Amritsar News : ਐਡਵੋਕੇਟ ਧਾਮੀ ਨੇ 5 ਸਾਲ ਦੇ ਤੇਗਬੀਰ ਸਿੰਘ ਨੂੰ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ’ਤੇ ਦਿੱਤੀ ਵਧਾਈ
Published : Aug 29, 2024, 5:54 pm IST
Updated : Aug 29, 2024, 6:38 pm IST
SHARE ARTICLE
Advocate Harjinder Singh Dhami
Advocate Harjinder Singh Dhami

ਰੋਪੜ ਦੇ ਰਹਿਣ ਵਾਲੇ 5 ਸਾਲਾ ਤੇਗਬੀਰ ਸਿੰਘ ਨੇ ਅਫ਼ਰੀਕਾ ਦੇ 19,340 ਫੁੱਟ (5895 ਮੀਟਰ) ਤੋਂ ਵੱਧ ਉੱਚੇ ਮਾਊਂਟ ਕਿਲੀਮੰਜਾਰੋ ਨੂੰ ਫਤਿਹ ਕਰਕੇ ਬਣਾਇਆ ਵਿਸ਼ਵ ਰਿਕਾਰਡ

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ਵਾਲੇ 5 ਸਾਲ ਦੇ ਸਿੱਖ ਬੱਚੇ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ। 

ਐਡਵੋਕੇਟ ਧਾਮੀ ਨੇ ਕਿਹਾ ਕਿ ਰੋਪੜ ਦੇ ਰਹਿਣ ਵਾਲੇ ਪੰਜ ਸਾਲਾ ਤੇਗਬੀਰ ਸਿੰਘ ਨੇ ਛੋਟੀ ਉਮਰ ਵਿਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਵੱਡੀ ਪ੍ਰਾਪਤੀ ਕੀਤੀ ਹੈ, ਇਸ ਨਾਲ ਸਿੱਖ ਕੌਮ ਦਾ ਮਾਨ ਪੂਰੀ ਦੁਨੀਆ ਅੰਦਰ ਵਧਿਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਅੰਦਰ ਸਿੱਖਾਂ ਨੇ ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਾਕਾ ਤੇਗਬੀਰ ਸਿੰਘ ਵੱਲੋਂ ਚੋਟੀ ’ਤੇ ਨਿਸ਼ਾਨ ਸਾਹਿਬ ਝੁਲਾ ਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸਤਿਕਾਰ ਦਿੱਤਾ ਗਿਆ ਹੈ। 

ਐਡਵੋਕੇਟ ਧਾਮੀ ਨੇ ਕਾਕਾ ਤੇਗਬੀਰ ਸਿੰਘ ਦੇ ਪਰਿਵਾਰ ਅਤੇ ਉਸ ਦੇ ਕੋਚ ਨੂੰ ਵਧਾਈ ਦਿੰਦਿਆਂ ਇਸ ਸਿੱਖ ਬੱਚੇ ਲਈ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੀ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੌਜਵਾਨਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਕਾਕਾ ਤੇਗਬੀਰ ਸਿੰਘ ਦੀ ਇਸ ਉਪਲੱਬਧੀ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement