Punjab News : ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਦਿੱਤੀ ਰਾਸ਼ੀ
Published : Aug 29, 2024, 7:44 pm IST
Updated : Aug 29, 2024, 7:44 pm IST
SHARE ARTICLE
Speaker Kultar Singh Sandhwan
Speaker Kultar Singh Sandhwan

ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ

Punjab News : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਪਿੰਡ ਗੱਟਾ ਮੁੰਡੀ ਕਾਸੂ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ। ਬੀਤੇ ਸਾਲ ਜੁਲਾਈ ਮਹੀਨੇ ਵਿੱਚ ਇਸ ਥਾਂ ‘ਤੇ ਲਗਭੱਗ 1000 ਫੁੱਟ ਚੌੜਾ ਪਾੜ੍ਹ ਪੈ ਗਿਆ ਸੀ, ਜਿਸ ਨਾਲ 30-35 ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਅਤੇ ਲੋਕ ਪ੍ਰਭਾਵਿਤ ਹੋਏ ਸਨ।ਉਸ ਸਮੇਂ ਸੰਤ ਸੀਚੇਵਾਲ ਦੀ ਸਰਪ੍ਰਸਤੀ ‘ਚ ਸੰਗਤਾਂ ਨੇ ਕਾਰ ਸੇਵਾ ਕਰਕੇ ਇਸ ਬੰਨ੍ਹ ਨੂੰ ਪੂਰ ਲਿਆ ਸੀ।

ਜ਼ਿਕਰਯੋਗ ਹੈ ਕਿ ਤਾਜ਼ੀ ਸਥਿਤੀ ਅਨੁਸਾਰ ਇਹ ਬੰਨ੍ਹ ਕਮਜ਼ੋਰ ਹੋ ਚੁੱਕਾ ਸੀ, ਜਿਸ ਦੀ ਮੁੜ ਮੁਰੰਮਤ ਦੀ ਲੋੜ ਸੀ। ਹੁਣ ਦੁਬਾਰਾ ਸੰਤ ਸੀਚੇਵਾਲ ਤੇ ਸੰਗਤਾਂ ਵੱਲੋਂ ਧੁੱਸੀ ਬੰਨ ਅਤੇ ਧੱਕਾ ਬਸਤੀ ਵਿਖੇ ਮਿੱਟੀ ਪਾਉਣ ਦਾ ਕੰਮ ਆਰੰਭਿਆ ਗਿਆ ਹੈ ਤਾਂ ਜੋ 30-35 ਪਿੰਡਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ। ਸਪੀਕਰ ਸੰਧਵਾਂ ਨੇ ਇਸ ਕਾਰਜ ਲਈ ਟਰੈਕਟਰਾਂ ਆਦਿ ‘ਚ ਤੇਲ ਆਦਿ ਪਾਉਣ ਹਿੱਤ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement