
MLA Ajit Pal Kohli News: ਲੰਮੇ ਸਮੇਂ ਤੋਂ ਸਨ ਬੀਮਾਰ
MLA Ajit Pal Kohli's father death News: ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਸੁਰਜੀਤ ਸਿੰਘ ਕੋਹਲੀ ਲੰਮੇ ਸਮੇਂ ਤੋਂ ਬੀਮਾਰ ਸਨ ਤੇ ਪਿਛਲੇ ਲੰਮੇ ਸਮੇਂ ਤੋਂ ਤੋਂ ਇਲਾਜ ਅਧੀਨ ਸਨ।
74 ਸਾਲਾ ਸੁਰਜੀਤ ਸਿੰਘ ਕੋਹਲੀ ਲੰਬਾ ਸਮਾਂ ਪਟਿਆਲਾ ਸ਼ਹਿਰ ਵਿਚ ਅਕਾਲੀ ਸਿਆਸਤ ਦਾ ਧੁਰਾ ਰਹੇ। ਉਨ੍ਹਾਂ ਦੇ ਵੱਡੇ ਲੜਕੇ ਅਜੀਤ ਪਾਲ ਸਿੰਘ ਕੋਹਲੀ ਵਿਧਾਇਕ ਪਟਿਆਲਾ ਸ਼ਹਿਰੀ ਅਤੇ ਗੁਰਜੀਤ ਸਿੰਘ ਕੋਹਲੀ ਸੀਨੀਅਰ ਭਾਜਪਾ ਆਗੂ ਨੇ ਦੱਸਿਆ ਕਿ ਸ. ਕੋਹਲੀ ਦੀ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵਰਗਵਾਸ ਹੋ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਕਦੋਂ ਹੋਵੇਗਾ, ਇਸ ਬਾਰੇ ਉਨ੍ਹਾਂ ਦੇ ਬੇਟੇ ਗੁਰਜੀਤ ਸਿੰਘ ਕੋਹਲੀ ਦੇ ਵਿਦੇਸ਼ ਤੋਂ ਪਰਤਣ ਬਾਅਦ ਹੀ ਤੈਅ ਦੱਸਿਆ ਜਾ ਰਿਹਾ ਹੈ।