ਰੇਲਵੇ ਕਰਮਚਾਰੀਆਂ ਲਈ ਸਰਕਾਰ ਨੇ 78 ਦਿਨਾਂ ਦੇ ਬੋਨਸ ਦਾ ਕੀਤਾ ਐਲਾਨ
Published : Sep 29, 2022, 1:06 am IST
Updated : Sep 29, 2022, 1:06 am IST
SHARE ARTICLE
image
image

ਰੇਲਵੇ ਕਰਮਚਾਰੀਆਂ ਲਈ ਸਰਕਾਰ ਨੇ 78 ਦਿਨਾਂ ਦੇ ਬੋਨਸ ਦਾ ਕੀਤਾ ਐਲਾਨ

ਨਵੀਂ ਦਿੱਲੀ, 28 ਸਤੰਬਰ : ਅੱਜ ਸਰਕਾਰ ਨੇ ਰੇਲਵੇ ਕਰਮਚਾਰੀਆਂ ਨੂੰ  ਵੱਡੀ ਖ਼ਬਰ ਦਿਤੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਰੇਲਵੇ ਕਰਮਚਾਰੀਆਂ ਲਈ 78 ਦਿਨਾਂ ਦੇ ਬੋਨਸ ਨੂੰ  ਮਨਜ਼ੂਰੀ ਦਿਤੀ ਗਈ ਹੈ | ਇਸ ਨਾਲ ਕਰੀਬ 11 ਲੱਖ ਕਰਮਚਾਰੀਆਂ ਨੂੰ  ਫ਼ਾਇਦਾ ਹੋਵੇਗਾ |
ਸਰਕਾਰ ਦੇ ਇਸ ਫ਼ੈਸਲੇ ਨਾਲ ਲਗਭਗ 11.56 ਲੱਖ ਗ਼ੈਰ-ਗਜ਼ਟਿਡ ਕਰਮਚਾਰੀਆਂ ਨੂੰ  ਫ਼ਾਇਦਾ ਹੋਵੇਗਾ | ਜ਼ਿਕਰਯੋਗ ਹੈ ਕਿ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਰਕਾਰ ਲੱਖਾਂ ਰੇਲਵੇ ਕਰਮਚਾਰੀਆਂ ਲਈ ਬੋਨਸ ਦਾ ਐਲਾਨ ਕਰ ਰਹੀ ਹੈ | ਇਸ ਦਾ ਉਦੇਸ਼ ਕਰਮਚਾਰੀਆਂ ਨੂੰ  ਰੇਲਵੇ ਦੇ ਪ੍ਰਦਰਸ਼ਨ ਨੂੰ  ਬਿਹਤਰ ਬਣਾਉਣ ਲਈ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ |
ਰੇਲਵੇ ਦੀ ਉਤਪਾਦਕਤਾ ਨਾਲ ਜੁੜਿਆ ਇਹ ਬੋਨਸ ਸਾਰੇ ਗ਼ੈਰ-ਗਜ਼ਟਿਡ ਰੇਲਵੇ ਕਰਮਚਾਰੀਆਂ ਨੂੰ  ਕਵਰ ਕਰਦਾ ਹੈ | ਇਸ ਵਿੱਚ ਆਰਪੀਐਫ਼ ਤੇ ਆਰਪੀਐਸਐਫ਼ ਦੇ ਕਰਮਚਾਰੀ ਸ਼ਾਮਲ ਨਹੀਂ ਹਨ | ਆਮ ਤੌਰ 'ਤੇ ਇਹ ਬੋਨਸ ਦੁਸਹਿਰੇ ਤੋਂ ਪਹਿਲਾਂ ਰੇਲਵੇ ਕਰਮਚਾਰੀਆਂ ਨੂੰ  ਦਿਤਾ ਜਾਂਦਾ ਹੈ | ਰੇਲਵੇ ਮੁਲਾਜ਼ਮਾਂ ਨੂੰ  78 ਦਿਨਾਂ ਦਾ ਬੋਨਸ ਦੇਣ ਨਾਲ ਸਰਕਾਰੀ ਖ਼ਜ਼ਾਨੇ 'ਤੇ ਕਰੀਬ 2000 ਕਰੋੜ ਰੁਪਏ ਦਾ ਬੋਝ ਪਵੇਗਾ |
2021 ਵਿਚ ਵੀ ਕੇਂਦਰੀ ਮੰਤਰੀ ਮੰਡਲ ਨੇ ਬੋਨਸ ਲਈ ਯੋਗ ਗ਼ੈਰ-ਗਜ਼ਟਿਡ ਰੇਲਵੇ ਕਰਮਚਾਰੀਆਂ ਲਈ ਵਿੱਤੀ ਸਾਲ 2020-21 ਲਈ 78 ਦਿਨਾਂ ਦੀ ਤਨਖ਼ਾਹ ਦੇ ਬਰਾਬਰ ਉਤਪਾਦਕਤਾ ਲਿੰਕਡ ਬੋਨਸ  ਨੂੰ  ਮਨਜ਼ੂਰੀ ਦਿਤੀ ਸੀ | (ਏਜੰਸੀ)
 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement