Fatehgarh Sahib News : ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਮੰਗ: ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ

By : BALJINDERK

Published : Aug 29, 2024, 7:18 pm IST
Updated : Aug 29, 2024, 7:18 pm IST
SHARE ARTICLE
Professor Prem Singh Chandumajra
Professor Prem Singh Chandumajra

Fatehgarh Sahib News : ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਨ ਮਨਾਏ ਜਾਣ ਸਬੰਧੀ ਰੱਖੀ ਮੀਟਿੰਗ ਸ਼ਿਰਕਤ ਕਰਨ ਲਈ ਪਹੁੰਚੇ

Fatehgarh Sahib News : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਪਾਰਟੀ ਪ੍ਰਧਾਨਗੀ ਦੇ ਅਹੁਦੇ ਤੋਂ  ਅਸਤੀਫਾ ਦੇਣ ਦੀ ਮੰਗ ਕੀਤੀ ਹੈ। ਪ੍ਰੋਫੈਸਰ ਚੰਦੂਮਾਜਰਾ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਨ ਮਨਾਏ ਜਾਣ ਸਬੰਧੀ ਰੱਖੀ ਮੀਟਿੰਗ ਸ਼ਿਰਕਤ ਕਰਨ ਲਈ ਪਹੁੰਚੇ ਸਨ।

ਇਹ ਵੀ ਪੜੋ :US News : ਅਮਰੀਕਾ 'ਚ ਮਾਂ ਨੇ ਬੱਚੇ ਨੂੰ ਸਜ਼ਾ ਦੇਣ ਲਈ ਪਿਟਬੁਲ ਤੋਂ ਵੱਢਵਾਇਆ, ਪੁਲਿਸ ਨੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਸੁਖਬੀਰ ਸਿੰਘ ਬਾਦਲ ਵੱਲੋਂ ਆਪਣਾ ਦਿੱਤੇ ਸਪਸ਼ਟੀਕਰਨ ਨੂੰ ਲੈ ਕੇ 30 ਸਤੰਬਰ ਨੂੰ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਬੁਲਾਈ ਗਈ ਮੀਟਿੰਗ ਸਬੰਧੀ ਬੋਲਦਿਆਂ ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਕੱਖੋਂ ਹੋਲਾ ਹੋ ਕੇ ਰਹਿ ਗਿਆ ਹੈ ਤੇ ਜੋ ਸ਼੍ਰੋਮਣੀ ਅਕਾਲੀ ਦਲ ਦਾ ਰੋਹਭ, ਦਬਦਬਾ ਅਤੇ ਸਰਕਾਰਾਂ ਅੱਗੇ ਭੈਅ ਸੀ, ਉਹ ਖਤਮ ਹੋ ਕੇ ਰਹਿ ਗਿਆ ਹੈ। ਕਿਉਂਕਿ ਲੀਡਰਸ਼ਿਪ ਜਾਤੀ ਖੁਦਗਰਜੀਆਂ ਕਰਕੇ ਕਮਜ਼ੋਰ ਹੋ ਕੇ ਰਹਿ ਗਈ ਤੇ ਸਰਕਾਰਾਂ ਵੱਲੋਂ ਧੱਕੇ ਕਰਨ ਨਾਲ ਸ਼੍ਰੋਮਣੀ ਅਕਾਲੀ ਦਲ ਵੱਡੇ ਪੱਧਰ ਤੇ ਕਮਜ਼ੋਰ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਜੀਵਤ ਕਰਨ ਲਈ ਲੋਕਾਂ ਦੀ ਭਾਵਨਾ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਹੋਣਾ ਚਾਹੀਦਾ ਹੈ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਹੁਣ ਜੋ ਪਿਛਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਕਿਸੇ, ਸੱਚਾਈਆਂ ਜੱਗ ਜਾਹਰ ਹੋਈਆਂ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜੋ : Fazilka News : ਪੁਲਿਸ ਨੂੰ ਮਿਸ਼ਨ ਨਿਸ਼ਚੈ ਤਹਿਤ ਮਿਲੀ ਵੱਡੀ ਕਾਮਯਾਬੀ, ਇੱਕ ਨਸ਼ਾ ਤਸਕਰ ਨੂੰ ਕਾਰ ਸਮੇਤ ਕੀਤਾ ਕਾਬੂ  

ਪ੍ਰੋਫੈਸਰ ਚੰਦੂਮਾਜਰਾ ਨੇ ਕਿ ਆਮ ਆਦਮੀ ਪਾਰਟੀ ਤੇ ਸ਼ਿਕੰਜਾ ਕਸਦਿਆ ਕਿਹਾ ਕਿ ਪੰਜਾਬ ਅੱਜ ਆਰਥਿਕ ਮੰਦਹਾਲੀ ਵਿੱਚੋਂ ਮਜ਼ਬੂਰ ਹੋ ਰਿਹਾ ਹੈ ਕਿਉਂਕਿ ਅੱਜ ਪੰਜਾਬ ਦਾ ਬੁਰੀ ਤਰ੍ਹਾਂ ਦੀਵਾਲਾ ਨਿਕਲਿਆ ਹੋਇਆ ਹੈ। ਮੌਜੂਦਾ ਸਰਕਾਰ ਦੀ ਲਾਪਰਵਾਹੀ ਕੁਤਾਹੀ ਨੇ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰੇ ਕਰਨ ਲਈ ਮਜ਼ਬੂਰ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਰਕਾਰ ਖਿਲਾਫ਼ ਜਾਗ ਕੇ ਲਾਮਬੰਦ ਹੋਣਾ ਪਵੇਗਾ।ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿਸਾਨਾਂ ਨੂੰ ਧੱਕੇ ਨਾਲ ਆਪਣੀਆਂ ਜ਼ਮੀਨਾਂ ਤੋਂ ਦੂਰ ਕਰਕੇ ਸਰਕਾਰਾਂ ਵੱਲੋਂ ਕਬਜ਼ੇ ਕੀਤੇ ਜਾਣ ਨਾਲ ਕਿਸਾਨਾਂ ਦਾ ਰੋਹ ਹੋਰ ਵਧੇਗਾ। ਕਿਉਂਕਿ ਕਿਸਾਨ ਜ਼ਮੀਨਾਂ ਦੇ ਮਾਲਕ ਹਨ ਅਤੇ ਸਰਕਾਰ ਧੱਕੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਅਕਵਾਇਰ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਤੇ ਜ਼ਬਰੀ ਕਬਜ਼ੇ ਕਰਨ ਨੂੰ ਬਰਦਾਸ਼ਤ ਕੀਤਾ ਜਾਵੇਗਾ।

(For more news apart from Sukhbir Singh Badal resign post President : Professor Prem Singh Chandumajra News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement