ਮੁੱਖ ਮੰਤਰੀ ਚੰਨੀ ਨੇ ਅਪਣੇ ਕੋਲ 14 ਵਿਭਾਗ ਰੱਖੇ
Published : Sep 29, 2021, 6:18 am IST
Updated : Sep 29, 2021, 6:18 am IST
SHARE ARTICLE
image
image

ਮੁੱਖ ਮੰਤਰੀ ਚੰਨੀ ਨੇ ਅਪਣੇ ਕੋਲ 14 ਵਿਭਾਗ ਰੱਖੇ

ਉਪ ਮੁੱਖ ਮੰਤਰੀ ਰੰਧਾਵਾ ਨੂੰ  ਮਿਲਿਆ ਗ੍ਰਹਿ ਵਿਭਾਗ


ਚੰਡੀਗੜ੍ਹ, 28 ਸਤੰਬਰ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਮੰਤਰੀਆਂ ਨੂੰ  ਅੱਜ ਮੁੱਖ ਮੰਤਰੀ ਵਲੋਂ ਵਿਭਾਗਾਂ ਦੀ ਵੰਡ ਕਰ ਦਿਤੀ ਗਈ ਹੈ | ਮੁੱਖ ਮੰਤਰੀ ਨੇ 14 ਵਿਭਾਗ ਅਪਣੇ ਕੋਲ ਰੱਖੇ ਹਨ ਪਰ ਵਰਨਣਯੋਗ ਹੈ ਕਿ ਸੱਭ ਤੋਂ ਅਹਿਮ ਗ੍ਰਹਿ ਵਿਭਾਗ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ  ਦਿਤਾ ਗਿਆ ਹੈ, ਜੋ ਪਹਿਲਾਂ ਕੈਪਟਨ ਸਰਕਾਰ ਵੇਲੇ ਮੁੱਖ ਮੰਤਰੀ ਨੇ ਅਪਣੇ ਕੋਲ ਰਖਿਆ ਹੋਇਆ ਸੀ | ਵਿਭਾਗਾਂ ਦੀ ਵੰਡ ਦੀ ਜਾਰੀ ਸੂਚੀ 'ਤੇ ਨਜ਼ਰ ਮਾਰੀਏ ਤਾਂ ਰੰਧਾਵਾ ਤੇ ਪ੍ਰਗਟ ਸਿੰਘ ਸੱਭ ਤੋਂ ਜ਼ਿਆਦਾ ਫ਼ਾਇਦੇ ਵਿਚ ਰਹੇ ਹਨ | ਰੰਧਾਵਾ ਨੂੰ  ਜਿਥੇ ਗ੍ਰਹਿ ਵਿਭਾਗ ਮਿਲਿਆ ਹੈ, ਉਥੇ ਪਹਿਲੇ ਦੋਵੇਂ ਅਹਿਮ ਵਿਭਾਗ ਸਹਿਕਾਰਤਾ ਤੇ ਜੇਲਾਂ ਵੀ ਮਿਲੇ ਹਨ | ਇਸੇ ਤਰ੍ਹਾਂ ਪ੍ਰਗਟ ਸਿੰਘ ਨੂੰ  ਖੇਡਾਂ, ਯੁਵਾ ਮਾਮਲੇ ਤੇ ਐਨ.ਆਰ.ਆਈ. ਨਾਲ ਸਕੂਲ ਤੇ ਉਚ ਸਿਖਿਆ ਵਿਭਾਗ ਮਿਲੇ ਹਨ |
ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਵਿਜੈ ਇੰਦਰ ਸਿੰਗਲਾ ਦੇ ਵਿਭਾਗਾਂ ਵਿਚ ਕਟੌਤੀ ਹੋਈ ਹੈ | ਬਾਜਵਾ ਤੋਂ ਉਚ ਸਿਖਿਆ ਵਿਭਾਗ ਲੈ ਲਿਆ ਗਿਆ ਹੈ ਤੇ ਹੁਣ ਪਹਿਲਾਂ ਵਾਲੇ ਹੀ ਦੋ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਡੇਅਰੀ ਵਿਕਾਸ ਤੇ ਪਸ਼ੂ ਪਾਲਣ ਰਹਿ ਗਏ ਹਨ | ਵਿਜੈ ਇੰਦਰ ਸਿੰਗਲਾ ਤੋਂ ਸਕੂਲ ਸਿਖਿਆ ਤੇ ਸੂਚਨਾ ਤਕਨੀਕ ਵਿਭਾਗ ਵਾਪਸ ਲਏ ਗਏ ਹਨ ਅਤੇ ਹੁਣ ਸਿਰਫ਼ ਪੀ.ਡਬਲਿਊ ਡੀ. (ਲੋਕ ਨਿਰਮਾਣ) ਵਿਭਾਗ ਰਹਿ ਗਿਆ ਹੈ | ਮਨਪ੍ਰੀਤ ਬਾਦਲ, ਬ੍ਰਹਮ ਮਹਿੰਦਰਾ, ਸੁਖ ਸਰਕਾਰੀਆ ਤੇ ਭਾਰਤ ਭੂਸ਼ਣ ਆਸ਼ੂ ਨੂੰ  ਪਹਿਲਾਂ ਵਾਲੇ ਵਿਭਾਗ ਹੀ ਮਿਲੇ ਹਨ |  
ਕਿਸ ਨੂੰ  ਮਿਲਿਆ ਕਿਹੜਾ ਵਿਭਾਗ: ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਕੋਲ ਪ੍ਰਸੋਨਲ, ਵਿਜੀਲੈਂਸ, ਆਮ ਪ੍ਰਸ਼ਾਸਨ, ਨਿਆਂ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤੇ ਲੋਕ ਸੰਪਰਕ, ਵਾਤਾਵਰਨ, ਮਾਈਨਿੰਗ ਤੇ ਜੀਓਲੋਜੀ, ਸ਼ਹਿਰੀ ਹਵਾਬਾਜ਼ੀ, ਆਬਕਾਰੀ, ਇਨਵੈਸਟਮੈਂਟ ਪ੍ਰੋਮੋਸ਼ਨ, ਪ੍ਰਾਹੁਣਚਾਰੀ, ਊਰਜਾ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮਹਿਕਮੇ ਰਹਿਣਗੇ | ਇਸ ਤੋਂ ਇਲਾਵਾ ਕਿਸੇ ਹੋਰ ਮੰਤਰੀ ਨੂੰ  ਅਲਾਟ ਨਾ ਹੋਏ ਮਹਿਕਮੇ ਵੀ ਮੁੱਖ ਮੰਤਰੀ ਕੋਲ ਹੀ ਰਹਿਣਗੇ | ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕੋਲ ਗ੍ਰਹਿ ਮਾਮਲੇ, ਸਹਿਕਾਰਤਾ ਅਤੇ ਜੇਲਾਂ ਰਹਿਣਗੇ ਜਦਕਿ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ  ਸਿਹਤ ਤੇ ਪਰਵਾਰ ਭਲਾਈ, ਰਖਿਆ ਸੇਵਾਵਾਂ ਭਲਾਈ ਅਤੇ 

