟਾਇਸਸ ਐਕਟ ਦੇ ਤਹਿਤ ਦੋਸ਼ ਤੈਅ ਕਰ ਦਿੱਤੇ ਹਨ, ਜਦੋਂ ਕਿ ਥਾਣਾ ਸੋਹਾਣਾ ’ਚ ਦਰਜ ਮਾਮਲੇ ’ਚ ਪੁਲਿਸ ਕੋਲੋਂ ਇਸ ਮਾਮਲੇ ਦੀ ਅਸਲ ਫਾਇਲ ਮੰਗੀ ਗਈ ਹੈ।

ਅਦਾਲਤ ਨੇ ਦੋਹਾਂ ਮਾਮਲਿਆਂ ਦੀ ਅਗਲੀ ਸੁਣਵਾਈ ਲਈ 14 ਅਤੇ 18 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖਰੜ ਥਾਣੇ ਵਿਚ ਸਾਲ 2005 ’ਚ ਜਗਤਾਰ ਸਿੰਘ ਹਵਾਰਾ ਅਤੇ ਹੋਰਨਾਂ ਦੇ ਖਿਲਾਫ਼ 3/4/5 ਐਕਸਪਲੋਸਿਵ ਸਬਸਟਾਇਸਸਐਕਟ 1908 ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਦੋਂ ਕਿ ਜਗਤਾਰ ਸਿੰਘ ਹਵਾਰਾ ਨੂੰ ਨਾ ਤਾਂ ਉਸ ਸਮੇਂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਨਾ ਹੀ ਉਨਾਂ ਕੋਲੋਂ ਕਿਸੇ ਵੀ ਤਰਾਂ ਦੀ ਕੋਈ ਬਰਾਮਦਗੀ ਹੋਈ ਸੀ।

ਇਸੇ ਤਰਾਂ ਸਾਲ 1998 ’ਚ ਜਗਤਾਰ ਸਿੰਘ ਹਵਾਰਾ ਖਿਲਾਫ ਥਾਣਾ ਸੋਹਾਣਾ ਵਿਖੇ ਧਾਰਾ-124ਏ, 153ਏ, 225, 511, 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ’ਚ ਵੀ ਜਗਤਾਰ ਸਿੰਘ ਹਵਾਰਾ ਦੀ ਉਸ ਸਮੇਂ ਨਾ ਤਾਂ ਗ੍ਰਿਫ਼ਤਾਰੀ ਪਾਈ ਗਈ ਸੀ ਅਤੇ ਨਾ ਹੀ ਉਸ ਕੋਲੋਂ ਕਿਸੇ ਵੀ ਤਰਾਂ ਦੀ ਕੋਈ ਬਰਾਮਦਗੀ ਹੋਈ ਸੀ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮੋਰਚੇ ਦੇ ਕਾਰਕੁੰਨਾਂ ਨੇ ਮੰਗ ਕੀਤੀ ਹੈ ਕਿ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਹਵਾਰਾ ਨੂੰ ਰੋਪੜ ਜਾਂ ਪਟਿਆਲਾ ਵਿਚੋਂ ਕਿਸੇ ਵੀ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ ਕਿਉਂਕਿ ਐਫਆਈਆਰ ਮੁਹਾਲੀ ਅਤੇ ਚੰਡੀਗੜ੍ਹ ’ਚ ਦਰਜ ਹਨ, ਕਿਉਂਕਿ ਉਕਤ ਖੇਤਰ ਵਿਚ ਆਉਂਦੀਆਂ ਜੇਲ੍ਹਾਂ ਵਿਚ ਹੀ ਜਗਤਾਰ ਸਿੰਘ ਹਵਾਰਾ ਨੂੰ ਰੱਖਿਆ ਜਾਣਾ ਚਾਹੀਦਾ ਹੈ। 


 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement