ਸਿੱਟ ਸੁਮੇਧ ਸੈਣੀ ਦੇ ਜੁਆਬਾਂ ਤੋਂ ਨਹੀਂ ਹੋਈ ਸੰਤੁਸ਼ਟ, ਸੈਣੀ ਨੂੰ ਮੁੜ ਹਾਜ਼ਰ ਹੋਣ ਲਈ ਭੇਜਿਆ ਨੋਟਿਸ
Published : Sep 29, 2020, 7:18 pm IST
Updated : Sep 29, 2020, 7:18 pm IST
SHARE ARTICLE
Sumedh Saini
Sumedh Saini

ਬਹਿਬਲ ਗੋਲੀ ਕਾਂਡ 'ਚ ਵੀ ਆਇਆ ਨਾਮ, ਮੁਸ਼ਕਲਾਂ ਵਧੀਆ

ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਮਾਮਲੇ 'ਚ ਬੀਤੇ ਦਿਨ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਜੁਆਬਾਂ ਤੋਂ ਸੰਤੁਸ਼ਟ ਨਾ ਹੋਣ ਕਾਰਨ ਸਿੱਟ ਵਲੋਂ ਭਲਕੇ 30 ਸਤੰਬਰ ਨੂੰ ਸੁਮੇਧ ਸੈਣੀ ਨੂੰ ਮੁੜ ਜਾਂਚ 'ਚ ਸ਼ਾਮਲ ਹੋਣ ਲਈ 11 ਵਜੇ ਥਾਣਾ ਮਟੌਰ ਵਿਖੇ ਬੁਲਾਇਆ ਗਿਆ ਹੈ। ਇਸ ਸੰਬੰਧੀ ਥਾਣਾ ਮੁਖੀ ਰਾਜੀਵ ਕੁਮਾਰ ਨੇ ਪੁਸ਼ਟੀ ਕੀਤੀ ਹੈ। ਇਸ ਤੋਂ ਬਾਦ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।

Sumedh SainiSumedh Saini

ਇਸੇ ਦੌਰਾਨ ਸੁਮੇਧ ਸੈਣੀ ਦਾ ਨਾਮ ਬਹਿਬਲ ਗੋਲੀ ਕਾਂਡ ’ਚ ਵੀ ਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸੈਣੀ ਤੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਵੀ ਸੈਣੀ ਉੱਪਰ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ। ਉਂਝ ਅਦਾਲਤ ਦੇ ਹੁਕਮ ਅਨੁਸਾਰ ਸੈਣੀ ਨੂੰ ਗ੍ਰਿਫਤਾਰ ਕਰਨ ਤੋਂ ਹਫਤਾ ਪਹਿਲਾਂ ਨੋਟਿਸ ਦੇਣਾ ਪਏਗਾ।

Sumedh SainiSumedh Saini

ਕਾਬਲੇਗੌਰ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ 14 ਅਕਤੂਬਰ, 2015 ਨੂੰ ਵਾਪਰੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ 14 ਅਕਤੂਬਰ, 2015 ਸਵੇਰੇ ਬਹਿਬਲ ਕਲਾਂ ਵਿੱਚ ਗਿਆ ਸੀ, ਜਿੱਥੇ ਸਿੱਖ ਸੰਗਤਾਂ ਬੇਅਦਬੀ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ। ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਉਮਰਾਨੰਗਲ ਨੇ ਹੀ ਸਿਆਸੀ ਦਬਾਅਦ ਕਰਕੇ ਸੰਗਤਾਂ ਨੂੰ ਹਟਾਉਣ ਦੀ ਯੋਜਨਾ ਬਣਾਈ ਸੀ।

Sumedh SainiSumedh Saini

ਇੱਥੇ ਚੱਲੀ ਪੁਲਿਸ ਦੀ ਗੋਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ 32 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ। ਜਾਂਚ ਟੀਮ ਦਾ ਦਾਅਵਾ ਹੈ ਕਿ ਇਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਦੋ ਸਿੱਖ ਨੌਜਵਾਨਾਂ ਦੇ ਕਤਲ ਨੂੰ ਕਥਿਤ ਤੌਰ ’ਤੇ ਜਾਇਜ਼ ਠਹਿਰਾਉਣ ਲਈ ਧਰਨਾਕਾਰੀਆਂ ’ਤੇ ਹੀ ਇਰਾਦਾ ਕਤਲ ਤੇ ਪੁਲਿਸ ’ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਦਿੱਤਾ। ਜਾਂਚ ਟੀਮ ਨੇ ਪੜਤਾਲ ’ਚ ਦਾਅਵਾ ਕੀਤਾ ਹੈ ਕਿ ਪੁਲਿਸ ਦੀ ਜਿਪਸੀ ’ਚ ਗੋਲੀਆਂ ਧਰਨਾਕਾਰੀਆਂ ਵਲੋਂ ਨਹੀਂ ਮਾਰੀਆਂ ਗਈਆਂ ਸਨ ਬਲਕਿ ਪੁਲਿਸ ਅਧਿਕਾਰੀਆਂ ਨੇ ਖੁਦ ਨੂੰ ਬਚਾਉਣ ਲਈ ਜਿਪਸੀ ਵਿਚ ਖੁਦ ਗੋਲੀਆਂ ਮਾਰ ਕੇ ਝੂਠੀ ਗਵਾਹੀ ਤਿਆਰ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement