
Amritsar Murder News: ਪੁਰਾਣੀ ਰੰਜ਼ਿਸ਼ ਕਾਰਨ ਦਿਤਾ ਵਾਰਦਾਤ ਨੂੰ ਅੰਜਾਮ
Nihang Singh killed a young man in Amritsar: ਅੰਮ੍ਰਿਤਸਰ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ਵਿਖੇ ਇਕ ਨਿਹੰਗ ਸਿੰਘ ਵਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: Moga Gangsters Encounter: ਮੋਗਾ ਪੁਲਿਸ ਨਾਲ ਗੈਂਗਸਟਰਾਂ ਦੀ ਹੋਈ ਮੁਠਭੇੜ, ਇਕ ਗੈਂਗਸਟਰ ਦੀ ਲੱਤ ਵਿਚ ਲੱਗੀ ਗੋਲੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਪਿੰਡ ਦੇ ਹੀ ਮਲਕੀਤ ਸਿੰਘ ਨਾਮਕ ਨੌਜਵਾਨ ਦੇ ਘਰ ਵੜ ਕੇ ਉਸ ਨੂੰ ਬੁਰੀ ਤਰੀਕੇ ਕੁੱਟਿਆ ਤੇ ਫਿਰ ਤਲਵਾਰ ਦੇ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।
ਇਹ ਵੀ ਪੜ੍ਹੋ: Passports News: ਅੱਜ ਤੋਂ ਨਹੀਂ ਬਣਨਗੇ ਪਾਸਪੋਰਟ, ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ, ਜਾਣੋ ਕਿਉਂ?
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿੰਡ ਵਿਚ ਪੁਰਾਣੀ ਰੰਜਿਸ਼ ਕਰਕੇ ਨਿਹੰਗ ਸੁਖਦੇਵ ਸਿੰਘ ਵਲੋਂ ਪਿੰਡ ਦੇ ਹੀ ਇੱਕ ਨੌਜਵਾਨ ਮਲਕੀਤ ਸਿੰਘ ਦਾ ਕਤਲ ਕਰ ਦਿਤਾ ਗਿਆ ਹੈ ਤੇ ਮਲਕੀਤ ਸਿੰਘ ਦੀ ਉਮਰ 30 ਤੋਂ 35 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਤੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Nihang Singh killed a young man in Amritsar, stay tuned to Rozana Spokesman)