ਆਜ਼ਾਦੀ ਘੁਲਾਟੀਏ ਦੇ ਮਹਿਕਮੇ ਅਲਾਟ ਕੀਤੇ ਗਏ ਹਨ |
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ  ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਨ ਅਲਾਟ ਕੀਤੇ ਗਏ ਹਨ ਜਦਕਿ ਕੈਬਿਨਟ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੂੰ  ਵਿੱਤ, ਕਰ, ਗਵਰਨੈਂਸ ਰਿਫ਼ਾਰਮਜ਼, ਯੋਜਨਾਬੰਦੀ ਅਤੇ ਪ੍ਰੋਗਰਾਮ ਲਾਗੂ ਕਰਨ ਦੇ ਮਹਿਕਮਿਆਂ ਦੀ ਜ਼ਿੰਮੇਵਾਰੀ ਦਿਤੀ ਗਈ ਹੈ |
ਕੈਬਨਿਟ ਮੰਤਰੀ ਸ. ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ  ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਮਹਿਕਮੇ ਅਲਾਟ ਹੋਏ ਹਨ ਜਦਕਿ ਸ੍ਰੀਮਤੀ ਅਰੁਣਾ ਚੌਧਰੀ ਨੂੰ  ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਸ. ਸੁਖਬਿੰਦਰ ਸਿੰਘ ਸਰਕਾਰੀਆ ਨੂੰ  ਜਲ ਸਰੋਤ ਅਤੇ ਮਕਾਨ ਤੇ ਸ਼ਹਿਰੀ ਵਿਕਾਸ ਦੇ ਮਹਿਕਮੇ ਅਲਾਟ ਹੋਏ ਹਨ ਅਤੇ ਸ. ਰਾਣਾ ਗੁਰਜੀਤ ਸਿੰਘ ਨੂੰ  ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਬਾਗਬਾਨੀ ਅਤੇ ਭੌਂ ਤੇ ਜਲ ਸੰਭਾਲ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ |
ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ  ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਕ ਸੁਰਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਪਿ੍ਟਿੰਗ ਤੇ ਸਟੇਸ਼ਨਰੀ ਦੇ ਮਹਿਕਮੇ ਅਲਾਟ ਕੀਤੇ ਗਏ ਹਨ ਜਦਕਿ ਸ੍ਰੀ ਵਿਜੈ ਇੰਦਰ ਸਿੰਗਲਾ ਨੂੰ  ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰ ਦਾ ਜ਼ਿੰਮਾ ਸੌਂਪਿਆ ਗਿਆ ਹੈ | ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ  ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦਾ ਮਹਿਕਮਾ ਅਲਾਟ ਕੀਤਾ ਗਿਆ ਹੈ |
ਸ. ਰਣਦੀਪ ਸਿੰਘ ਨਾਭਾ ਨੂੰ  ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫ਼ੂਡ ਪ੍ਰੋਸੈਸਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ ਜਦਕਿ ਡਾ. ਰਾਜ ਕੁਮਾਰ ਵੇਰਕਾ ਨੂੰ  ਸਮਾਜਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮੈਡੀਕਲ ਸਿਖਿਆ ਤੇ ਖੋਜ ਦੇ ਮਹਿਕਮੇ ਅਲਾਟ ਕੀਤੇ ਗਏ ਹਨ | ਸ. ਸੰਗਤ ਸਿੰਘ ਗਿਲਜੀਆਂ ਨੂੰ  ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਦਾ ਜ਼ਿੰਮਾ ਸੌਂਪਿਆ ਗਿਆ ਹੈ | ਸ. ਪਰਗਟ ਸਿੰਘ ਨੂੰ  ਸਕੂਲ ਸਿਖਿਆ, ਉਚੇਰੀ ਸਿਖਿਆ, ਖੇਡਾਂ ਤੇ ਯੁਵਕ ਮਾਮਲੇ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮਹਿਕਮੇ ਅਲਾਟ ਕੀਤੇ ਗਏ ਹਨ | ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ  ਟਰਾਂਸਪੋਰਟ ਜਦਕਿ ਸ. ਗੁਰਕੀਰਤ ਸਿੰਘ ਕੋਟਲੀ ਨੂੰ  ਉਦਯੋਗ ਤੇ ਵਪਾਰ, ਸੂਚਨਾ ਤਕਨਾਲੋਜੀ ਅਤੇ ਵਿਗਿਆਨ ਤੇ ਤਕਨਾਲੋਜੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ |

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement