
ਐਸ.ਸੀ.ਐਸ.ਟੀ. ਇੰਮਪਾਲੀਜ਼ ਯੂਨੀਅਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਮਹਿੰਦਰ ਰਾਜ ਵੱਲੋਂ ਕਮਿਸ਼ਨ ਕੋਲ ਕੀਤੀ ਗਈ ਸੀ ਸ਼ਿਕਾਇਤ
ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਸ.ਸੀ. ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਐਸ.ਸੀ.ਐਸ.ਟੀ. ਇੰਮਪਾਲੀਜ਼ ਯੂਨੀਅਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਮਹਿੰਦਰ ਰਾਜ ਵੱਲੋਂ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤੀ ਸੰਵਿਧਾਨ ਅਨੁਸਾਰ ਐਸ.ਸੀ.ਵਰਗ ਦੇ ਮੁਲਾਜ਼ਮਾਂ ਨੂੰ ਤਰੱਕੀ ਵੇਲੇ ਰਾਖਵਾਂਕਰਨ ਦੇਣ ਸਬੰਧੀ ਨਿਯਮ ਲਾਗੂ ਨਹੀਂ ਹੈ ਜਿਸ ਕਾਰਨ ਐਸ.ਸੀ.ਮੁਲਾਜ਼ਮਾਂ ਨੂੰ ਤਰੱਕੀ ਮੌਕੇ ਰਾਖਵਾਂਕਰਨ ਦਾ ਲਾਭ ਨਹੀਂ ਮਿਲਦਾ।
GNDU
ਇਸ 'ਤੇ ਕਮਿਸ਼ਨ ਵੱਲੋਂ ਕਾਰਵਾਈ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਯੂਨੀਵਰਸਿਟੀ ਮੁਲਾਜ਼ਮਾਂ ਨੂੰ ਤਰੱਕੀ ਦੇਣ ਵੇਲੇ ਰਾਖਵਾਂਕਰਨ ਦੇ ਨਿਯਮਾਂ ਨੂੰ ਹੂ-ਬ-ਹੂ ਲਾਗੂ ਕਰਨ।
GNDU
ਤੇਜਿੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਤਰੱਕੀਆਂ ਵਿੱਚ ਰਾਖਵਾਂਕਰਨ ਲਾਗੂ ਕਰਦਿਆਂ ਅਨੁਸੂਚਿਤ ਜਾਤੀ ਨਾਲ ਸਬੰਧਤ ਸਾਰੇ ਯੋਗ ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਗਈਆਂ ਹਨ ਅਤੇ ਲਿਖਤੀ ਤੌਰ 'ਤੇ ਕਮਿਸ਼ਨ ਨੂੰ ਇਸ ਬਾਬਤ ਸੂਚਿਤ ਕਰ ਦਿੱਤਾ ਗਿਆ ਹੈ।