Amritsar News : 6 ਸਾਲ ਦੀ ਧੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਪਿਤਾ ਨੂੰ ਹੋਈ ਫਾਂਸੀ ਦੀ ਸਜ਼ਾ
Published : Aug 29, 2024, 8:15 pm IST
Updated : Aug 29, 2024, 8:20 pm IST
SHARE ARTICLE
 6-year-old daughter was sentenced to death
6-year-old daughter was sentenced to death

ਡੇਢ ਲੱਖ ਰੁਪਏ ਲਗਾਇਆ ਜੁਰਮਾਨਾ

Amritsar News: ਅੰਮ੍ਰਿਤਸਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਆਪਣੀ 6 ਸਾਲਾਂ ਧੀ ਨਾਲ ਜਬਰ-ਜਨਾਹ ਕਰਨ ਵਾਲੇ ਪਿਤਾ ਨੂੰ ਅੰਮ੍ਰਿਤਸਰ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਦੋਸ਼ੀ ਪਿਤਾ ਨੂੰ ਡੇਢ ਲੱਗ ਰੁਪਏ ਜੁਰਮਾਨਾ ਵੀ ਲਗਾਇਆ ਹੈ।  ਪੋਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ 6 ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵਲੋਂ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੋਸਕੋ ਐਕਟ ਦੀ ਧਾਰਾ 6 ਤਹਿਤ ਤਾਉਮਰ ਕੈਦ ਤੇ ਪੰਜਾਹ ਹਜ਼ਾਰ ਰੁਪਏ ਜੁਰਮਾਨੇ ਦੀ ਸਖਤ ਸਜ਼ਾ ਸੁਣਾਈ।

ਬੱਚੀ ਦਾ ਬੜੀ ਬੇਰਹਿਮੀ ਨਾਲ ਕੀਤਾ ਸੀ ਕਤਲ


ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰ ਕੇ ਉਸਦਾ ਕਤਲ ਕਰ ਦਿੱਤਾ। ਲਾਸ਼ ਦਰਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ।

ਉਸਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸਨੇ ਬੱਚੀ ਨੂੰ ਮਾਰ ਦਿੱਤਾ ਹੈ।ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਿਤੀ 5 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement