Punjab News : ਹੜ੍ਹ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ
Published : Aug 29, 2025, 6:49 pm IST
Updated : Aug 29, 2025, 6:49 pm IST
SHARE ARTICLE
Dr. Baljit Kaur
Dr. Baljit Kaur

Punjab News : ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਲਈ ਖਾਸ ਪ੍ਰਬੰਧ, ਬਿਰਧ ਘਰਾਂ, ਆਂਗਣਵਾੜੀ ਤੇ ਵਨ ਸਟਾਪ ਸੈਂਟਰ ਤਿਆਰ

Punjab News in Punjabi :  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ ਨੂੰ ਬਚਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ।

ਡਾ ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਿਲਾ ਪ੍ਰੋਗਰਾਮ ਅਫਸਰਾਂ, ਚਾਈਲਡ ਪ੍ਰੋਟੈਕਸ਼ਨ ਅਫਸਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਟੀਮਾਂ ਬਜ਼ੁਰਗਾਂ ਨੂੰ ਸੁਰੱਖਿਆ ਪੂਰਵਕ ਥਾਵਾਂ ‘ਤੇ ਪਹੁੰਚਾਉਣ ਲਈ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕਰਦੇ ਹੋਏ ਹੜ ਪੀੜਤਾਂ ਦੀ ਸਹਾਇਤਾ ਲਈ ਰਾਜ ਦੇ ਸਾਰੇ ਬਿਰਧ ਘਰਾਂ ਨੂੰ ਬਤੌਰ ਅਸਥਾਈ ਸੈਲਟਰ ਹੋਮ ਵੱਜੋਂ ਵਰਤਣ ਲਈ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ।

ਬੱਚਿਆਂ ਲਈ ਖਾਸ ਉਪਰਾਲੇ

ਡਾ. ਬਲਜੀਤ ਕੌਰ ਨੇ ਕਿਹਾ ਕਿ ਹੜ ਪੀੜਤ ਇਲਾਕਿਆਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਬੱਚਿਆਂ ਲਈ ਸੁਰੱਖਿਆ ਸਥਾਨ ਵਜੋਂ ਤਿਆਰ ਕੀਤਾ ਗਿਆ ਹੈ। ਇਨ੍ਹਾਂ ਕੇਂਦਰਾਂ ਰਾਹੀਂ ਖਿਚੜੀ, ਦਲੀਆ ਅਤੇ ਹੋਰ ਤੁਰੰਤ ਤਿਆਰ ਹੋਣ ਵਾਲਾ ਭੋਜਨ ਪ੍ਰਦਾਨ ਕੀਤਾ ਜਾਵੇਗਾ।
ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ। ਬੱਚਿਆਂ ਨਾਲ ਸੰਬੰਧਿਤ ਐਮਰਜੈਂਸੀ ਮਾਮਲਿਆਂ ਲਈ 1098 ਹੈਲਪਲਾਈਨ ਨੰਬਰ 24 ਘੰਟੇ ਕਾਰਗਰ ਹੈ।

ਮਹਿਲਾਵਾਂ ਲਈ ਸਹੂਲਤਾਂ

ਮੰਤਰੀ ਨੇ ਕਿਹਾ ਕਿ ਸਖੀ ਵਨ ਸਟਾਪ ਸੈਂਟਰਾਂ ਵਿੱਚ ਗਰਭਵਤੀ ਮਹਿਲਾਵਾਂ ਅਤੇ ਜ਼ਰੂਰਤਮੰਦ ਔਰਤਾਂ ਲਈ ਖਾਸ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ, ਹੜ ਪੀੜਤ ਮਹਿਲਾਵਾਂ ਨੂੰ ਸੈਨਿਟਰੀ ਪੈਡਜ਼ ਮੁਫ਼ਤ ਦਿੱਤੇ ਜਾਣਗੇ।

ਹੈਲਪਲਾਈਨ ਸਹੂਲਤਾਂ

ਡਾ ਬਲਜੀਤ ਕੌਰ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ —

ਬੱਚਿਆਂ ਲਈ : 1098

ਮਹਿਲਾਵਾਂ ਲਈ : 181

ਬਜ਼ੁਰਗਾਂ ਲਈ : 14567

ਮੁੱਖ ਮੰਤਰੀ ਹੈਲਪਲਾਈਨ : 01812240064


ਇਹ ਸਾਰੀਆਂ ਹੈਲਪਲਾਈਨ 24 ਘੰਟੇ ਕਾਰਗਰ ਰਹਿਣਗੀਆਂ ਅਤੇ ਹਰ ਕਾਲ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਲਈ ਭਰੋਸਾ

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹੜਾਂ ਦੇ ਸਮੇਂ ਨਾ ਸਿਰਫ਼ ਲੋਕਾਂ ਨੂੰ ਸੁਰੱਖਿਆ ਪੂਰਵਕ ਥਾਵਾਂ ‘ਤੇ ਪਹੁੰਚਾ ਰਹੀ ਹੈ, ਸਗੋਂ ਹੜਾਂ ਤੋਂ ਬਾਅਦ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰੇਗੀ।

 (For more news apart from  Safety and relief flood victims is top priority of Punjab Government: Dr. Baljit Kaur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement