ਵਿਜੀਲੈਂਸ ਵਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ
Published : Aug 29, 2023, 8:27 pm IST
Updated : Aug 29, 2023, 8:27 pm IST
SHARE ARTICLE
VB NABS SHO DASUYA, HIS DRIVER WHILE ACCEPTING BRIBE OF RS 20,000
VB NABS SHO DASUYA, HIS DRIVER WHILE ACCEPTING BRIBE OF RS 20,000

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸ ਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋਵਾਲ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਉਸ ਦੇ ਤਾਏ ਦੇ ਮੁੰਡੇ ਗੁਰਨਾਮ ਸਿੰਘ ਵਿਰੁਧ ਥਾਣਾ ਦਸੂਹਾ ਵਿਖੇ 08-07-2023 ਨੂੰ ਆਈ.ਪੀ.ਸੀ ਦੀ ਧਾਰਾ 324, 506 ਅਤੇ 34 ਤਹਿਤ ਦਰਜ ਐਫ.ਆਈ.ਆਰ. ਨੰਬਰ 126 ਵਿਚ ਧਾਰਾ 326 ਨਾ ਜੋੜਨ ਬਦਲੇ ਮੁਲਜ਼ਮ ਇੰਸਪੈਕਟਰ ਨੇ ਇਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 50,000 ਰੁਪਏ ਵਿਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਐਚ.ਓ. ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਕਾਇਆ ਰਿਸ਼ਵਤ ਮੰਗ ਰਿਹਾ ਸੀ।

ਬੁਲਾਰੇ ਨੇ ਦਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਐਸ.ਐਚ.ਓ. ਬਲਵਿੰਦਰ ਸਿੰਘ ਅਤੇ ਉਸਦੇ ਡਰਾਈਵਰ ਯੋਗਰਾਜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ।ਇਸ ਸਬੰਧੀ ਮੁਲਜ਼ਮ ਐਸ.ਐਚ.ਓ. ਅਤੇ ਉਸ ਦੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 29-08-2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement