ਘਰੇਲੂ ਇਕਾਂਤਵਾਸ ਵਿਚ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ : ਬਲਬੀਰ ਸਿੱਧੂ
Published : Sep 29, 2020, 9:34 pm IST
Updated : Sep 29, 2020, 9:34 pm IST
SHARE ARTICLE
Balbir Singh Sidhu
Balbir Singh Sidhu

ਸੂਬੇ ਵਿਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81 ਫ਼ੀ ਸਦ

ਚੰਡੀਗੜ੍ਹ, 29 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਲੋਕਾਂ ਨੂੰ ਕੋਰੋਨਾ ਟੈਸਟ ਲਈ ਅੱਗੇ ਆਉਣ ਅਤੇ ਘਰੇਲੂ ਇਕਾਂਤਵਾਸ ਵਿਚ ਕੋਵਿਡ-19 ਸਬੰਧੀ ਇਲਾਜ ਲੈਣ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਸਰਕਾਰ ਨੇ ਬਜ਼ੁਰਗਾਂ ਅਤੇ ਸਹਿ-ਰੋਗ ਵਾਲੇ ਵਿਅਕਤੀਆਂ ਨੂੰ ਮੈਡੀਕਲ ਪ੍ਰੋਟੋਕੋਲ ਅਨੁਸਾਰ ਘਰੇਲੂ ਇਕਾਂਤਵਾਸ ਦੀ ਚੋਣ ਕਰਨ ਦੀ ਆਗਿਆ ਦੇ ਕੇ ਘਰੇਲੂ ਇਕਾਂਤਵਾਸ ਨੂੰ ਕਾਫ਼ੀ ਸੁਖਾਲਾ ਬਣਾ ਦਿਤਾ ਹੈ। ਸੂਬੇ ਵਿਚ ਹੁਣ ਤਕ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ ਹਨ ਅਤੇ 10,006 ਘਰੇਲੂ ਇਕਾਂਤਵਾਸ ਅਧੀਨ ਹਨ।

Balbir Singh SidhuBalbir Singh Sidhu

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਕੋਰੋਨਵਾਇਰਸ ਦੇ ਫੈਲਾਅ 'ਤੇ ਕਾਬੂ ਪਾਉਣ ਲਈ ਵਧੀਆ ਕੰਮ ਕਰ ਰਿਹਾ ਹੈ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81 ਫ਼ੀ ਸਦ ਤਕ ਪਹੁੰਚ ਗਈ ਹੈ। ਕੋਵਿਡ-19  ਦੇ ਮਾਮਲਿਆਂ ਵਿਚ 19 ਸਤੰਬਰ ਤੋਂ ਨਿਰੰਤਰ ਗਿਰਾਵਟ ਦਰਜ ਕੀਤੀ ਗਈ ਹੈ ਜੋ 2696 ਤੋਂ ਘਟ ਕੇ 21 ਸਤੰਬਰ ਨੂੰ 1411, 24 ਸਤੰਬਰ ਨੂੰ 1711, 28 ਸਤੰਬਰ ਨੂੰ 1269 ਅਤੇ 29 ਸਤੰਬਰ ਨੂੰ 1100 ਰਹਿ ਗਏ।

Balbir Singh SidhuBalbir Singh Sidhu

ਉਨ੍ਹਾਂ ਕਿਹਾ ਕਿ ਲੋਕ ਹੁਣ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰ ਰਹੇ ਹਨ ਅਤੇ ਉਹ ਅਪਣੀ ਇੱਛਾ ਨਾਲ ਸਰਕਾਰੀ ਹਸਪਤਾਲਾਂ ਦੇ ਟੈਸਟਿੰਗ ਕਾਰਨਰਾਂ ਵਿਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪੰਚਾਇਤਾਂ ਨੇ ਸਰਕਾਰ ਦੀ ਨੀਤੀ ਅਤੇ ਰਣਨੀਤੀ ਦੇ ਸਮਰਥਨ ਵਿਚ ਮਤੇ ਵੀ ਪਾਸ ਕੀਤੇ ਹਨ ਅਤੇ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਸਿਹਤ ਵਿਭਾਗ ਦੁਆਰਾ ਬੇਨਤੀ ਕੀਤੇ ਜਾਣ ਉਪਰੰਤ ਉਨ੍ਹਾਂ ਨੇ ਸਕਰੀਨਿੰਗ ਅਤੇ ਟੈਸਟਿੰਗ ਲਈ ਪਿੰਡਾਂ ਵਿਚ ਆਉਣ ਵਾਲੀਆਂ ਮੈਡੀਕਲ ਟੀਮਾਂ ਨੂੰ ਸਮਰਥਨ ਦਿਤਾ ਹੈ।

Balbir Singh Sidhu Balbir Singh Sidhu

ਸ. ਸਿੱਧੂ ਨੇ ਕਿਹਾ ਕਿ ਨਮੂਨੇ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਮੁਸ਼ਕਲ ਰਹਿਤ ਬਣਾਉਣ ਲਈ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਾਕ-ਇਨ ਟੈਸਟਿੰਗ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਇਹ ਹਦਾਇਤ ਕੀਤੀ ਗਈ ਹੈ ਕਿ ਟੈਸਟਿੰਗ ਲਈ ਆਉਣ ਵਾਲੇ ਕਿਸੇ ਵੀ ਵਿਅਕਤੀ ਲਈ ਉਡੀਕ ਦਾ ਸਮਾਂ 15 ਮਿੰਟ ਤੋਂ ਵੱਧ ਨਹੀਂ ਹੋਣਾ ਚਾਹੀਦਾ। ਮੰਤਰੀ ਨੇ ਦਸਿਆ ਕਿ ਸੂਬੇ ਵਿਚ ਹੁਣ ਤਕ 18,10,086 ਕੋਰੋਨਾ ਟੈਸਟ ਕੀਤੇ ਗਏ ਹਨ ਅਤੇ ਮੌਜੂਦਾ ਸਮੇਂ ਸਿਰਫ਼ 16,824  ਐਕਟਿਵ ਕੇਸ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement