ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦਾ ਦਿਤਾ ਸੱਦਾ
Published : Sep 29, 2022, 6:55 am IST
Updated : Sep 29, 2022, 6:55 am IST
SHARE ARTICLE
image
image

ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦਾ ਦਿਤਾ ਸੱਦਾ

 

ਫ਼ਿਰੋਜ਼ਪੁਰ, 28 ਸਤੰਬਰ (ਹਰਚਰਨ ਸਾਮਾ): ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ  ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਭਗਤ ਸਿੰਘ ਦੀ ਸੋਚ ਉਤੇ ਪਹਿਰਾ ਦੇਣ ਦਾ ਸੱਦਾ ਦਿਤਾ ਤਾਕਿ ਸ਼ਹੀਦਾਂ ਦੇ ਸੰਜੋਏ ਹੋਏ ਸੁਪਨੇ ਸਾਕਾਰ ਕੀਤੇ ਜਾ ਸਕਣ |  ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ  ਸ਼ਰਧਾ ਦੇ ਫੁੱਲ ਕੀਤੇ ਅਤੇ ਪੰਜਾਬ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਦੇ ਸਤਿਕਾਰ ਵਿਚ ਸਲਾਮੀ ਦਿਤੀ |
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ  ਇਕਜੁਟ ਹੋ ਕੇ ਉਪਰਾਲੇ ਕਰਨੇ ਪੈਣਗੇ ਤਾਕਿ ਅਸੀਂ ਅਪਣੇ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰ ਸਕੀਏ | ਉਨ੍ਹਾਂ ਕਿਹਾ ਕਿ ਭਗਤ ਸਿੰਘ ਇਕ ਸੋਚ ਸਨ ਅਤੇ ਸਾਨੂੰ ਉਨ੍ਹਾਂ ਦੀ ਸੋਚ ਉਤੇ ਚਲਦੇ ਹੋਏ ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਨੂੰ  ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਹੈ |
ਇਸ ਮੌਕੇ ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਨੂੰ  ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਵਿਚ ਹੋਰ ਕੋਰਸ ਵੀ ਸ਼ੁਰੂ ਕੀਤੇ ਜਾਣਗੇ ਤਾਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ  ਰੁਜ਼ਗਾਰ ਦੇ ਵੱਧ ਤੋਂ ਵਧ ਮੌਕੇ ਮਿਲ ਸਕਣ | ਇਸ ਮੌਕੇ ਸੁਤੰਤਰਤਾ ਸੰਗਰਾਮੀ, ਰਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗ਼ਬਾਨੀ ਮੰਤਰੀ ਫ਼ੌਜਾ ਸਿੰਘ ਸਰਾਰੀ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਗੁਰਦਿੱਤ ਸਿੰਘ ਸੇਖੋਂ ਆਦਿ ਹਾਜ਼ਰ ਸਨ |    
ਫੋਟੋ ਫਾਈਲ:  28 ਐੱਫਜੈੱਡਆਰ ਸਾਮਾ 05
ਕੈਪਸ਼ਨ: ਪੰਜਾਬ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਦੇ ਸਤਿਕਾਰ ਵਿਚ ਸਲਾਮੀ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ਹੀਦ ਭਗਤ ਦੀ ਸਮਾਧ 'ਤੇ ਨਤਮਸਤਕ ਹੋਣ ਦੌਰਾਨ |  

 

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement