
Abohar News: ਪੰਜ ਭੈਣਾਂ ਦਾ ਸੀ ਇਕਲੌਤਾ ਭਰਾ
The young man drank poisonous substance, died In Abohar News: ਅਬੋਹਰ 'ਚ ਇਕ ਵਿਅਕਤੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਪਿੰਡ ਮਹਿਰਾਣਾ ਦੇ ਰਹਿਣ ਵਾਲੇ ਨੌਜਵਾਨ ਨੇ ਬੁੱਧਵਾਰ ਨੂੰ ਗਲਤੀ ਨਾਲ ਜ਼ਹਿਰੀਲੀ ਦਵਾਈ ਖਾ ਲਈ, ਜਿਸ ਤੋਂ ਬਾਅਦ ਉਸ ਨੂੰ ਸ਼੍ਰੀਗੰਗਾਨਗਰ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ, ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ: Patiala News : ਪ੍ਰਨੀਤ ਕੌਰ ਨੇ ਰਾਜਪੁਰਾ 'ਚ ਇੰਡਸਟਰੀਅਲ ਸਮਾਰਟ ਸਿਟੀ ਸਥਾਪਤ ਕਰਨ ਦੇ ਇਤਿਹਾਸਕ ਫੈਸਲੇ ਦਾ ਕੀਤਾ ਸਵਾਗਤ
ਜਾਣਕਾਰੀ ਮੁਤਾਬਕ ਅੰਕਿਤ ਦੀ ਉਮਰ ਕਰੀਬ 23 ਸਾਲ ਸੀ ਅਤੇ ਉਹ ਖੇਤੀ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਕਰੀਬ ਇਕ ਹਫ਼ਤਾ ਪਹਿਲਾਂ ਉਸ ਦੀ ਸਿਹਤ ਖ਼ਰਾਬ ਹੋ ਗਈ ਸੀ ਅਤੇ ਜ਼ਿਆਦਾ ਖੰਘ ਹੋਣ ਕਾਰਨ ਉਸ ਦੀ ਦਵਾਈ ਚੱਲ ਰਹੀ ਸੀ।
ਇਹ ਵੀ ਪੜ੍ਹੋ: Hyderabad News: ਹੈਦਰਾਬਾਦ 'ਚ 175 ਕਰੋੜ ਦਾ ਘਪਲਾ, SBI ਬ੍ਰਾਂਚ ਮੈਨੇਜਰ ਗ੍ਰਿਫਤਾਰ
ਬੀਤੀ ਰਾਤ ਜਦੋਂ ਅੰਕਿਤ ਸੌਂ ਗਿਆ ਤਾਂ ਉਸ ਨੂੰ ਖੰਘ ਛਿੜ ਪਈ। ਜਿਸ 'ਤੇ ਖੰਘ ਦੀ ਦਵਾਈ ਦੀ ਬਜਾਏ ਅਚਾਨਕ ਨੇੜੇ ਪਈ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from The young man drank poisonous substance, died In Abohar News, stay tuned to Rozana Spokesman)