
ਇਕ ਦੇਸੀ ਪਿਸਤੌਲ (.32 ਬੋਰ) ਤੇ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ
AGTF's Big Success, Shooter Vipin Arrested From Mohali Latest News in Punjabi ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਏ.ਜੀ.ਟੀ.ਐਫ਼. ਨੇ ਮੋਹਾਲੀ ਇਲਾਕੇ ਤੋਂ ਇਕ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਹਿਮਾਚਲ ਪ੍ਰਦੇਸ਼ ਦੇ ਊਨਾ ਵਿਚ ਇਕ ਕਤਲ ਵਿਚ ਸ਼ਾਮਲ ਸੀ। ਇਸ ਦੌਰਾਨ, ਉਹ ਵਿਦੇਸ਼ ਵਿਚ ਬੈਠੇ ਅਪਣੇ ਹੈਂਡਲਰ ਨਾਲ ਜੁੜਿਆ ਹੋਇਆ ਸੀ। ਮੁਲਜ਼ਮ ਤੋਂ ਇਕ ਦੇਸੀ ਪਿਸਤੌਲ (.32 ਬੋਰ) ਅਤੇ 6 ਕਾਰਤੂਸ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਥਾਣਾ ਸਿਟੀ ਖਰੜ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਮੁਲਜ਼ਮ ਦੀ ਪਛਾਣ ਵਿਪਿਨ ਕੁਮਾਰ ਨਿਵਾਸੀ ਬੱਸੀ ਮੁੱਡਾ, ਬਾਗਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਕਈ ਖ਼ੁਲਾਸੇ ਹੋਣਗੇ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਪਿਨ ਕੁਮਾਰ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਖਵਾਜਾ ਬਸਲ ਪਿੰਡ ਵਿਚ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਕਤਲ ਵਿਚ ਸ਼ਾਮਲ ਮੁੱਖ ਸ਼ੂਟਰਾਂ ਵਿਚੋਂ ਇਕ ਸੀ। ਇਹ ਘਟਨਾ ਵਿਦੇਸ਼ੀ ਗੈਂਗਸਟਰਾਂ ਲਾਡੀ ਭੱਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗਵਾਰ ਦਾ ਸਿੱਧਾ ਨਤੀਜਾ ਸੀ। ਮ੍ਰਿਤਕ, ਰਾਕੇਸ਼ ਕੁਮਾਰ ਉਰਫ਼ ਗੱਗੀ, ਵਿਦੇਸ਼ੀ ਗੈਂਗਸਟਰ ਬੱਬੀ ਰਾਣਾ ਦਾ ਸਾਥੀ ਸੀ। ਜੋ ਸੋਨੂੰ ਖੱਤਰੀ ਦਾ ਕਰੀਬੀ ਸਾਥੀ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਤ ਅਪਰਾਧੀਆਂ ਤੇ ਉਨ੍ਹਾਂ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।
(For more news apart from AGTF's Big Success, Shooter Vipin Arrested From Mohali Latest News in Punjabi stay tuned to Rozana Spokesman.)