ਖ਼ਬਰਾਂ |

ਤਾਜ਼ਾ |

ਮੋਦੀ ਸਰਕਾਰ ਵਲੋਂ ਪੰਜਾਬ ਨੂੰ ਦਿਤੇ ਫ਼ੰਡਾਂ ਨੂੰ ਜਨਤਕ ਕਰੇ ਹਰਸਿਮਰਤ : ਸਿੰਗਲਾ
Published : Sep 29, 2019, 12:26 pm IST
Updated : Sep 29, 2019, 12:26 pm IST
SHARE ARTICLE
Vijay Inder Singla
Vijay Inder Singla

ਸੂਬੇ ਦੇ ਸਿਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਕੇਂਦਰੀ ਮੰਤਰੀ

ਬਠਿੰਡਾ  (ਸੁਖਜਿੰਦਰ ਮਾਨ) : ਸੂਬੇ ਦੇ ਸਿਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਨਾਲ ਪੱਖਪਾਤ ਕਰਨ ਦਾ ਦੋਸ਼ ਲਗਾਉਂਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਦਿੱਲੀ ਵਲੋਂ ਦਿਤੇ ਫ਼ੰਡਾਂ ਨੂੰ ਜਨਤਾ ਦੇ ਸਾਹਮਣੇ ਰੱਖਣ ਲਈ ਕਿਹਾ ਹੈ। ਅੱਜ ਦੇਰ ਸ਼ਾਮ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਸਿੰਗਲਾ ਨੇ ਦਾਅਵਾ ਕੀਤਾ ਕਿ ਪਿਛਲੀ ਮਨਮੋਹਨ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਬਿਨਾਂ ਪੱਖਪਾਤ ਪੰਜਾਬ ਸਹਿਤ ਸਮੂਹ ਸੂਬਿਆਂ ਦਾ ਵਿਕਾਸ ਕੀਤਾ ਹੈ ਜਦੋਂਕਿ ਮੋਦੀ ਸਰਕਾਰ ਪੰਜਾਬ ਨੂੰ ਫ਼ੰਡ ਦੇਣ 'ਚ ਆਨਾਕਾਨੀ ਕਰ ਰਹੀ ਹੈ।

Harsimrat Kaur Badal:Harsimrat Kaur Badalਸ਼੍ਰੀ ਸਿੰਗਲਾ ਸਕੂਲ ਸਿਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਜੋਨਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਸਥਾਨਕ ਐਮ.ਐਸ.ਡੀ ਸਕੂਲ ਵਿਚ ਪੁੱਜੇ ਹੋਏ ਸਨ। ਸੂਬੇ ਦੇ ਵਜ਼ੀਰ ਨੇ ਹਰਿਆਣਾ 'ਚ ਭਾਜਪਾ ਵਲੋਂ ਅਕਾਲੀ ਦਲ ਨੂੰ ਦਿਤੇ ਕਰਾਰੇ ਝਟਕੇ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਅਕਾਲੀਆਂ ਨੂੰ ਹੁਣ ਸਥਿਤੀ ਸਪੱਸ਼ਟ ਹੋਣੀ ਸ਼ੁਰੂ ਹੋ ਗਈ ਹੈ।

ਸੂਬੇ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਣ ਦਾ ਭਰੋਸਾ ਜ਼ਾਹਰ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਐਮ.ਐਸ.ਡੀ ਸਕੂਲ ਦੇ ਪ੍ਰਧਾਨ ਰਾਜਨ ਗਰਗ, ਯੂਥ ਆਗੂ ਸੰਜੀਵ ਜਿੰਦਲ ਤੇ ਸੰਦੀਪ ਭੁੱਲਰ ਤੋਂ ਇਲਾਵਾ ਕਈ ਸਿੱਖਿਆ ਵਿਭਾਗ ਦੇ ਉਚ ਅਧਿਕਾਰੀ ਵੀ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement