Punjab News: ਤੇਜ਼ ਰਫ਼ਤਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, 55 ਸਾਲਾ ਵਿਅਕਤੀ ਦੀ ਮੌਕੇ ’ਤੇ ਹੋਈ ਮੌਤ
Published : Aug 29, 2024, 11:00 am IST
Updated : Aug 29, 2024, 11:00 am IST
SHARE ARTICLE
The speeding hit the biker, the 55-year-old died on the spot
The speeding hit the biker, the 55-year-old died on the spot

Punjab News: ਫੈਕਟਰੀ ਵਿਚ ਕੰਮ ਕਰਦਾ ਸੀ ਮ੍ਰਿਤਕ

 

Punjab News: ਲੁਧਿਆਣਾ 'ਚ ਬੀਤੀ ਰਾਤ ਸੜਕ ਹਾਦਸੇ 'ਚ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ। ਬਾਈਕ ਸਵਾਰ ਸਾਹਨੇਵਾਲ ਤੋਂ ਕੂੰਮਕਲਾਂ ਰਾਹੀਂ ਮਾਛੀਵਾੜਾ ਵੱਲ ਆਪਣੇ ਘਰ ਜਾ ਰਿਹਾ ਸੀ। ਰੋਡ 'ਤੇ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਲੋਕਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਸਿਵਲ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਤੁਰੰਤ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮ੍ਰਿਤਕ ਦੀ ਪਛਾਣ ਜਸਦੇਵ ਸਿੰਘ (55) ਵਜੋਂ ਹੋਈ ਹੈ। ਮ੍ਰਿਤਕ ਦੀ ਬੇਟੀ ਕੈਨੇਡਾ 'ਚ ਪੜ੍ਹਦੀ ਹੈ, ਜਦਕਿ ਬੇਟਾ ਫਿਲਹਾਲ ਲੁਧਿਆਣਾ 'ਚ ਪੜ੍ਹਦਾ ਹੈ। ਫਿਲਹਾਲ ਥਾਣਾ ਕੂੰਮਕਲਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜਸਦੇਵ ਸਿੰਘ ਢੰਡਾਰੀ ਕਲਾਂ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਬੁੱਧਵਾਰ ਰਾਤ ਕਰੀਬ 9 ਵਜੇ ਫੈਕਟਰੀ ਤੋਂ ਛੁੱਟੀ ਕਰਕੇ ਆਪਣੇ ਸਾਈਕਲ 'ਤੇ ਘਰ ਪਰਤ ਰਿਹਾ ਸੀ। ਜਿੱਥੇ ਰਸਤੇ 'ਚ ਪਿੰਡ ਰਈਆ ਨੇੜੇ ਉਸ ਨੂੰ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੂੰਮਕਲਾਂ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement