
ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਬਾਕੀ ਹਿੱਸਿਆਂ 'ਚ ਭੜਕੀ ਕਿਸਾਨ ਅੰਦੋਲਨ ਦੀ ਚਿੰਗਾੜੀ
ਯੂਥ ਕਾਂਗਰਸ ਨੇ ਦਿੱਲੀ 'ਚ ਖੇਤੀ ਬਿਲਾਂ ਵਿਰੁਧ ਸਾੜਿਆ ਟਰੈਕਟਰ
੍ਵਨਵੀਂ ਦਿੱਲੀ, 28 ਸਤੰਬਰ : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁਧ ਯੂਥ ਕਾਂਗਰਸ ਪੰਜਾਬ ਨੇ ਅੱਜ ਦਿੱਲੀ 'ਚ ਇੰਡੀਆ ਗੇਟ ਦੇ ਸਾਹਮਣੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਯੂਥ ਕਾਂਗਰਸੀਆਂ ਨੇ ਰੋਸ ਮੁਜ਼ਾਹਰੇ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਟਰੈਕਟਰ ਸਾੜਿਆ ਤੇ ਕੇਂਦਰ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ। ਇਸ ਰੋਸ ਧਰਨੇ ਦੀ ਅਗਵਾਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕੀਤੀ। ਨੌਜਵਾਨਾਂ ਨੇ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ।
ਖੇਤੀ ਕਾਨੂੰਨਾਂ ਵਿਰੁਧ ਰੋਸ ਮੁਜ਼ਾਹਰਾ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਪੰਜ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਦਿੱਲੀ ਵਿਖੇ ਮੌਜੂਦ ਅੰਗਦ ਦੱਤਾ ਨੇ ਦਸਿਆ ਕਿ ਦਿੱਲੀ ਪੁਲਿਸ ਨੇ ਮਨਜੋਤ ਸਿੰਘ, ਰਮਨਦੀਪ ਸਿੰਘ, ਰਾਹੁਲ, ਸਾਹਿਬ ਅਤੇ ਸੁਮਿਤ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। (ਏਜੰਸੀ)