
31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਹਰਿਆਣਾ ਬਾਡਰ ਸ਼ੰਭੂ ਵਿਖੇ ਕਿਸਾਨ ਆਗੂਆਂ ਨਾਲ ਕੀਤੀ ਗਈ ਮੀਟਿੰਗ
ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਕਿਸਾਨਾਂ ਦਾ ਰੋਹ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਹਰਿਆਣਾ ਬਾਡਰ ਸ਼ੰਭੂ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਲ ਹੋਏ।
Farmer Protest
ਕਿਸਾਨ ਆਗੂਆਂ ਨੇ ਇਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ ਹਰ ਯਤਨ ਕਰਨਗੇ। ਕਿਸਾਨਾਂ ਵੱਲੋਂ ਰੋਸ ਵਜੋਂ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲ਼ਈ ਰੇਲ ਪਟੜੀਆਂ ‘ਤੇ ਧਰਨੇ ਦਿੱਤੇ ਜਾਣਗੇ। ਰੇਲ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਜਾਵੇਗਾ।
Farmer Protest On Railway
ਕਿਸਾਨ ਆਗੂਆਂ ਨੇ ਗੁੱਸੇ ਵਿਚ ਕਿਹਾ ਕਿ ਉਹ ਨਾ ਤਾਂ ਕੋਈ ਟਰੇਨ ਪੰਜਾਬ ਆਉਣ ਦੇਣਗੇ ਅਤੇ ਨਾ ਹੀ ਕਿਸੇ ਟਰੇਨ ਨੂੰ ਪੰਜਾਬ ਤੋਂ ਬਾਹਰ ਜਾਣ ਦੇਣਗੇ। ਕਿਸਾਨ ਆਗੂਆਂ ਨੇ ਭਾਜਪਾ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹਨਾਂ ਨੂੰ ਭਾਜਪਾ ‘ਤੇ ਬਿਲਕੁਲ ਯਕੀਨ ਨਹੀਂ ਹੈ।
Farmer Protest On Railway
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਡਾਕਟਰ ਸਵਾਮੀਨਾਥਨ ਰਿਪੋਰਟ ਰੱਦ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ। ਕਿਸਾਨ ਜਥੇਬੰਦੀਆਂ ਨੇ ਇਸ ਅੰਦੋਲਨ ਵਿਚ ਸਿਆਸੀ ਪਾਰਟੀਆਂ ਨੂੰ ਸੱਦਾ ਨਹੀਂ ਦਿੱਤਾ ਹੈ।