ਮੁੱਖ ਮੰਤਰੀ ਐਸਐਚਜੀ ਮੈਂਬਰਾਂ ਲਈ ਵਾਹਨ ਦੀ ਖਰੀਦ ਵਾਸਤੇ ਏ.ਜੀ.ਈ. ਯੋਜਨਾ ਦੀ ਸ਼ੁਰੂਆਤ ਕਰਣਗੇ
Published : Sep 29, 2018, 7:06 pm IST
Updated : Sep 29, 2018, 7:06 pm IST
SHARE ARTICLE
Punjab CM Amarinder Singh
Punjab CM Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2 ਅਕਤੂਬਰ ਨੂੰ ਐਸ.ਏ.ਐਸ ਨਗਰ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ) ਦੇ ਲਾਭਪਾ...

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 2 ਅਕਤੂਬਰ ਨੂੰ ਐਸ.ਏ.ਐਸ ਨਗਰ ਵਿਖੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ) ਦੇ ਲਾਭਪਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਇਕ ਰਾਜ ਪੱਧਰੀ ਮੈਗਾ ਕੈਂਪ ਦਾ ਉਦਘਾਟਨ ਕਰਨਗੇ ਅਤੇ ਇਸ ਦੇ ਨਾਲ ਹੀ ਵਾਹਨ ਖਰੀਦਣ ਲਈ ਸਵੈ ਸਹਾਇਤਾ ਗਰੁੱਪ ਮੈਂਬਰਾਂ (ਐਸ ਐਚ ਜੀ) ਨੂੰ ਵਿਆਜ ਰਹਿਤ ਕਰਜ਼ਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਜੀਵਿਕਾ ਗ੍ਰਾਮੀਣ ਐਕਸਪ੍ਰੈਸ ਯੋਜਨਾ ਦੀ ਸ਼ੁਰੂਆਤ ਵੀ ਕਰਨਗੇ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਇਹ ਪ੍ਰਗਟਾਵਾ ਕਰਦੇ ਹੋਏ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ 2 ਅਕਤੂਬਰ ਨੂੰ ਸੂਬੇ ਭਰ ਵਿੱਚ ਸਬ-ਡਿਵੀਜ਼ਨ ਪੱਧਰ ’ਤੇ ਅਜਿਹੇ 90 ਮੈਗਾ ਕੈਂਪ ਲਗਾਏ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਐਮ ਜੀ ਐਸ ਵੀ ਵਾਈ ਦੇ ਹੇਠ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦੇ ਲਾਭਾਂ ਤੋਂ ਕੋਈ ਵੀ ਹੱਕਦਾਰ ਲਾਭਪਾਤਰੀ ਵਾਂਝਾ ਨਾ ਰਹੇ। ਐਮ ਜੀ ਐਸ ਵੀ ਵਾਈ ਦੇ ਹੇਠ ਸ਼ੁਰੂ ਕੀਤੀ ਆਟਾ-ਦਾਲ, ਸ਼ਗਨ, ਐਸ.ਸੀ/ਬੀ.ਸੀ ਕਰਜ਼ੇ, ਘਰ-ਘਰ ਰੋਜ਼ਗਾਰ, ਅਪੰਗਤਾ ਸਰਟੀਫਿਕੇਟ, ਪੋਸਟ ਮੈਟਿ੍ਰਕ ਸਕਾਲਰਸ਼ਿਪ ਅਤੇ

ਮੁਦਰਾ ਕਰਜ਼ੇ ਵਰਗੀਆਂ ਸ਼ੁਰੂ ਕੀਤੀਆਂ ਵੱਖ ਵੱਖ ਸਕੀਮਾਂ ਦੇ ਹੇਠ 6,33,268 ਲਾਭਪਾਤਰੀਆਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਮੌਕੇ ’ਤੇ ਕੈਪਟਨ ਅਮਰਿੰਦਰ ਸਿੰਘ ਅਜੀਵਿਕਾ ਗ੍ਰਾਮੀਣ ਐਕਸਪ੍ਰੈਸ ਯੋਜਨਾ (ਏ.ਜੀ.ਈ.ਵਾਈ) ਦੀ ਵੀ ਸ਼ੁਰੂਆਤ ਕਰਣਗੇ ਜਿਸਦੇ ਹੇਠ ਸਵੈ ਸਹਾਇਤਾ ਗਰੁੱਪ ਮੈਂਬਰਾਂ ਨੂੰ ਵਿਆਜ਼ ਰਹਿਤ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ ਜੋ 6 ਲੱਖ ਰੁਪਏ ਤੱਕ ਦੀ ਲਾਗਤ ਵਾਲਾ ਵਾਹਨ ਖਰੀਦ ਸਕਦੇ ਹਨ। ਇਹ ਸਕੀਮ ਨੇਸ਼ਨਲ ਰੂਰਲ ਲਾਈਵਲੀਹੁਡ ਮਿਸ਼ਨ ਦੇ ਹੇਠ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਦਾ ਉਦੇਸ਼ ਸਵੈ ਸਹਾਇਤਾ ਗਰੁੱਪ ਦੇ 123 ਪਰਿਵਾਰਾਂ ਨੂੰ ਲਾਭ ਮੁਹੱਈਆ ਕਰਵਾਉਣਾ ਹੈ। ਇਸ ਸਕੀਮ ਦੇ ਹੇਠ ਬਿਨਾ ਵਿਆਜ ਦੇ ਕਰਜ਼ੇ ਦਾ ਵਾਪਸੀ ਭੁਗਤਾਨ ਵੱਧ ਤੋਂ ਵੱਧ 6 ਸਾਲ ਦੇ ਸਮੇਂ ਦੌਰਾਨ ਦਿੱਤਾ ਜਾ ਸਕੇਗਾ। ਇਸ ਤੋਂ ਬਾਅਦ ਵਾਹਨ ਸਵੈ ਸਹਾਇਤਾ ਗਰੁੱਪ ਦੇ ਮੈਂਬਰ ਦੇ ਨਾਂ ਤਬਦੀਲ ਕਰ ਦਿੱਤਾ ਜਾਵੇਗਾ। ਇਹ ਸਕੀਮ ਸੱਭ ਤੋਂ ਪਹਿਲਾਂ ਸੂਬੇ ਦੇ 6 ਬਲਾਕਾਂ ਵਿੱਚ ਪਾਇਲਟ ਪ੍ਰਾਜੈਕਟ ਵਜੋਂ 3 ਸਾਲ ਦੇ ਵਾਸਤੇ 2018-19 ਤੋਂ 2020-21 ਤੱਕ ਸ਼ੁਰੂ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement