ਨਹਿਰਾਂ 'ਚ 30 ਸਤੰਬਰ ਤੋਂ 7 ਅਕਤੂਬਰ ਤੱਕ ਪਾਣੀ ਛੱਡਣ ਦੇ ਵੇਰਵੇ ਜਾਰੀ
Published : Sep 29, 2018, 6:45 pm IST
Updated : Sep 29, 2018, 6:45 pm IST
SHARE ARTICLE
River
River

ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 30 ਸਤੰਬਰ ਤੋਂ 7 ਅਕਤੂਬਰ, 2018 ਤੱਕ ਨਹਿਰੀ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ...

ਚੰਡੀਗੜ : ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਸਾਉਣੀ ਦੇ ਮੌਸਮ ਦੌਰਾਨ 30 ਸਤੰਬਰ ਤੋਂ 7 ਅਕਤੂਬਰ, 2018 ਤੱਕ ਨਹਿਰੀ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ  ਕ੍ਰਮਵਾਰ ਚੱਲਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ 'ਬੀ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ 'ਏ' ਵਿਚਲੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ। ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ 'ਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਅਬੋਹਰ ਬ੍ਰਾਂਚ ਅਤੇ ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ

ਗਰੁੱਪ 'ਬੀ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਅਤੇ ਸਰਹਿੰਦ ਫੀਡਰ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ਏ ਵਿੱਚ ਹਨ, ਨੂੰ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂ ਕਿ, ਸਭਰਾਓਂ ਬ੍ਰਾਂਚ, ਲਾਹੌਰ ਬਰਾਂਚ, ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement