ਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ: ਡਾ.ਬਲਜੀਤ ਕੌਰ
Published : Aug 29, 2023, 8:31 pm IST
Updated : Aug 29, 2023, 8:31 pm IST
SHARE ARTICLE
Dr. Baljit Kaur
Dr. Baljit Kaur

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ

 

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਬੀਰ ਸਿੰਘ ਪੁੱਤਰ  ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਜਸਵਿੰਦਰ ਸਿੰਘ ਕੰਬੋਜ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਬਾਲਮੀਕਿ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਹ ਗੁਰੂ ਹਰਿ ਸਹਾਏ (ਫਿਰੋਜਪੁਰ) ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ  ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਜਨਮ ਮਿਤੀ 12.05.1969 ਹੈ ਅਤੇ ਮਿਤੀ 22.8.1989 ਨੂੰ ਇੰਦਰ ਸਿੰਘ ਵੱਲੋਂ ਉਸ ਨੂੰ ਗੋਦ ਲਿਆ ਗਿਆ ਸੀ।   ਜਸਵਿੰਦਰ ਸਿੰਘ ਦੇ ਗੋਦਨਾਮੇ ਸਬੰਧੀ ਮਾਮਲਾ ਕਾਨੂੰਨੀ ਹੋਣ ਕਰਕੇ, ਉਸ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੀਤੀ ਇੰਨਕੁਆਰੀ ਸਬੰਧੀ ਕੋਈ ਵੀ ਸਰਟੀਫਿਕੇਟ ਪੇਸ਼ ਨਹੀ ਕੀਤਾ ਗਿਆ।

ਉਸ ਵੱਲੋਂ ਮਾਣਯੋਗ ਸਿਵਲ ਜੱਜ ਜਲਾਲਾਬਾਦ ਦੀ ਕੋਰਟ ਵਿੱਚ ਆਪਣੇ ਬਾਇਲੋਜੀਕਲ ਪੇਰੈਂਟਸ ਵਿਰੁੱਧ ਸੂਟ ਦਾਇਰ ਕੀਤਾ ਗਿਆ ਸੀ। ਉਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪ੍ਰੀਖਿਆ (ਮਾਰਚ 1985) ਅਤੇ ਸੀਨੀਅਰ ਸੈਕੰਡਰੀ ਸਿੱਖਿਆ ਭਾਗ-2 (ਅਪ੍ਰੈਲ 1989) ਵਿੱਚ ਜਾਰੀ ਸਰਟੀਫਿਕੇਟਾਂ ਵਿੱਚ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦਰਜ ਹੈ। ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਜਸਵਿੰਦਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜਪੁਰ ਨੂੰ ਪੱਤਰ ਲਿਖ ਕੇ ਜਸਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 466  ਮਿਤੀ 21.01.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement