
ਭਾਵੇਂ 50 ਸਾਲਾਂ ਦਾ ਬਕਾਇਆ ਖੜਾ ਹੋਵੇ, ਉਹ ਵੀ ਭਰੇਗੀ ਸਰਕਾਰ
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਹੈ ਕਿ ਸਰਕਾਰ 2 ਕਿਲੋਵਾਟ ਤੱਕ ਦੇ ਕੁਨੈਕਸ਼ਨ ਵਾਲੇ ਖਪਤਕਾਰਾਂ ਦੇ ਪੁਰਾਣੇ ਬਿੱਲ ਦਾ ਭੁਗਤਾਨ ਕਰੇਗੀ, ਪਰ ਲੋਕਾਂ ਨੂੰ ਆਉਣ ਵਾਲੇ ਬਿੱਲਾਂ ਦਾ ਭੁਗਤਾਨ ਖੁਦ ਕਰਨਾ ਪਵੇਗਾ।
CM Charanjit Singh Channi
ਇੰਨਾ ਹੀ ਨਹੀਂ, ਕੱਟੇ ਗਏ ਬਿਜਲੀ ਕੁਨੈਕਸ਼ਨ ਵੀ ਦੁਬਾਰਾ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਛੇਤੀ ਹੀ ਇੱਕ ਕਮੇਟੀ ਬਣਾਈ ਜਾਵੇਗੀ, ਜੋ ਇਸ 'ਤੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਲੋਕਾਂ ਲਈ ਵੱਡੀ ਸਮੱਸਿਆ ਹੈ।
CM Charanjit Singh Channi
ਮੈਂ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰ ਰਿਹਾ ਹਾਂ ਅਤੇ ਲੋਕਾਂ ਤੋਂ ਫੀਡਬੈਕ ਲੈ ਰਿਹਾ ਹਾਂ। ਬਹੁਤ ਸਾਰੇ ਲੋਕਾਂ ਦੇ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਕੁਨੈਕਸ਼ਨ ਕੱਟ ਦਿੱਤੇ ਗਏ ਹਨ, ਜਿਸ ਕਾਰਨ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਜਿਨ੍ਹਾਂ ਦੇ ਕੁਨੈਕਸ਼ਨ ਬਿਜਲੀ ਦੇ ਬਿੱਲ ਦੀ ਅਦਾਇਗੀ ਨਾ ਹੋਣ ਕਾਰਨ ਕੱਟੇ ਗਏ ਸਨ, ਉਨ੍ਹਾਂ ਦੇ ਮੀਟਰ ਦੁਬਾਰਾ ਲਗਾਏ ਜਾਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਅਗਲੀ ਮੀਟਿੰਗ ਵਿੱਚ ਬਿਜਲੀ ਨੂੰ ਸਸਤਾ ਬਣਾਉਣ ਬਾਰੇ ਚਰਚਾ ਕਰਾਂਗੇ।