ਸਵਾਈਨ ਫ਼ਲੂ ਨਾਲ 4 ਮੌਤਾਂ, ਸਿਹਤ ਵਿਭਾਗ ਵੱਲੋਂ ਨਿਗਰਾਨੀ ਤੇਜ਼
Published : Sep 29, 2022, 12:40 pm IST
Updated : Sep 29, 2022, 12:40 pm IST
SHARE ARTICLE
 4 deaths due to swine flu, monitoring intensified by the health department
4 deaths due to swine flu, monitoring intensified by the health department

ਜ਼ਿਲ੍ਹਾ ਹਸਪਤਾਲ 'ਚ ਵਿਸ਼ੇਸ਼ ਵਾਰਡ ਦੀ ਸਥਾਪਨਾ, ਪੰਜਾਬ ਸਰਕਾਰ ਵੱਲੋਂ ਮੁਫ਼ਤ ਦਵਾਈਆਂ ਦੀ ਵੰਡ ਜਾਰੀ 

 

ਮੋਗਾ- ਬੀਤੇ 48 ਘੰਟਿਆਂ 'ਚ ਹੋਈਆਂ 2 ਮੌਤਾਂ ਨਾਲ, ਪਿਛਲੇ ਕੁਝ ਹਫ਼ਤਿਆਂ ਦੌਰਾਨ ਮੋਗਾ ਜ਼ਿਲ੍ਹੇ ਵਿੱਚ ਸਵਾਈਨ ਫ਼ਲੂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਚਾਰ ਹੋ ਗਈ ਹੈ। ਲੰਡੇਕੇ ਪਿੰਡ ਦੇ ਰਹਿਣ ਵਾਲੇ 77 ਮੁਖਤਿਆਰ ਸਿੰਘ ਨੂੰ 14 ਸਤੰਬਰ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਜਾਨਲੇਵਾ ਵਾਇਰਸ ਕਾਰਨ ਇਸ ਹਫ਼ਤੇ ਉਸ ਦੀ ਮੌਤ ਹੋ ਗਈ ਸੀ।

ਇਸੇ ਹਸਪਤਾਲ ਵਿੱਚ ਕਸਬਾ ਧਰਮਕੋਟ ਦੇ ਵਸਨੀਕ ਰਮੇਸ਼ ਕੁਮਾਰ (55) ਨੂੰ ਸਵਾਈਨ ਫ਼ਲੂ ਦੇ ਲੱਛਣਾਂ ਕਾਰਨ 17 ਸਤੰਬਰ ਨੂੰ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਇਸ ਹਫ਼ਤੇ ਉਸ ਨੇ ਵੀ ਦਮ ਤੋੜ ਦਿੱਤਾ। ਇਸੇ ਦੌਰਾਨ ਪਿੰਡ ਮੰਡੇਰ ਦੀ ਵਸਨੀਕ 70 ਸਾਲਾ ਸਤਵੰਤ ਕੌਰ ਨੂੰ 6 ਸਤੰਬਰ ਨੂੰ ਸਵਾਈਨ ਫ਼ਲੂ ਦੀ ਪੁਸ਼ਟੀ ਹੋਈ ਸੀ ਅਤੇ ਉਹ ਘਰ ਵਿੱਚ ਹੀ ਕੀਤੇ ਇਕਾਂਤਵਾਸ ਦੌਰਾਨ ਠੀਕ ਹੋ ਰਹੀ ਹੈ।

ਸਿਹਤ ਅਧਿਕਾਰੀਆਂ ਵੱਲੋਂ ਇਸ ਬਾਰੇ 'ਚ ਮੋਗਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਸੈਂਕੜੇ ਘਰਾਂ ਦਾ ਸਰਵੇਖਣ ਕੀਤਾ ਗਿਆ ਹੈ। ਲੋਕਾਂ ਨੂੰ ਇਸ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਪ੍ਰਭਾਵਿਤ ਖੇਤਰਾਂ ਵਿੱਚ ਘਰ-ਘਰ ਜਾ ਕੇ ਮੁਹਿੰਮ ਵੀ ਚਲਾਈ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਵਾਈਨ ਫ਼ਲੂ ਦੇ ਵਾਇਰਸ ਦੇ ਫ਼ੈਲਣ ਦਾ ਮੁੱਖ ਕਾਰਨ ਲੰਬੇ ਸਮੇਂ ਤੱਕ ਰਿਹਾ ਤੇਜ਼ ਗਰਮੀ ਅਤੇ ਨਮੀ ਵਾਲਾ ਮੌਸਮ ਸੀ।

ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਹੈ ਕਿ ਤਾਪਮਾਨ ਵਿੱਚ ਗਿਰਾਵਟ ਇਸ ਵਾਇਰਸ ਨੂੰ ਵਾਧੇ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦੀ ਹੈ, ਪਰ ਅਸੀਂ ਆਪਣੀ ਨਿਗਰਾਨੀ ਤੇਜ਼ ਕਰ ਦਿੱਤੀ ਹੈ, ਇਸ ਕਰਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅਧਿਕਾਰੀਆਂ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਿਹਤਮੰਦ ਆਦਤਾਂ ਬਣਾਈ ਰੱਖਣੀਆਂ ਚਾਹੀਦੀਆਂ ਹਨ, ਮਾਸਕ ਪਹਿਨਣੇ ਚਾਹੀਦੇ ਹਨ, ਨਿਯਮਿਤ ਤੌਰ 'ਤੇ ਕਸਰਤ ਕਰਨੀ ਚਾਹੀਦੀ ਹੈ ਅਤੇ ਚੰਗੀ ਤਰ੍ਹਾਂ ਨੀਂਦ ਲੈਣੀ ਚਾਹੀਦੀ ਹੈ। ਸਵਾਈਨ ਫ਼ਲੂ ਸਮੇਤ ਹਰ ਕਿਸਮ ਦੇ ਇਨਫ਼ਲੂਐਂਜ਼ਾ ਵਾਇਰਸਾਂ ਤੋਂ ਬਚਾਅ ਵਾਰ-ਵਾਰ ਹੱਥ ਧੋਣੇ ਬਹੁਤ ਲਾਭਕਾਰੀ ਹਨ।  ਸਿਹਤ ਵਿਭਾਗ ਵੱਲੋਂ ਸਵਾਈਨ ਫ਼ਲੂ ਦੇ ਮਰੀਜ਼ਾਂ ਦੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਵਿਸ਼ੇਸ਼ ਵਾਰਡ ਸਥਾਪਤ ਕੀਤਾ ਗਿਆ ਹੈ, ਅਤੇ ਸੂਬਾ ਸਰਕਾਰ ਵੱਲੋਂ ਮੁਫ਼ਤ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement