ਹੇਮਕੁੰਟ ਸਾਹਿਬ ਦੀ ਯਾਤਰਾ ਕਰਕੇ ਵਾਪਸ ਪਰਤ ਰਹੇ ਅਕਾਲੀ ਆਗੂ ਦੀ ਹੋਈ ਮੌਤ
Published : Sep 29, 2022, 10:20 am IST
Updated : Sep 29, 2022, 10:20 am IST
SHARE ARTICLE
photo
photo

ਹੇਮਕੁੰਟ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੇ ਸਨ

 

ਜਲੰਧਰ: ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਯੂਥ ਅਕਾਲੀ ਆਗੂ ਤੇਜ ਪ੍ਰਤਾਪ ਸਿੰਘ ਦੀ ਰਿਸ਼ੀਕੇਸ਼ ਦੇ ਇੱਕ ਹੋਟਲ ਵਿੱਚ ਮੌਤ ਹੋ ਗਈ ਹੈ। ਉਹ ਆਪਣੇ ਵਿਆਹ ਦੀ ਵਰ੍ਹੇਗੰਢ ਤੋਂ ਪਹਿਲਾਂ ਆਪਣੇ ਪਰਿਵਾਰ ਸਮੇਤ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਣ ਗਏ ਸਨ। ਵਾਪਸੀ 'ਤੇ ਰਿਸ਼ੀਕੇਸ਼, ਉੱਤਰਾਖੰਡ ਦੇ ਇੱਕ ਹੋਟਲ ਵਿੱਚ ਠਹਿਰੇ।

ਹੋਟਲ ਵਿੱਚ ਹੀ 40 ਸਾਲਾ ਤੇਜ ਪ੍ਰਤਾਪ ਦੀ ਤਬੀਅਤ ਅਚਾਨਕ ਵਿਗੜ ਗਈ। ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਦਿਨ ਤੇਜ ਪ੍ਰਤਾਪ ਦਾ ਦਿਹਾਂਤ ਹੋਇਆ, ਉਸ ਦਿਨ ਉਨ੍ਹਾਂ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਸੀ।

ਉਹ ਆਪਣੀ ਪਤਨੀ ਅਤੇ ਬੇਟੇ ਨਾਲ ਹੋਟਲ ਵਿੱਚ ਠਹਿਰਿਆ ਹੋਇਆ ਸੀ। ਜੋਤੀ ਨਗਰ ਜਲੰਧਰ ਦੇ ਰਹਿਣ ਵਾਲੇ ਤੇਜ ਪ੍ਰਤਾਪ ਦੀ ਲਾਸ਼ ਨੂੰ ਉਸਦੇ ਪਰਿਵਾਰਕ ਮੈਂਬਰ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਜਲੰਧਰ ਲੈ ਕੇ ਆਏ ਹਨ। ਤੇਜ ਪ੍ਰਤਾਪ ਦੀ ਮੌਤ ਦਾ ਕਾਰਨ ਫਿਲਹਾਲ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਉਸ ਦੀ ਮੈਡੀਕਲ ਰਿਪੋਰਟ ਆਉਣੀ ਅਜੇ ਬਾਕੀ ਹੈ। ਤੇਜ ਪ੍ਰਤਾਪ ਦੀ ਮ੍ਰਿਤਕ ਦੇਹ ਅੱਜ ਜੋਤੀ ਨਗਰ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਕੀਤੇ ਜਾਣ ਦੀ ਸੂਚਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement