
ਵਾਂ ਬਦਮਾਸ਼ਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ
Gurdaspur News : ਗੁਰਦਾਸਪੁਰ ਦੇ ਸਰਹੱਦੀ ਇਲਾਕੇ ਡੇਰਾ ਬਾਬਾ ਨਾਨਕ ਵਿੱਚ ਹਥਿਆਰਾਂ ਦੀ ਰਿਕਵਰੀ ਕਰਵਾਉਣ ਗਈ ਪੁਲਿਸ 'ਤੇ 2 ਗੈਂਗਸਟਰਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਪੁਲਸ ਦੀ ਜਵਾਬੀ ਗੋਲੀਬਾਰੀ 'ਚ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ ਹਨ। ਉਨ੍ਹਾਂ ਦੀਆਂ ਲੱਤਾਂ 'ਤੇ ਗੋਲੀ ਲੱਗੀ ਹੈ। ਦੋਵਾਂ ਬਦਮਾਸ਼ਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਦਰਅਸਲ 'ਚ 21 ਅਗਸਤ ਨੂੰ ਗੈਂਗਸਟਰਾਂ ਨੇ ਫਿਰੌਤੀ ਦੀ ਮੰਗ ਨੂੰ ਡੇਰਾ ਬਾਬਾ ਨਾਨਕ ਵਿੱਚ ਪੇਂਟ ਦੀ ਦੁਕਾਨ ਉਪਰ ਗਣੇਸ਼ ਕੁਮਾਰ ਉਤੇ ਗੋਲੀਆਂ ਚਲਾ ਦਿੱਤੀਆਂ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ।
ਇਨ੍ਹਾਂ 'ਚੋਂ 2 ਨੌਜਵਾਨਾਂ ਅਰਸ਼ਦੀਪ ਅਤੇ ਰਵੀ ਨੂੰ ਪੁਲਿਸ ਵਾਰਦਾਤ 'ਚ ਵਰਤੇ ਜਾਣ ਤੋਂ ਬਾਅਦ ਛੁਪਾਏ ਹਥਿਆਰ ਬਰਾਮਦ ਕਰਨ ਲਈ ਡੇਰਾ ਬਾਬਾ ਨਾਨਕ ਦੇ ਪਿੰਡ ਰੱਤੜ ਛੱਤਰ 'ਚ ਲੈ ਗਈ ਸੀ। ਜਦੋਂ ਰਿਕਵਰੀ ਲਈ ਪੁਲਿਸ ਨੇ ਉਨ੍ਹਾਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਤਾਂ ਤੁਰੰਤ ਉਨ੍ਹਾਂ ਨੇ ਪਿਸਤੌਲ ਕੱਢ ਕੇ ਪੁਲਿਸ ਵੱਲ ਨੂੰ ਗੋਲੀ ਚਲਾ ਦਿੱਤੀ।
ਗਨੀਮਤ ਰਹੀ ਕਿ ਪੁਲਿਸ ਦਾ ਕੋਈ ਵੀ ਮੁਲਾਜ਼ਮ ਜ਼ਖਮੀ ਨਹੀਂ ਹੋਇਆ। ਪੁਲਿਸ ਦੀ ਜਵਾਬੀ ਗੋਲੀਬਾਰੀ 'ਚ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਇਲਾਜ ਲਈ ਭੇਜਿਆ ਗਿਆ।