
ਅਕਾਲੀ ਦਲ ਵਲੋਂ ਕਿਸਾਨੀ ਦੇ ਹੱਕ 'ਚ 1 ਅਕਤੂਬਰ ਨੂੰ ਵਿਸ਼ਾਲ ਰੋਸ ਮਾਰਚ ਕਢਿਆ ਜਾਵੇਗਾ : ਹਰਸਿਮਰਤ
ੁਫ਼ਰੀਦਕੋਟ, 28 ਸਤੰਬਰ (ਗੁਰਿੰਦਰ ਸਿੰਘ): ਕੇਂਦਰੀ ਵਜ਼ਾਰਤ 'ਚੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀਵਾਰ ਫਰੀਦਕੋਟ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਬਾਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਸਾਡੀ ਗੱਲ ਨਹੀਂ ਮੰਨੀ, ਇਸ ਕਰਕੇ ਅਸੀਂ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾ ਦੇ ਮੁੱਦੇ 'ਤੇ ਐਨਡੀਏ ਤੋਂ ਹਮਾਇਤ ਵਾਪਸ ਲੈ ਲਈ ਹੈ। ਆਪਣੇ ਸੰਬੋਧਨ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਉਨ੍ਹਾਂ ਆਖਿਆ ਕਿ ਉਹ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਖਿਲਾਫ਼ ਲੜਨ ਲਈ ਸੜਕਾਂ 'ਤੇ ਉੱਤਰੇ ਹਨ, ਉਨਾਂ ਐਲਾਨ ਕੀਤਾ ਕਿ ਜਿੰਨੀ ਦੇਰ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦਾ, ਉਹ ਟਿੱਕ ਕੇ ਨਹੀਂ ਬੈਠਣਗੇ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੀ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਡੁੱਬਦੀ ਕਿਸਾਨੀ ਨੂੰ ਬਚਾਉਣ ਲਈ 1 ਅਕਤੂਬਰ ਨੂੰ ਵਿਸ਼ਾਲ ਰੋਡ ਮਾਰਚ ਕੱਢਿਆ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿੱਲਾ ਕੇ ਰੱਖ ਦੇਵੇਗਾ। ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਗ੍ਰਹਿ ਵਿਖੇ ਪ੍ਰੈਸ ਵਾਰਤਾ ਦੌਰਾਨ ਵਿਰੋਧੀ ਪਾਰਟੀਆਂ 'ਤੇ ਤਿੱਖੇ ਵਾਰ ਕੀਤੇ। ਇਸ ਮੌਕੇ ਉਪਰੋਕਤ ਤੋਂ ਇimageਲਾਵਾ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਕੁਲਤਾਰ ਸਿੰਘ ਬਰਾੜ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।