ਸਰਕਾਰੀ ਬੱਸ 'ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ, ਦੋ ਕੰਡਕਟਰ ਸਵਾਰੀਆਂ ਨਾਲ ਠੱਗੀ ਮਾਰਦੇ ਫੜੇ
Published : Aug 29, 2023, 6:23 pm IST
Updated : Aug 29, 2023, 6:23 pm IST
SHARE ARTICLE
Laljit Singh Bhullar
Laljit Singh Bhullar

ਟਰਾਂਸਪੋਰਟ ਮੰਤਰੀ ਵਲੋਂ ਰੀਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿਚੋਂ ਡੀਜ਼ਲ ਚੋਰੀ ਦੇ ਮਾਮਲੇ ਵਿਚ ਇਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ ਰਵੀ ਢਾਬਾ ਨੇੜੇ ਸਤਨੌਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਚੈਕਿੰਗ ਦੌਰਾਨ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8770 ਦੇ ਡਰਾਈਵਰ ਰਜਵੰਤ ਸਿੰਘ ਨੂੰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ। ਉਸ ਕੋਲੋਂ 22 ਲੀਟਰ ਡੀਜ਼ਲ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ: ਨਸ਼ਿਆਂ ਵਿਰੁਧ ਖੰਨਾ ਪੁਲਿਸ ਦੀ ਕਾਰਵਾਈ: 4 ਕੁਇੰਟਲ ਭੁੱਕੀ ਸਣੇ 4 ਤਸਕਰ ਗ੍ਰਿਫ਼ਤਾਰ 

ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-32-ਪੀ 3661 ਦੇ ਕੰਡਕਟਰ ਨਿਤੀਸ਼ ਕੁਮਾਰ ਨੂੰ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਲਈ ਰੀਪੋਰਟ ਕੀਤਾ ਗਿਆ ਹੈ। ਕੰਡਕਟਰ ਨੇ ਸਵਾਰੀਆਂ ਤੋਂ 325 ਰੁਪਏ ਤਾਂ ਵਸੂਲ ਲਏ ਪਰ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿਤੀ। ਇਸੇ ਤਰ੍ਹਾਂ ਰਾਏਪੁਰ ਖਲਿਆਣ ਵਿਖੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 8714 ਦੇ ਕੰਡਕਟਰ ਗੁਰਜੀਤ ਸਿੰਘ ਨੂੰ ਵੀ ਸਵਾਰੀਆਂ ਨਾਲ 60 ਰਪਏ ਦੀ ਠੱਗੀ ਮਾਰਨ ਲਈ ਰੀਪੋਰਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪਾਰਟੀ ਮੌਕੇ ਬਹਿਸ ਦੌਰਾਨ ਬਦਮਾਸ਼ਾਂ ਨੇ ਵੱਢਿਆ ਫੋਟੋਗ੍ਰਾਫਰ ਦਾ ਸਿਰ; ਡੀਜੇ ਦੀ ਆਵਾਜ਼ ਉੱਚੀ ਕਰ ਲੱਤਾਂ-ਬਾਹਾਂ ਵੀ ਕੱਟੀਆਂ

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਚ 9304 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁਧ ਤੁਰੰਤ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement