Ludhiana News : ਲੁਧਿਆਣਾ 'ਚ ਪਲਟੀ ਸਕੂਲੀ ਬੱਚਿਆਂ ਨਾਲ ਭਰੀ ਬੱਸ ,ਮਚਿਆ ਚੀਕ-ਚਿਹਾੜਾ
Published : Aug 29, 2024, 2:46 pm IST
Updated : Aug 29, 2024, 2:50 pm IST
SHARE ARTICLE
  School bus overturned
School bus overturned

ਟਰੈਫਿਕ ਜਾਮ ਹੋਣ ਕਾਰਨ ਬੱਸ ਚਾਲਕ ਨੇ ਬੱਸ ਨੂੰ ਕੱਚੇ ਰਸਤੇ ’ਤੇ ਉਤਾਰ ਦਿੱਤਾ ਤੇ ਚਿੱਕੜ 'ਚ ਫਸ ਕੇ ਪਲਟ ਗਈ

Ludhiana News : ਲੁਧਿਆਣਾ 'ਚ ਸਵੇਰ ਤੋਂ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ। ਜਿਸ ਕਾਰਨ ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਇੱਕ ਬੱਸ ਕੱਚੇ ਰਸਤੇ 'ਚ ਫਸ ਕੇ ਪਲਟ ਗਈ ਹੈ। ਖੁਸ਼ਕਿਸਮਤੀ ਰਹੀ ਕਿ ਕੋਈ ਬੱਚਾ ਜ਼ਖਮੀ ਨਹੀਂ ਹੋਇਆ। ਬੱਸ ਵਿੱਚ ਕਰੀਬ 25 ਬੱਚੇ ਸਵਾਰ ਸਨ। ਮਾਪਿਆਂ ਨੇ ਬੱਸ ਡਰਾਈਵਰ ’ਤੇ ਲਾਪਰਵਾਹੀ ਦਾ ਆਰੋਪ ਲਾਇਆ ਹੈ।

ਵੀਰਵਾਰ ਸਵੇਰੇ ਕਰੀਬ 8 ਵਜੇ ਲੁਧਿਆਣਾ ਦੇ ਚੰਡੀਗੜ੍ਹ ਰੋਡ 'ਤੇ ਵਰਧਮਾਨ ਮਿੱਲ ਦੇ ਪਿੱਛੇ ਗ੍ਰੀਨਲੈਂਡ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਦੱਸਿਆ ਜਾਂਦਾ ਹੈ ਕਿ ਸਕੂਲ ਤੋਂ ਥੋੜ੍ਹਾ ਪਹਿਲਾਂ ਪਾਣੀ ਭਰਨ ਅਤੇ ਟਰੈਫਿਕ ਜਾਮ ਹੋਣ ਕਾਰਨ ਬੱਸ ਚਾਲਕ ਨੇ ਬੱਸ ਨੂੰ ਕੱਚੇ ਰਸਤੇ ’ਤੇ ਉਤਾਰ ਦਿੱਤਾ।

ਜਿਵੇਂ ਹੀ ਬੱਸ ਚਾਲਕ ਨੇ ਬੱਸ ਨੂੰ ਕੱਚੇ ਰਸਤੇ ’ਤੇ ਮੋੜਿਆ ਤਾਂ ਬੱਸ ਚਿੱਕੜ 'ਚ ਫਸ ਕੇ ਪਲਟ ਗਈ। ਬੱਸ ਪਲਟਦੇ ਹੀ ਬੱਸ ਵਿੱਚ ਸਵਾਰ ਬੱਚਿਆਂ 'ਚ ਚੀਕ-ਚਿਹਾੜਾ ਮਚ ਗਿਆ। ਬੱਚਿਆਂ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਸੂਚਨਾ ਮਿਲਣ 'ਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ।

ਪਰਿਵਾਰਕ ਮੈਂਬਰਾਂ ਨੇ ਖ਼ੁਦ ਹੀ ਬੱਚਿਆਂ ਨੂੰ ਬੱਸ ਵਿੱਚੋਂ ਕੱਢਿਆ ਬਾਹਰ  

ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਖੁਦ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢ ਕੇ ਆਪਣੇ ਘਰ ਪਹੁੰਚਾਇਆ। ਮੋਹਿਤ ਕਪੂਰ ਨੇ ਦੱਸਿਆ ਕਿ ਡਰਾਈਵਰ ਨੇ 'ਤੇ ਗਲਤ ਤਰੀਕੇ ਨਾਲ ਬੱਸ ਨੂੰ ਕੱਚੇ ਰਸਤੇ ਲੈ ਗਿਆ , ਜਿਸ ਕਾਰਨ ਬੱਸ ਫਸ ਗਈ ਅਤੇ ਪਲਟ ਗਈ। ਬੱਚਿਆਂ ਵਿੱਚੋਂ ਕਿਸੇ ਨੂੰ ਵੀ ਸੱਟ ਨਹੀਂ ਲੱਗੀ।

ਦੂਜੇ ਪਾਸੇ ਸਕੂਲ ਦੀ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਬੱਸ ਸਾਡੇ ਸਕੂਲ ਦੀ ਨਹੀਂ ਹੈ ਪਰ ਜੋ ਬੱਸ ਪਲਟ ਗਈ ਹੈ, ਉਸ ਨੂੰ ਸਕੂਲ ਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਨਿੱਜੀ ਤੌਰ ’ਤੇ ਰੱਖਿਆ ਹੋਇਆ ਹੈ। ਫਿਰ ਵੀ ਸਾਡੇ ਵੱਲੋਂ ਬੱਚਿਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਸਾਰੇ ਬੱਚੇ ਸੁਰੱਖਿਅਤ ਹਨ। ਸਕੂਲ ਵੱਲੋਂ ਡਰਾਈਵਰ ਨੂੰ ਵੀ ਹਾਇਰ ਨਹੀਂ ਕੀਤਾ ਗਿਆ ਹੈ।

 

Location: India, Punjab

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement