Punjab News : ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

By : BALJINDERK

Published : Aug 29, 2025, 7:54 pm IST
Updated : Aug 29, 2025, 7:54 pm IST
SHARE ARTICLE
ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

Punjab News : ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ

Punjab News in Punjabi : ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ। ਇਸ ਮੌਕੇ ਲੋੜਵੰਦ ਲੋਕਾਂ ਨੂੰ ਖਾਦ ਪਦਾਰਥ, ਪਸ਼ੂਆਂ ਲਈ ਚਾਰਾ, ਮੈਡੀਕਲ ਜ਼ਰੂਰਤ ਦੀਆਂ ਦਵਾਈਆਂ ਆਦਿ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜਾਂ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰ੍ਹਾਂ ਦਾ ਅਤੇ ਫ਼ਸਲ ਦਾ ਨੁਕਸਾਨ ਹੋਇਆ ਹੈ ਜਲਦੀ ਹੀ ਗਿਰਦਾਵਰੀ ਕਰਵਾ ਕੇ ਲੋਕਾਂ ਦੇ ਹੋਏ ਨੁਕਸਾਨ ਦਾ ਸਰਵੇ ਕਰਕੇ ਜੋ ਬਣਦੀ ਸਹਾਇਤਾ ਸੂਬਾ ਸਰਕਾਰ ਵੱਲੋਂ ਦਿੱਤੀ ਜਾਵੇਗੀ।

1

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਪਿੰਡ ਕੰਮਵਾਲ, ਬਾਗੂਵਾਲ ਵਿਖੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਪੀੜਤ ਲੋਕਾਂ ਨੂੰ ਮੀਂਹ ਤੋਂ ਬਚਨ ਲਈ ਤਰਪਾਲਾਂ, ਮੱਛਰਦਾਨੀਆਂ, ਰਾਸ਼ਣ ਸਮੱਗਰੀ ਅਤੇ ਹੋਰ ਲੋੜੀਦੀਆਂ ਚੀਜਾਂ ਵੰਡੀਆਂ। 

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੇਅਰ ਅਤੇ ਚੇਅਰਮੈਨ ਸਮੇਤ ਹੋਰਨਾਂ ਆਗੂਆਂ ਦੀ ਹਾਜ਼ਰੀ `ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਨੇ ਤਰਨਤਾਰਨ ਨੇੜਲੇ ਹੜ੍ਹ ਪੀੜਤ ਇਲਾਕਿਆਂ `ਚ ਜਾ ਕੇ ਲੋਕਾਂ ਦੀ ਅਗਵਾਈ ਕੀਤੀ, ਉੱਥੇ ਹੀ ਜ਼ਰੂਰੀ ਵਸਤਾਂ ਦੀ ਰਾਹਤ ਸਮੱਗਰੀ ਵੀ ਵੰਡੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਛੇਤੀ ਹੀ ਬਣਦੀ ਰਾਸ਼ੀ ਜਾਰੀ ਕੀਤੀ ਜਾਵੇਗੀ।

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ ਅਤੇ ਇਸ ਦੀਆਂ ਢਾਣੀਆਂ ਦਾ ਦੌਰਾ ਕੀਤਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਸ. ਸੌਂਦ ਵੱਲੋਂ ਖੰਨਾ ਤੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂ ਧਨ ਦੀ ਮਦਦ ਲਈ ਰਾਹਤ ਸਮੱਗਰੀ ਵੱਜੋਂ ਫੀਡ ਦਾ ਇੱਕ ਟਰੱਕ ਵੀ ਭੇਜਿਆ ਗਿਆ। ਇਸ ਤਂਿ ਪਹਿਲਾਂ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਹੜ੍ਹਾਂ ਦੀ ਸਥਿਤੀ ਬਾਬਤ ਵਿਸਥਾਰ ਵਿੱਚ ਰਿਪੋਰਟ ਲਈ ਅਤੇ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਤੱਕ ਹਰ ਤਰ੍ਹਾਂ ਦੀ ਸਰਕਾਰੀ ਮਦਦ ਨਿਰਵਿਘਨ ਤਰੀਕੇ ਨਾਲ ਪੁੱਜਦੀ ਕੀਤੀ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਟਰੱਕਾਂ ਨੂੰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਨ੍ਹਾਂ ਦੋ ਟਰੱਕਾਂ ਵਿੱਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ, ਜਿਨ੍ਹਾਂ ਨੂੰ ਅੱਜ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ। ਇਨ੍ਹਾਂ ਕਿੱਟਾਂ ਵਿੱਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਭੇਜੀਆਂ ਜਾ ਗਈਆਂ।

ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਰੈਡ ਕਰਾਸ ਦੀ ਸਹਾਇਤਾ ਨਾਲ ਹੜ੍ਹ ਪੀੜਤਾਂ ਨੂੰ 45000 ਪਾਣੀ ਦੀਆਂ ਬੋਤਲਾਂ ਅਤੇ 17000 ਤੋਂ ਵਧੇਰੇ ਫੂਡ ਪੈਕਟ ਵੰਡੇ ਗਏ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪੰਜਾਬ ਐਗਰੋ ਦੀ ਸਹਾਇਤਾ ਨਾਲ 100 ਕੁਇੰਟਲ ਸੁੱਕਾ ਚਾਰਾ ਅਤੇ 50-50 ਕਿਲੋਗਰਾਮ ਦੇ 850 ਬੈਗ ਫੀਡ ਵੀ ਪਸ਼ੂਆਂ ਲਈ ਵੰਡੇ ਗਏ। ਪਸ਼ੂ ਪਾਲਣ ਵਿਭਾਗ ਵੱਲੋਂ ਵੱਖ ਵੱਖ ਥਾਂਵਾਂ ਤੇ ਵੈਟਨਰੀ ਡਾਕਟਰਾਂ ਦੀਆਂ ਡਿਊਟੀਆਂ ਪਸ਼ੂਆਂ ਦੇ ਇਲਾਜ ਲਈ ਲਗਾਈਆਂ ਗਈਆਂ ਹਨ ਅਤੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਜਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪੀੜਤਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 3 ਰਾਹਤ ਕੇਂਦਰ ਅਜਨਾਲਾ ਵਿਖੇ ਸਥਾਪਤ ਕੀਤੇ ਗਏ ਹਨ। ਇਨ੍ਹਾਂ ਰਾਹਤ ਕੇਂਦਰਾਂ ਵਿੱਚ ਘੱਟੋ ਘੱਟ 3000 ਵਿਅਕਤੀਆਂ ਦੇ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਪ੍ਰਬੰਧ ਕੀਤਾ ਗਿਆ ਹੈ। ਲੋਕਾਂ ਦੀ ਸਹਾਇਤਾ ਲਈ ਹੈਲਪ ਨੰਬਰ ਵੀ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਵੀ ਹੜ੍ਹ ਪੀੜਤ ਪਰਿਵਾਰਾਂ ਲਈ ਮੈਡੀਕਲ ਟੀਮਾਂ ਦੀ ਡਿਊਟੀ ਸਮੇਤ ਐਂਬੂਲੈਂਸਾਂ ਅਤੇ ਦਵਾਈਆਂ ਦੇਣ ਲਈ ਲਗਾਈ ਗਈ ਹੈ।

ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਵੱਲੋਂ 163 ਵਿਅਕਤੀਆਂ ਨੂੰ ਖੱਤਰੀਵਾਲਾ ਪਿੰਡ, ਬੁਢਲਾਡਾ ਵਿਖੇ ਰਿਲੀਫ ਸੈਂਟਰ ਵਿਚ ਰੱਖਿਆ ਹੋਇਆ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਚਾਰਾ ਅਤੇ ਸਿਹਤ ਵਿਭਾਗ ਵੱਲੋਂ ਦਵਾਈਆਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।

1

ਜ਼ਿਲ੍ਹਾ ਬਰਨਾਲਾ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ 1000 ਰਾਸ਼ਨ ਕਿੱਟਾਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਗਈਆਂ ਅਤੇ ਪਿੰਡ ਵਜੀਦਕੇ ਖੁਰਦ ਵਿਚ ਕੱਚੇ ਘਰਾਂ ਦੇ ਗਿਣਤੀ ਜ਼ਿਆਦਾ ਹੋਣ ਦੇ ਮੱਦੇਨਜ਼ਰ ਆਰਜ਼ੀ ਰਾਹਤ ਕੈਂਪ ਦਾ ਪ੍ਰਬੰਧ ਪਿੰਡ ਦੀ ਧਰਮਸ਼ਾਲਾ ਵਿੱਚ ਕੀਤਾ ਗਿਆ ਹੈ। ਸਿਹਤ ਵਿਭਾਗ ਵਲੋਂ 6 ਰੈਪਿਡ ਰਿਸਪਾਂਸ ਟੀਮਾਂ (2 ਟੀਮਾਂ ਬਰਨਾਲਾ, ਤਪਾ, ਧਨੌਲਾ, ਮਹਿਲਾ ਕਲਾਂ, ਭਦੌੜ ਅਤੇ 2 ਮੋਬਾਈਲ ਟੀਮਾਂ ਬਰਨਾਲਾ ਅਤੇ ਧਨੌਲਾ ਸਿਹਤ ਸੇਵਾਵਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ।

1

ਜ਼ਿਲ੍ਹਾ ਕਪੂਰਥਲਾ ਵਿਖੇ 240 ਪਰਿਵਾਰਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਰਾਸ਼ਨ ਦੀਆਂ 1250 ਕਿੱਟਾਂ ਵੰਡੀਆਂ ਗਈਆਂ।ਇਸ ਮੌਕੇ ਪਸ਼ੂਆਂ ਲਈ 600 ਕੁਇੰਟਲ ਸਾਈਲੇਜ, 300 ਕੁਇੰਟਲ ਫੀਡ ਆਦਿ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ। ਜ਼ਿਲੇ ਵਿੱਚ ਚਲਾਏ ਜਾ ਰਹੇ ਰਾਹਤ ਕੈਂਪ 4 ਕੈਂਪ ਚਲਾਏ ਜਾ ਰਹੇ ਹਨ। ਜ਼ਿਲ੍ਹੇ ਵਿੱਚ 8 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੇ 1379 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਹੈ ਜਦਕਿ 4 ਐਂਬੂਲੈਂਸਾਂ ਐਂਮਰਜੈਂਸੀ ਹਲਾਤਾ ਲਈ ਤਾਇਨਾਤ ਕੀਤੀਆਂ ਗਈਆਂ ਹਨ।

 (For more news apart from  Punjab government committed evacuating people from flood-affected areas and delivering relief materials News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM

Kisan Andolan ਨੂੰ ਲੈ ਕੇ Charanjit Channi ਦਾ ਵੱਡਾ ਦਾਅਵਾ,BJP ਨੇ ਕਿਸਾਨਾ ਉੱਤੇ ਗੋਲੀ ਚਲਾਉਣ ਦੇ ਦਿਤੇ ਸੀ ਹੁਕਮ

12 Oct 2025 3:02 PM

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM
Advertisement