ਪਹਿਲੇ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨੀ ਭੇਜਿਆ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ
Published : Sep 29, 2018, 6:59 pm IST
Updated : Sep 29, 2018, 6:59 pm IST
SHARE ARTICLE
Gobind Singh Longowal
Gobind Singh Longowal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਵਿਚ ਅਮਰੀਕਾ ਦੇ ਯੂਬਾਸਿਟੀ...

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਵਿਚ ਅਮਰੀਕਾ ਦੇ ਯੂਬਾਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਇਸ ਸਾਲ ਹੋਣ ਵਾਲੇ ਖ਼ਾਲਸਾਈ ਖੇਡ ਉਤਸਵ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ

ਅਮਰੀਕਾ ਨਿਵਾਸੀ ਸਿੱਖ ਸ. ਦੀਦਾਰ ਸਿੰਘ ਬੈਂਸ ਵੱਲੋਂ ਯੂਬਾਸਿਟੀ ਵਿਖੇ ਬੀਤੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਿੱਤੀ ਗਈ ਸੀ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਤੋਂ ਅਮਰੀਕਾ ਦੇ ਸਾਰੇ ਗੁਰਦੁਆਰਾ ਸਾਹਿਬਾਨ ਨੂੰ ਲੋੜ ਅਨਸਾਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਪਹੁੰਚਾਏ ਜਾਣਗੇ ਅਤੇ ਇਸ ਤੋਂ ਇਲਾਵਾ ਇਥੇ ਹਰ ਐਤਵਾਰ ਨੂੰ ਗੁਰਮਤਿ ਦੀਆਂ ਕਲਾਸਾਂ ਲਗਾਉਣ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਧਾਰਮਿਕ ਸਾਹਿਤ ਮੁਫ਼ਤ ਵੰਡਿਆ ਜਾਵੇਗਾ। 

ਉਨ੍ਹਾਂ ਅੰਤਿ੍ਰੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਲੇ ਸਾਲ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਇਸ ਸਾਲ 22-23 ਨਵੰਬਰ 2018 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਹ ਆਰੰਭਤਾ ਸਮਾਗਮ ਯਾਦਗਾਰੀ ਬਣਾਉਣ ਬਾਰੇ ਵਿਚਾਰ ਕਰਨ ਲਈ ਅੰਤ੍ਰਿੰਗ ਕਮੇਟੀ ਦੇ ਅਗਲੀ ਇਕੱਤਰਤਾ 18 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।

ਭਾਈ ਲੌਂਗੋਵਾਲ ਨੇ ਦੱਸਿਆ ਕਿ 22-23 ਨਵੰਬਰ ਦੇ ਆਰੰਭਤਾ ਸਮਾਗਮਾਂ ’ਚ ਸ਼ਾਮਲ ਹੋਣ ਲਈ ਭਾਰਤ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਹਸਤੀਆਂ ਨੂੰ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਕ ਵਫ਼ਦ ਪਾਕਿਸਤਾਨ ਵਿਖੇ ਭੇਜਿਆ ਜਾਵੇਗਾ, ਜੋ ਉਥੋਂ ਦੀ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਬਣਾ ਕੇ ਪਾਕਿਸਤਾਨ ਵਿਖੇ ਸਮਾਗਮ ਕਰਵਾਉਣ ਦਾ ਪ੍ਰਸਤਾਵ ਰੱਖੇਗਾ। ਭਾਈ ਲੌਂਗੋਵਾਲ ਨੇ ਦੱਸਿਆ ਕਿ

550ਵੇਂ ਪ੍ਰਕਾਸ਼ ਪੁਰਬ ਸਬੰਧੀ 10-11 ਅਕਤੂਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਿੱਖ ਜਥੇਬੰਦੀਆਂ ਨਾਲ ਇਕੱਤਰਤਾਵਾਂ ਕੀਤੀਆਂ ਜਾਣਗੀਆਂ। 10 ਅਕਤੂਬਰ ਦੀ ਇਕੱਤਰਤਾ ਵਿਚ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਪ੍ਰਤੀਨਿਧਾਂ ਅਤੇ 11 ਅਕਤੂਬਰ ਨੂੰ ਸਮੂਹ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨਾਲ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ

ਇਕੱਤਰਤਾ ਦੌਰਾਨ ਸਿੱਖ ਨੌਜੁਆਨੀ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਸਕੂਲਾਂ/ਕਾਲਜਾਂ ਦਾ ਖ਼ਾਲਸਾਈ ਖੇਡ ਉਤਸਵ ਇਸ ਵਾਰ ਵਿਲੱਖਣ ਢੰਗ ਨਾਲ ਮਨਾਇਆ ਜਾਵੇਗਾ ਅਤੇ ਇਸ ਵਿਚ ਸ਼ਾਮਲ ਹੋਣ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਣਗੇ, ਤਾਂ ਜੋ ਉਹ ਆਪਣੇ ਵਿਰਸੇ ਨਾਲ ਜੁੜ ਸਕਣ। ਉਨ੍ਹਾਂ ਦੱਸਿਆ ਕਿ ਇਸ ਖੇਡ ਉਤਸਵ ਦਾ ਸਥਾਨ ਅਤੇ ਸਮਾਂ ਨਿਰਧਾਰਤ ਕਰਨ ਲਈ ਇਕ ਸਬ-ਕਮੇਟੀ ਬਣਾਈ ਜਾਵੇਗੀ।

ਇਕੱਤਰਤਾ ਦੌਰਾਨ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟਰੱਸਟਾਂ ਅਤੇ ਸਕੂਲਾਂ ਕਾਲਜਾਂ ਨਾਲ ਸਬੰਧਤ ਮਾਮਲੇ ਵੀ ਵਿਚਾਰੇ ਗਏ ਅਤੇ ਕੀਤੇ ਜਾਣ ਵਾਲੇ ਅਨੇਕਾਂ ਕਾਰਜਾਂ ਨੂੰ ਪ੍ਰਵਾਨਗੀ ਵੀ ਦਿੱਤੀ ਗਈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ,

ਬੀਬੀ ਗੁਰਪ੍ਰੀਤ ਕੌਰ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਲਖਬੀਰ ਸਿੰਘ, ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਸਮੇਤ ਹੋਰ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement