ਇਕ ਹਫ਼ਤੇ 'ਚ ਸੱਦਿਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ - ਕੈਪਟਨ ਅਮਰਿੰਦਰ 
Published : Sep 29, 2020, 3:26 pm IST
Updated : Sep 29, 2020, 3:26 pm IST
SHARE ARTICLE
captain Amarinder Singh
captain Amarinder Singh

ਕਿਸਾਨ ਜੱਥੇਬੰਦੀਆਂ ਦੀ ਮੀਟਿੰਗ 'ਚ ਦਿਵਾਇਆ ਭਰੋਸਾ  

ਚੰਡੀਗੜ੍ਹ - ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕੈਪਟਨ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਬਚਾਉਣ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਰੇ ਕਾਨੂੰਨੀ ਤਰੀਕਿਆਂ ਦੀ ਪੜਤਾਲ ਹੋ ਰਹੀ ਹੈ।

Farmer Organization Meeting Farmer Organization Meeting

ਕਿਸਾਨਾਂ ਨੂੰ ਹੋਰ ਦੁੱਖ ਨਹੀਂ ਸਹਿਣਾ ਪਵੇਗਾ ਅਤੇ ਉਹਨਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ ਤੇ ਸਰਕਾਰ ਹਰ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਇਸ ਮੌਕੇ ਕਿਸਾਨ ਲੀਡਰ ਰੁਲਦੂ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਕਦਮ ਚੁੱਕਿਆ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿਚੋਂ ਬਾਹਰ ਕੱਢ ਦਿਆਂਗੇ।

Farmer Organization MeetingFarmer Organization Meeting

ਉਨ੍ਹਾਂ ਕਿਹਾ ਕਿ ਅਸੀਂ ਇਨਕਲਾਬ ਮੰਗਦੇ ਹਾਂ, ਅਸੀਂ ਧਰਮ ਤੇ ਜਾਤ ਦੀ ਲੜਾਈ ਨਹੀਂ ਲੜ ਰਹੇ। ਅਸੀਂ ਖਾਲਿਸਤਾਨ ਨਾਲ ਸਹਿਮਤ ਨਹੀਂ ਹਾਂ। ਕੈਪਟਨ ਨਾਲ ਮੁਲਾਕਾਤ ਕਰਨ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦਿਆਂਗੇ। ਮੁੱਖ ਮੰਤਰੀ ਨੂੰ ਅਸੀਂ ਮਜ਼ਬੂਰ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ।

Farmer Organization MeetingFarmer Organization Meeting

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦਾ ਵਪਾਰ ਪਾਕਿਸਤਾਨ ਨਾਲ ਠੀਕ ਹੋਵੇ। ਇਸ ਨਾਲ ਕਿਸਾਨਾਂ ਨੂੰ ਕਈ ਫਾਇਦੇ ਹੋ ਸਕਦੇ ਹਨ। ਕਿਸਾਨ ਲੀਡਰਾਂ ਨੇ ਸਿਆਸੀ ਪਾਰਟੀਆਂ ਖਿਲਾਫ਼ ਬੋਲਦਿਆਂ ਕਿਹਾ ਕਿ ਕਿਸਾਨ ਪ੍ਰਦਰਸ਼ਨ ਨੇ ਸਾਰੀਆਂ ਪਾਰਟੀਆ ਦੇ ਪੈਰਾਂ ਹੇਠੋਂ ਜ਼ਮੀਨ ਕੱਢ ਦਿੱਤੀ ਹੈ। ਅੱਜ ਪੰਜਾਬ ਸਰਕਾਰ ਇਹ ਕਹਿ ਰਹੀ ਹੈ ਕਿ ਕਾਨੂੰਨੀ ਅੜਚਨਾ ਹਨ ਪਰ ਪੰਜਾਬ ਸਰਕਾਰ ਮਤਾ ਪਾਵੇ ਤੇ ਆਪਣਾ ਫਰਜ਼ ਪੂਰਾ ਕਰੇ।

Captain Amarinder SinghCaptain Amarinder Singh

ਗਵਰਨਰ ਸਾਈਨ ਕਰਦਾ ਹੈ ਜਾਂ ਨਹੀਂ ਉਹ ਅਸੀਂ ਦੇਖਾਂਗੇ। ਇਹ ਲੜਾਈ ਪੰਜਾਬ ਤੱਕ ਨਹੀਂ ਰਹੇਗੀ ਸਗੋਂ ਇਹ ਦੇਸ਼ ਭਰ ਤੱਕ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਪੱਕਾ ਭਰੋਸਾ ਦਿੱਤਾ ਹੈ ਕਿ ਇੱਕ ਹਫ਼ਤੇ ਵਿਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਕਿਸਾਨ  ਜਥੇਬੰਦੀਆਂ ਨੇ ਜ਼ਿੰਮੇਵਾਰੀ ਲਈ ਕਿ ਜੇ ਗਵਰਨਰ ਦਸਤਖ਼ਤ ਨਹੀਂ ਕਰਨਗੇ ਤਾਂ ਗਵਰਨਰ ਦਾ ਘਿਰਾਉ ਕਰਾਂਗੇ।

SHARE ARTICLE

ਏਜੰਸੀ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement