ਸੁਖਦੇਵ ਢੀਂਡਸਾ ਵੱਲੋਂ ਰੇਲ ਰੋਕੋ ਦੇ ਸੱਦੇ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ
Published : Sep 29, 2020, 6:19 pm IST
Updated : Sep 29, 2020, 6:19 pm IST
SHARE ARTICLE
Sukhdev Dhindsa
Sukhdev Dhindsa

ਸੁਖਦੇਵ ਢੀਂਡਸਾ ਨੇ ਸੁਖਬੀਰ ਬਾਦਲ ਦੀ ਕੀਤੀ ਤਿੱਖੀ ਅਲੋਚਨਾ

ਸੰਗਰੂਰ:  ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਨੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਤੌਰ ‘ਤੇ ਪਹਿਲੀ ਅਕਤੂਬਰ ਤੋਂ ਰੇਲਾਂ ਰੋਕੋ ਦੇ ਸੱਦੇ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਕ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਰੇਲ ਪਟੜੀਆਂ ਉੱਪਰ ਦਿੱਤੇ ਜਾਣ ਵਾਲੇ ਕਿਸਾਨ ਧਰਨਿਆਂ ਵਿਚ ਵੱਧ ਤੋਂ ਵੱਧ ਸਮੂਲੀਅਤ ਕਰਨ। 

Sukhdev Dhindsa Sukhdev Dhindsa

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਪੰਜਾਬ ਬੰਦ ਦੇ ਸੱਦੇ ਅੰਦਰ ਜਿਸ ਤਰ੍ਹਾਂ ਭਰਵੀਂ ਹਾਜ਼ਰੀ ਲਵਾਈ ਸੀ, ਉਸੇ ਤਰ੍ਹਾਂ ਰੇਲ ਰੋਕੋ ਦੇ ਸੱਦੇ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰ ਹੋਰ ਵੀ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣਗੇ। ਢੀਂਡਸਾ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ ਦੀ ਸਮੁੱਚੀ ਆਰਥਿਕਤਾ ਖੇਤੀ ਨਾਲ ਜੁੜੀ ਹੋਈ ਹੈ। ਜੇਕਰ ਕਿਸਾਨੀ ਤਬਾਹ ਹੋ ਗਈ ਤਾਂ ਸੂਬੇ ਦਾ ਹਰ ਵਰਗ ਤੇ ਹਰ ਕਾਰੋਬਾਰ ਸੁਭਾਵਿਕ ਤੌਰ 'ਤੇ ਫ਼ੇਲ ਹੋ ਜਾਵੇਗਾ।

Sukhbir BadalSukhbir Badal

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਖੇਤਰ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਪੈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਸ਼ੁਰੂ ਤੋਂ ਹੀ  ਇਹਨਾਂ ਕਿਸਾਨ ਵਿਰੋਧੀ ਬਿਲਾਂ ਦਾ ਵਿਰੋਧ ਵੀ ਕੀਤਾ ਹੈ। ਢੀਂਡਸਾ ਨੇ ਅਕਾਲੀ ਦਲ (ਬਾਦਲ) ਵੱਲੋਂ ਕਿਸਾਨਾਂ ਦੇ ਬਰਾਬਰ ਪ੍ਰੋਗਰਾਮ ਉਲੀਕਣ ਦੀ ਤਿੱਖੀ ਅਲੋਚਨਾ ਕਰਦਿਆ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੁਣ ਤਖਤਾਂ ਦਾ ਓਟ ਆਸਰਾ ਲੈ ਕੇ ਕਿਸਾਨਾਂ ਦੇ ਦਿਨੋ ਦਿਨ ਪ੍ਰਚੰਡ ਹੋ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦਾ ਹੈ।

Farmer Farmer Protest

ਉਹਨਾਂ ਵੱਖ ਵੱਖ ਜਥੇਬੰਦੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਉੱਪਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਕਿਸਾਨੀ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਦਬਾਅ ਪਾਉਣ ਲਈ ਕਿਹਾ। ਇਸ ਦੇ ਨਾਲ ਹੀ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਹਰ ਤਰਾਂ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement