ਕਿਸਾਨਾਂ ਨੇ ਫਿਰ ਰੋਕਿਆ ਰੇਲ ਦਾ ਪਹੀਆ, ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਛੇਵੇਂ ਦਿਨ ਵੀ ਜਾਰੀ
Published : Sep 29, 2020, 9:31 am IST
Updated : Sep 29, 2020, 11:07 am IST
SHARE ARTICLE
Rail Roko Movement
Rail Roko Movement

ਸਮੁੱਚੀ ਜਨਤਾ ਨੂੰ ਕਾਰਪੋਰੇਟ ਘਰਾਣਿਆਂ ਦੇ ਪ੍ਰੋਡਕਟਾਂ ਦਾ ਬਾਈਕਾਟ ਕਰਨ ਦਾ ਦਿੱਤਾ ਸੱਦਾ

ਅੰਮ੍ਰਿਤਸਰ - ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਛੇਵੇਂ ਦਿਨ ਵੀ ਜਾਰੀ ਹੈ। ਅੱਜ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ- ਅੰਮ੍ਰਿਤਸਰ ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ ਵਿਚ ਕਿਸਾਨ, ਮਜਦੂਰਾਂ ਵੱਡੀ ਤਾਦਾਦ ਧਰਨੇ ਚ ਸ਼ਾਮਲ ਹੋਈ। ਜਿੰਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

Rail Roko Movement Rail Roko Movement

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਮੁੱਚੀ ਜਨਤਾ ਨੂੰ ਕਾਰਪੋਰੇਟ ਘਰਾਣਿਆਂ ਦੇ ਪ੍ਰੋਡਕਟਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਕਿਸਾਨਾਂ ਨੇ ਇਹ ਰੋਲ ਰੋਕੋ ਅੰਦੋਲਨ ਪਹਿਲਾਂ 24 ਤਾਰੀਕ ਤੋਂ ਸ਼ੁਰੂ ਕਰ ਕੇ 26 ਤਾਰੀਕ ਤੱਕ ਰੱਖਿਆ ਸੀ

Farmer ProtestFarmer Protest

ਪਰ ਇਸ ਤੋਂ ਬਾਅਦ ਉਹਨਾਂ ਨੇ ਆਪਣਾ ਸੰਘਰਸ਼ ਤਿੱਖਾ ਕਰਨ ਲਈ ਇਸ ਅੰਦੋਲਨ ਨੂੰ ਵਧਾ ਕੇ 29 ਸਤੰਬਰ ਤੱਕ ਕਰ ਦਿੱਤਾ ਸੀ ਜੋ ਕਿ ਅੱਜ 29 ਸਤੰਬਰ ਛੇਵੇਂ ਦਿਨ ਵੀ ਜਾਰੀ ਹੈ। ਫਿਰ ਇਸ ਤੋਂਕੁੱਝ ਸਮੇਂ ਬਾਅਦ ਹੀ ਕਿਸਾਨਾਂ ਵੱਲੋਂ ਇਹ ਅੰਦੋਲਨ 1 ਅਕਤੂਬਰ ਤੱਕ ਕਰ ਦਿੱਤਾ। ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਉਹ ਧਰਨਿਆਂ ਦਾ ਸਿਆਸੀਕਰਨ ਨਹੀਂ ਹੋਣ ਦੇਣਗੇ।

Farmer Protest On RailwayFarmer Protest On Railway

ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਦੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਲਈ ਹੁਣ ਵੀ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀਆਂ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ। ਦੱਸ ਦਈਏ ਕਿ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਸਣੇ ਕਈ ਸੂਬਿਆਂ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਸੀ ਜਿਸ ਨੂੰ ਪੂਰੇ ਪੰਜਾਬ ਵੱਲੋਂ ਭਰਵਾਂ ਹੁੰਗਾਰਾ ਮਿਲਿਆ। 

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement