ਭਾਰਤੀ ਖੇਤਰ 'ਚ ਮੁੜ ਦਿਖੇ 2 ਪਾਕਿਸਤਾਨੀ ਡਰੋਨ, BSF ਵੱਲੋਂ ਕੀਤੀ ਗਈ ਫਾਇਰਿੰਗ
Published : Sep 29, 2022, 10:24 am IST
Updated : Sep 29, 2022, 10:24 am IST
SHARE ARTICLE
 2 Pakistani drones seen again in Indian territory, firing by BSF
2 Pakistani drones seen again in Indian territory, firing by BSF

ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਡਰੋਨਾਂ ਨੂੰ ਭਜਾਉਣ ਲਈ ਫਾਇਰਿੰਗ ਕਰਦੇ ਹੋਏ ਈਲੂ ਬੰਬ ਵੀ ਚਲਾਏ ਗਏ ਹਨ।

 

ਤਰਨਤਾਰਨ  : ਪਾਕਿਸਤਾਨੀ ਡਰੋਨ ਦੀਆਂ ਗਤੀਵਿਧੀਆਂ ਦਿਨੋ ਦਿਨ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਸੁਰੱਖਿਆ ਦੇ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ ਹਨ। ਰੋਜ਼ਾਨਾ ਡਰੋਨ ਵੱਲੋਂ ਭਾਰਤੀ ਖੇਤਰ 'ਚ ਦਸਤਕ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਵੀਰਵਾਰ ਤੜਕਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੂੰ ਪਾਰ ਕਰਦੇ ਹੋਏ ਪਾਕਿਸਤਾਨੀ ਦੋ ਡਰੋਨਾਂ ਵੱਲੋਂ ਫਿਰ ਦਸਤਕ ਦਿੱਤੀ ਗਈ। 

ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਅਧੀਨ ਆਉਂਦੀ ਬੀ. ਓ. ਪੀ ਕੇ. ਐੱਸ. ਵਾਲਾ ਅਤੇ ਬੀ. ਓ. ਪੀ ਮਹਿੰਦਰਾ ਵਿਖੇ ਦੋ ਵੱਖ-ਵੱਖ ਡਰੋਨਾਂ ਵੱਲੋਂ ਦਸਤਕ ਦਿੱਤੀ ਗਈ ਹੈ। ਸਰਹੱਦ 'ਤੇ ਤਾਇਨਾਤ ਬੀ. ਐੱਸ. ਐੱਫ ਦੇ ਜਵਾਨਾਂ ਵੱਲੋਂ ਡਰੋਨਾਂ ਨੂੰ ਭਜਾਉਣ ਲਈ ਫਾਇਰਿੰਗ ਕਰਦੇ ਹੋਏ ਈਲੂ ਬੰਬ ਵੀ ਚਲਾਏ ਗਏ ਹਨ।

ਇਸ ਤੋਂ ਬਾਅਦ ਸਥਾਨਕ ਪੁਲਿਸ ਅਤੇ ਬੀ. ਐੱਸ. ਐੱਫ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਫਾਇਰਿੰਗ ਤੋਂ ਬਾਅਦ ਡਰੋਨ ਦੀ ਵਾਪਸ ਪਾਕਿਸਤਾਨ ਪਰਤਣ ਸਬੰਧੀ ਕੋਈ ਆਵਾਜ਼ ਸੁਣਾਈ ਨਹੀਂ ਦਿੱਤੀ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਡਰੋਨ ਭਾਰਤੀ ਖੇਤਰ ਅੰਦਰ ਡਿੱਗਾ ਹੋ ਸਕਦਾ ਹੈ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement